October 24, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ= ਜ਼ਿਲ੍ਹਾ ਪ੍ਰਸ਼ਾਸਨ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਲੁਧਿਆਣਾ

(  ਜਸਟਿਸ ਨਿਊਜ਼ )

ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਪਹਿਲਾਂ ਹੀ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ, ਜਗਰਾਉਂ ਦੇ ਨਾਲ-ਨਾਲ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ 24×7 ਸਮਰਪਿਤ ਹੈਲਪਲਾਈਨਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ 01624-223226 (ਐਸ ਡੀ ਐਮ ਜਗਰਾਉਂ ਦਫ਼ਤਰ) ਅਤੇ 0161-2403100 (ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ) ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਈ, ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੋਵਾਂ ‘ਤੇ ਆਧਾਰਿਤ ਵਿਸ਼ੇਸ਼ ਟੀਮਾਂ ਨੂੰ ਪਹਿਲਾਂ ਹੀ ਵਰਿੰਦਾਵਨ ਰਵਾਨਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਇੱਕ ਵਾਰ ਫਿਰ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਕੱਠੇ ਰਹਿਣ ਅਤੇ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.