August 17, 2026

Justice News

ਅਵਾਮ ਦੀ ਆਵਾਜ਼

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਦੀ ਅਨਾਜ ਮੰਡੀ ’ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ=ਕਿਹਾ! ਪੰਜਾਬ ਸਰਕਾਰ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪਾਬੰਦ ਹੈ

ਸਾਹਨੇਵਾਲ,/ਲੁਧਿਆਣਾ
  ( ਜਸਟਿਸ ਨਿਊਜ਼  )
ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ।
ਉਨ੍ਹਾਂ ਕਿਸਾਨ ਵੀਰਾਂ ਨੂੰ ਮੁਬਾਰਕਬਾਦ ਦਿੰਦਿਆਂ ਸਫਲ ਸੀਜਨ ਦੀ ਵੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਉਪਜ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਅਨਾਜ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਫ-ਸੁੱਥਰੀ ਕਣਕ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 2,585 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਤੋਂ ਕਣਕ ਦੀ ਖਰੀਦ ਕੀਤੀ ਫਸਲ ਦੀ ਅਦਾਇਗੀ ਸਬੰਧੀ ਦੱਸਦਿਆ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤੁਬੰਤ ਸਿੱਧੇ ਭੁਗਤਾਨ ਕੀਤੇ ਜਾਣਗੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਸਾਹਨੇਵਾਲ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਲਈ ਛਾਂ, ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।
ਬਾਅਦ ਵਿੱਚ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਵੀਂ ਦਾਣਾ ਮੰਡੀ, ਸਾਹਨੇਵਾਲ ਵਿਖੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ, 93.44 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਵੀ ਕੀਤਾ ਗਿਆ।
ਇਸ ਮੌਕੇ ‘ਆਪ’ ਦੇ ਚੇਅਰਮੈਨ ਸਹਿਬਾਨ, ਬਲਾਕ ਪ੍ਰਧਾਨ ਸਹਿਬਾਨ, ਬਲਾਕ ਸੰਮਤੀ ਮੈਂਬਰ ਸਹਿਬਾਨ, ਸਗੰਠਨ ਇਨਚਾਰਜ, ਪ੍ਰਧਾਨ ਸਹਿਬਾਨ, ਕੌਂਸਲਰ ਸਹਿਬਾਨ, ਸਰਪੰਚ ਸਹਿਬਾਨ, ਪੰਚ ਸਹਿਬਾਨ, ਨੰਬਰਦਾਰ ਸਹਿਬਾਨ, ਆੜਤੀਏ ਭਰਾ, ਕਿਸਾਨ ਭਰਾ, ਮਜ਼ਦੂਰ ਭਰਾ ਅਤੇ ਪਾਰਟੀ ਦੇ ਵਲੰਟੀਅਰ ਸਹਿਬਾਨ ਵੀ ਮੌਜੂਦ ਸਨ

Leave a Reply

Your email address will not be published. Required fields are marked *

Copyright © All rights reserved. | Newsphere by AF themes.