August 17, 2026

Justice News

ਅਵਾਮ ਦੀ ਆਵਾਜ਼

ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਬਣੇ ਨਵੇਂ ਆਮ ਆਦਮੀ ਕਲੀਨਿਕ ਦਾ ਸ਼ਹਿਰ ਵਾਸੀਆਂ ਨੂੰ ਹੋਇਆ ਵੱਡਾ ਲਾਭ

ਧੂਰੀ
(ਜਸਟਿਸ ਨਿਊਜ਼   )
: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ, ਜਿਥੇ ਰੋਜ਼ਾਨਾ ਸ਼ਹਿਰ ਵਾਸੀ ਆਪਣੇ ਟੈਸਟ ਕਰਵਾਉਣ ਅਤੇ ਬਿਮਾਰੀ ਦੀ ਦਵਾਈ ਲੈਣ ਲਈ ਪੁੱਜ ਰਹੇ ਹਨ।
ਇਸ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ 107 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਸਿਹਤ ਸੇਵਾਵਾਂ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ ਅਤੇ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬਚਤ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ 28 ਮਾਰਚ ਨੂੰ ਵਰਚੁਅਲ ਤਰੀਕੇ ਨਾਲ ਕੀਤਾ ਗਿਆ ਸੀ।
ਆਮ ਆਦਮੀ ਕਲੀਨਿਕ ਵਿੱਚ ਤਾਇਨਾਤ ਡਾ. ਰੀਮਸ਼ਾ ਫਾਰੂਕੀ ਨੇ ਦੱਸਿਆ ਕਿ ਕਲੀਨਿਕ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਪਹੁੰਚ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਨੂੰ ਲੋੜ ਅਨੁਸਾਰ ਟੈਸਟ ਅਤੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸਾਰੇ ਮਰੀਜ਼ਾਂ ਨੂੰ ਗੁਣਵੱਤਾ ਯੁਕਤ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਹੋਰ ਦੱਸਿਆ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਸਰਕਾਰੀ ਸਿਹਤ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.