August 17, 2026

Justice News

ਅਵਾਮ ਦੀ ਆਵਾਜ਼

ਅਗਨੀਵੀਰ ਆਰਮੀ ਭਰਤੀ ਲਈ ਰਜਿਸਟਰੇਸ਼ਨ ਦੀ ਆਖ਼ਰੀ ਮਿਤੀ 10 ਅਪ੍ਰੈਲ ਤੱਕ



ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2026 ਨੂੰ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਲਿਖਤੀ ਪੇਪਰ ਜੂਨ 2026 ਨੂੰ ਹੋਣਾ ਹੈ ਜਿਸ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ ।

ਉਹਨਾਂ ਦੱਸਿਆ ਕਿ ਲਿਖਤੀ ਪੇਪਰ ਦੀ ਆਨਲਾਈਨ ਰਜਿਸਟ੍ਰੇਸ਼ਨ  13 ਫਰਵਰੀ ਤੋਂ 10 ਅਪ੍ਰੈਲ 2026 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਮੋਗਾ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਫਰੀਦਕੋਟ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ਼ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਆਪਣੀ ਆਨਲਾਈਨ ਰਜਿਸਟਰੇਸ਼ਨ ਕਰਵਾ ਕੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ ।

ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਸਟੇਟ ਕਾਪੀ ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ,ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 9 ਵਜ੍ਹੇ ਹੈ।

ਯੁਵਕ ਦੀ ਉਮਰ 17½ ਸਾਲ ਤੋਂ 22 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ਤੇ ਸਪੰਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.