ਹਰਿਆਣਾ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਲਈ ਕਰ ਰਹੀ ਹੈ ਕੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ

( ਜਸਟਿਸ ਨਿਊਜ਼  )

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ ਰਾਹੀਂ 1665 ਕਰੋੜ 25 ਲੱਖ ਰੁਪਏ ਦੀ ਰਕਮ ਸਿੱਧੀ ਟ੍ਰਾਂਸਫਰ ਕੀਤੀ ਹੈ। ਇਸ ਵਿੱਚ ‘ਦੀਨ ਦਿਆਲ ਲਾਡੋ ਲਕਸ਼ਮੀ’ ਯੋਜਨਾ, 15 ਤਰ੍ਹਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ, ਦਿਆਲੂ ਯੋਜਨਾ ਅਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਟਰੈਕਟਰ ਸਬਸਿਡੀ ਸ਼ਾਮਲ ਹਨ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਨਿਵਾਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸੰਕਲਪ ਅਨੁਸਾਰ ਡਬਲ ਇੰਜਣ ਵਾਲੀ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਆਰਥਿਕ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਕੁਮਾਰ ਬੇਦੀ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਅੱਜ ‘ਦੀਨ ਦਿਆਲ ਲਾਡੋ ਲੱਛਮੀ’ ਯੋਜਨਾ ਦੀ ਛੇਵੀਂ ਕਿਸ਼ਤ ਜਾਰੀ ਕੀਤੀ ਗਈ ਹੈ। ਇਸ ਯੋਜਨਾ ਤਹਿਤ 9 ਲੱਖ 68 ਹਜ਼ਾਰ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ 203 ਕਰੋੜ 28 ਲੱਖ ਰੁਪਏ ਦੀ ਰਕਮ ਪਾਈ ਗਈ ਹੈ। ਇਸ ਨੂੰ ਮਿਲਾ ਕੇ ਹੁਣ ਤੱਕ 6 ਕਿਸ਼ਤਾਂ ਵਿੱਚ 1,038 ਕਰੋੜ 5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਲਾਡੋ ਲਕਸ਼ਮੀ ਯੋਜਨਾ ਲਈ 6 ਹਜ਼ਾਰ 500 ਕਰੋੜ ਰੁਪਏ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ 15 ਤਰ੍ਹਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਤਹਿਤ 1144 ਕਰੋੜ 55 ਲੱਖ ਰੁਪਏ ਦੀ ਰਕਮ ਸਿੱਧੀ 35 ਲੱਖ 55 ਹਜ਼ਾਰ 187 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈ ਗਈ ਹੈ। ਇਨ੍ਹਾਂ ਵਿੱਚ ਬੁਢਾਪਾ ਸਨਮਾਨ ਭੱਤਾ, ਦਿਵਿਆਂਗਜਨ ਭੱਤਾ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਸ਼ਾਮਲ ਹਨ।

ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ 6-6 ਮਹੀਨੇ ਅਤੇ 1-1 ਸਾਲ ਤੱਕ ਪੈਨਸ਼ਨ ਹੀ ਨਹੀਂ ਬਣਦੀ ਸੀ ਅਤੇ ਜੇਕਰ ਬਣਦੀ ਵੀ ਸੀ ਤਾਂ ਉਸ ਵਿਚ ਭ੍ਰਿਸ਼ਟਾਚਾਰ ਹੁੰਦਾ ਸੀ। ਪਰ ਸਾਡੀ ਸਰਕਾਰ ਨੇ ਵਿਵਸਥਾ ਬਦਲਦਿਆਂ ‘ਪ੍ਰੋ-ਐਕਟਿਵ ਮਾਡਲ’ ਅਪਣਾਇਆ ਹੈ। ਇਸ ਦੇ ਤਹਿਤ ਪਰਿਵਾਰ ਪਛਾਣ ਪੱਤਰ ਡਾਟਾਬੇਸ ਦੇ ਆਧਾਰ ‘ਤੇ ਯੋਗਤਾ ਆਪਣੇ ਆਪ ਤੈਅ ਹੁੰਦੀ ਹੈ ਅਤੇ ਯੋਗ ਨਾਗਰਿਕਾਂ ਨੂੰ ਦਫਤਰਾਂ ਦੇ ਚੱਕਰ ਕੱਟੇ ਬਿਨਾਂ ਅਤੇ ਬਿਨਾਂ ਅਰਜ਼ੀ ਦਿੱਤੇ ਘਰ ਬੈਠੇ ਹੀ ਭੱਤਿਆਂ ਦਾ ਲਾਭ ਮਿਲ ਰਿਹਾ ਹੈ। ਡਾਇਰੈਕਟ ਬੈਨੀਫਿਟ ਟਰਾਂਸਫਰ ਰਾਹੀਂ ਕੀਤੀ ਜਾ ਰਹੀ ਇਹ ਅਦਾਇਗੀ ਸਾਡੀ ਪਾਰਦਰਸ਼ਤਾ ਅਤੇ ਸੁਸ਼ਾਸਨ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਹੈ, ਜੋ ਇਹ ਯਕੀਨੀ ਬਣਾ ਰਹੀ ਹੈ ਕਿ ਰਾਜ ਦੀ ਸਹਾਇਤਾ ਹਰ ਲੋੜਵੰਦ ਤੱਕ ਸਮੇਂ ਸਿਰ ਪਹੁੰਚੇ।

ਉਨ੍ਹਾਂ ਕਿਹਾ ਕਿ ਅੱਜ ਦਿਆਲੂ ਯੋਜਨਾ ਤਹਿਤ ਵੀ 7 ਹਜ਼ਾਰ 875 ਪਰਿਵਾਰਾਂ ਨੂੰ 298 ਕਰੋੜ 7 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਹੁਣ ਤੱਕ ਇਸ ਯੋਜਨਾ ਵਿੱਚ 56 ਹਜ਼ਾਰ 223 ਪਰਿਵਾਰਾਂ ਨੂੰ 2 ਹਜ਼ਾਰ 118 ਕਰੋੜ 23 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾ ਚੁੱਕੀ ਹੈ। ਅੱਜ ਜਾਰੀ ਕੀਤੀ ਗਈ ਸਹਾਇਤਾ ਨੂੰ ਮਿਲਾ ਕੇ ਕੁੱਲ 64 ਹਜ਼ਾਰ 98 ਪਰਿਵਾਰਾਂ ਨੂੰ 2 ਹਜ਼ਾਰ 416 ਕਰੋੜ 30 ਲੱਖ ਰੁਪਏ ਦੀ ਆਰਥਿਕ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਟਰੈਕਟਰ ਸਬਸਿਡੀ ਵੀ ਪ੍ਰਦਾਨ ਕੀਤੀ ਗਈ ਹੈ। ਇਸ ਤਹਿਤ ਅਨੁਸੂਚਿਤ ਜਾਤੀ ਦੇ 645 ਕਿਸਾਨਾਂ ਨੂੰ ਟਰੈਕਟਰ ਖਰੀਦਣ ਲਈ 19 ਕਰੋੜ 35 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਹਰ ਯੋਗ ਕਿਸਾਨ ਨੂੰ ਟਰੈਕਟਰ ਦੀ ਖਰੀਦ ‘ਤੇ 3 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ।

ਫਰੀਦਾਬਾਦ ਵਿੱਚ ਫਾਇਰ ਕਰਮਚਾਰੀਆਂ ਦੀ ਮੌਤ ਦੇ ਮਾਮਲੇ ਵਿੱਚ ਪਰਿਵਾਰਾਂ ਨੂੰ ਮਿਲੇਗੀ ਸਹਾਇਤਾ ਰਕਮ ਅਤੇ ਨੌਕਰੀ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਵਿੱਚ ਐਚਕੇਆਰਐਨ ਅਧੀਨ ਕੰਮ ਕਰ ਰਹੇ ਦੋ ਫਾਇਰ ਕਰਮਚਾਰੀਆਂ ਦੀ ਡਿਊਟੀ ਦੌਰਾਨ ਹੋਏ ਦੁਖਦਾਈ ਹਾਦਸੇ ਵਿੱਚ ਹੋਈ ਮੌਤ ‘ਤੇ ਤੁਰੰਤ ਰਾਹਤ ਵਜੋਂ ਪ੍ਰਤੀ ਪਰਿਵਾਰ 30 ਲੱਖ ਰੁਪਏ ਦੀ ਰਕਮ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਹਰਿਆਣਾ ਪਰਿਵਾਰ ਸੁਰੱਖਿਆ ਨਿਆਸ ਰਾਹੀਂ 10 ਲੱਖ ਰੁਪਏ ਪ੍ਰਤੀ ਪਰਿਵਾਰ ਅਤੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 20 ਲੱਖ ਰੁਪਏ ਪ੍ਰਤੀ ਪਰਿਵਾਰ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ HKRN ਤਹਿਤ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ ਵਾਧੂ ਬੀਮੇ ਵਜੋਂ ਵੀ ਵਿੱਤੀ ਸਹਾਇਤਾ ਦਿਵਾਉਣ ਲਈ ਯਤਨਸ਼ੀਲ ਹੈ।

ਇਸ ਦੌਰਾਨ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ਼੍ਰੀ ਅਰੁਣ ਕੁਮਾਰ ਗੁਪਤਾ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਸ਼੍ਰੀ ਰਾਜਨਾਰਾਇਣ ਕੌਸ਼ਿਕ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਪ੍ਰਿਅੰਕਾ ਸੋਨੀ, ਹਰਿਆਣਾ ਪਰਿਵਾਰ ਸੁਰੱਖਿਆ ਨਿਆਸ ਦੇ ਸੀ.ਈ.ਓ ਡਾ. ਜਯੇਂਦਰ ਸਿੰਘ ਛਿੱਲਰ, ਸੂਚਨਾ ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਰਾਜੀਵ ਜੇਟਲੀ ਅਤੇ ਮੀਡੀਆ ਸਕੱਤਰ ਸ਼੍ਰੀ ਪ੍ਰਵੀਨ ਆਤਰੇ ਮੌਜੂਦ ਸਨ।

ਹਰਿਆਣਾ ਵਿੱਚ ਗੰਭੀਰ ਕੁਪੋਸ਼ਣ ਨੂੰ ਖ਼ਤਮ ਕਰਨ ਦਾ ਟੀਚਾ=ਮੁੱਖ ਮੰਤਰੀ ਦੁੱਧ ਉਪਹਾਰ ਯੋਜਨਾ ਲਈ 170 ਕਰੋੜ ਰੁਪਏ ਅਲਾਟ

ਮੁੱਖ ਸਕੱਤਰ ਨੇ ਪੋਸ਼ਣ ਅਭਿਆਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਚੰਡੀਗੜ੍ਹ

(ਜਸਟਿਸ ਨਿਊਜ਼   )

ਸਰਕਾਰ ਨੇ ਸੂਬੇ ਵਿੱਚ ਪੋਸ਼ਣ ਮਿਸ਼ਨ ਨੂੰ ਹੋਰ ਮਜ਼ਬੂਤ ਕਰਦਿਆਂ ਸਾਲ 2026-27 ਦੌਰਾਨ ਕੁਪੋਸ਼ਣ, ਖਾਸ ਕਰਕੇ ਗੰਭੀਰ ਕੁਪੋਸ਼ਣ ਨੂੰ ਲਗਭਗ ਖ਼ਤਮ ਕਰਨ ਦਾ ਟੀਚਾ ਮਿੱਥਿਆ ਹੈ। ਪੋਸ਼ਣ ਅਭਿਆਨ ਤਹਿਤ ਵਿੱਤੀ ਸਹਾਇਤਾ ਅਤੇ ਕਵਰੇਜ ਨੂੰ ਵਧਾਉਂਦੇ ਹੋਏ ਲੱਖਾਂ ਲਾਭਪਾਤਰੀਆਂ ਨੂੰ ਰੋਜ਼ਾਨਾ ਪੋਸ਼ਣ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਦੁੱਧ ਉਪਹਾਰ ਯੋਜਨਾ ਲਈ ਵੀ 170 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜਿਸ ਨਾਲ ਸੂਬੇ ਵਿੱਚ ਪੋਸ਼ਣ ਸਬੰਧੀ ਯਤਨਾਂ ਨੂੰ ਹੋਰ ਤੇਜ਼ੀ ਮਿਲੇਗੀ।

ਮੀਟਿੰਗ ਵਿੱਚ ਸਾਲ 2025-26 ਦੌਰਾਨ ਹਾਸਲ ਕੀਤੀਆਂ ਪ੍ਰਾਪਤੀਆਂ ਦੀ ਵੀ ਸਮੀਖਿਆ ਕੀਤੀ ਗਈ। ਸੂਬੇ ਭਰ ਵਿੱਚ ਲਗਭਗ 9.92 ਲੱਖ ਲਾਭਪਾਤਰੀਆਂ ਦੀ ਸਕ੍ਰੀਨਿੰਗ ਕੀਤੀ ਗਈ, ਜਦੋਂ ਕਿ ਵਿਕਾਸ ਨਿਗਰਾਨੀ ਕਵਰੇਜ 99 ਫੀਸਦੀ ਤੋਂ ਵੱਧ ਰਹੀ। ਲਗਾਤਾਰ ਅਤੇ ਸਹੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਦੇ ਸਿੱਟੇ ਵਜੋਂ ਗੰਭੀਰ ਕੁਪੋਸ਼ਣ ਦੇ ਮਾਮਲਿਆਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਅੱਜ ਰਾਜ ਪੱਧਰੀ ਕਨਵਰਜੈਂਸ ਕਮੇਟੀ ਦੀ ਸੱਤਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਂ ਅਤੇ ਬੱਚੇ ਦੀ ਸਿਹਤ ਵਿੱਚ ਸਥਾਈ ਸੁਧਾਰ ਲਈ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ, ਡੇਟਾ ਅਧਾਰਤ ਨਿਗਰਾਨੀ ਅਤੇ ਅੰਤਿਮ ਵਿਅਕਤੀ ਤੱਕ ਸੇਵਾਵਾਂ ਦੀ ਪ੍ਰਭਾਵਸ਼ਾਲੀ ਪਹੁੰਚ ‘ਤੇ ਜ਼ੋਰ ਦਿੱਤਾ।

ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਸਥਾਨਕ ਪੰਚਾਇਤਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇ ਅਤੇ ਗ੍ਰਾਮ ਸਭਾ ਦੀਆਂ ਮੀਟਿੰਗਾਂ ਦੌਰਾਨ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ। ਉਨ੍ਹਾਂ ਨੇ ਮਹਿਲਾ ਪੰਚਾਂ ਅਤੇ ਸਰਪੰਚਾਂ ਨੂੰ ਤਬਦੀਲੀ ਦੇ ਮੁੱਖ ਵਾਹਕ ਵਜੋਂ ਸ਼ਾਮਲ ਕਰਨ ‘ਤੇ ਵੀ ਜ਼ੋਰ ਦਿੱਤਾ, ਤਾਂ ਜੋ ਭਾਈਚਾਰੇ ਦੀ ਸ਼ਮੂਲੀਅਤ ਵਧੇ ਅਤੇ ਵਿਵਹਾਰ ਵਿੱਚ ਸਕਾਰਾਤਮਕ ਬਦਲਾਅ ਆਵੇ।

ਮੁੱਖ ਸਕੱਤਰ ਨੇ ਆਯੂਸ਼ ਵਿਭਾਗ ਨਾਲ ਤਾਲਮੇਲ ਸਥਾਪਤ ਕਰਕੇ ਪੋਸ਼ਣ ਵਾਟਿਕਾਵਾਂ ਦੇ ਵਿਕਾਸ ਅਤੇ ਆਂਗਣਵਾੜੀ ਕੇਂਦਰਾਂ ‘ਤੇ ਮਹੀਨਾਵਾਰ ਯੋਗਾ ਦਿਵਸ ਮਨਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਬਾਗਬਾਨੀ ਵਿਭਾਗ ਨੂੰ ਫਲਾਂ ਅਤੇ ਮੌਸਮੀ ਸਬਜ਼ੀਆਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਪੋਸ਼ਣ ਸੁਧਾਰ ਦੇ ਯਤਨਾਂ ਨੂੰ ਮਜ਼ਬੂਤੀ ਮਿਲ ਸਕੇ।

ਸਾਲ 2026-27 ਦੀ ਕਾਰਜ ਯੋਜਨਾ ਵਿੱਚ ਵਿਕਾਸ ਨਿਗਰਾਨੀ ਕਵਰੇਜ ਨੂੰ 99 ਫੀਸਦੀ ਤੱਕ ਵਧਾਉਣ, ਗੰਭੀਰ ਕੁਪੋਸ਼ਣ ਨੂੰ ਨਗਨ (ਜ਼ੀਰੋ) ਪੱਧਰ ਤੱਕ ਲਿਆਉਣ ਅਤੇ ਪੂਰਕ ਪੋਸ਼ਣ ਸੇਵਾਵਾਂ ਨੂੰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਦੇ ਤਹਿਤ ਸ਼ਿਸ਼ੂਆਂ ਲਈ ਮਾਂ ਦੇ ਦੁੱਧ  ਨੂੰ ਉਤਸ਼ਾਹਿਤ ਕਰਨ, ਪੂਰਕ ਖੁਰਾਕ ਅਭਿਆਸਾਂ ਵਿੱਚ ਸੁਧਾਰ ਅਤੇ ਤੀਬਰ ਕੁਪੋਸ਼ਣ ਦੇ ਨਿਸ਼ਾਨੇਬੱਧ ਪ੍ਰਬੰਧਨ ‘ਤੇ ਜ਼ੋਰ ਦਿੱਤਾ ਜਾਵੇਗਾ।

ਅਨੀਮੀਆ ਨਾਲ ਨਜਿੱਠਣ ਲਈ ਬੱਚਿਆਂ, ਕਿਸ਼ੋਰੀਆਂ ਅਤੇ ਔਰਤਾਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਖੁਰਾਕਾਂ ਦੇਣ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਓਆਰਐਸ (ORS) ਅਤੇ ਜ਼ਿੰਕ ਰਾਹੀਂ ਦਸਤ ਪ੍ਰਬੰਧਨ, ਟੀਕਾਕਰਨ, ਡਿਵਾਰਮਿੰਗ (ਪੇਟ ਦੇ ਕੀੜੇ ਮਾਰਨ ਦੀ ਦਵਾਈ) ਅਤੇ ਵਿਟਾਮਿਨ-ਏ ਕਵਰੇਜ ਦਾ ਵਿਸਥਾਰ ਕਰਕੇ ਸਮੁੱਚੀ ਬਾਲ ਸਿਹਤ ਯਕੀਨੀ ਬਣਾਈ ਜਾਵੇਗੀ।

ਜ਼ਮੀਨੀ ਪੱਧਰ ‘ਤੇ ਆਈ.ਸੀ.ਡੀ.ਐਸ., ਸਿਹਤ ਵਿਭਾਗ, ਸਵੈ-ਸਹਾਇਤਾ ਸਮੂਹਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਰਾਹੀਂ ਵਿਭਾਗੀ ਤਾਲਮੇਲ ਨੂੰ ਮਜ਼ਬੂਤ ਕੀਤਾ ਜਾਵੇਗਾ। ਆਇਰਨ ਭਰਪੂਰ ਖੁਰਾਕ, ਸਥਾਨਕ ਪੌਸ਼ਟਿਕ ਭੋਜਨ ਪਦਾਰਥਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਭਾਈਚਾਰਕ ਪਹਿਲਕਦਮੀਆਂ ਦਾ ਵੀ ਵਿਸਥਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਘੱਟ ਭਾਰ ਵਾਲੇ ਨਵਜੰਮੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ‘ਤੇ ਵੀ ਧਿਆਨ ਦਿੱਤਾ ਜਾਵੇਗਾ।

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਸ਼ੇਖਰ ਵਿਦਿਆਰਥੀ ਨੇ ਦੱਸਿਆ ਕਿ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਲਗਭਗ 15,900 ਆਂਗਣਵਾੜੀ ਕੇਂਦਰਾਂ ਦਾ ਬਿਜਲੀਕਰਨ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਫੋਰਟੀਫਾਈਡ ਤੇਲ ਅਤੇ ਡਬਲ ਫੋਰਟੀਫਾਈਡ ਨਮਕ ਦੀ ਸਪਲਾਈ ਯਕੀਨੀ ਬਣਾਈ ਗਈ ਹੈ, ਜਦੋਂ ਕਿ ਗ੍ਰਾਮ ਸਿਹਤ, ਸਵੱਛਤਾ ਅਤੇ ਪੋਸ਼ਣ ਦਿਵਸ ਰਾਹੀਂ ਵਿਆਪਕ ਜਨ-ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਹਨ।

ਮੌਜੂਦਾ ਸਮੇਂ ਵਿੱਚ ਇਸ ਪ੍ਰੋਗਰਾਮ ਤਹਿਤ ਲਗਭਗ 9.46 ਲੱਖ ਬੱਚਿਆਂ ਅਤੇ 2.56 ਲੱਖ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਰੋਜ਼ਾਨਾ ਪੋਸ਼ਣ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਿੱਚ ਰਾਜ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ ਵੰਨ-ਸਵੰਨੇ ਭੋਜਨ ਪਦਾਰਥ ਵੀ ਸ਼ਾਮਲ ਹਨ।

ਇਸ ਤੋਂ ਇਲਾਵਾ, ਪੋਸ਼ਣ ਟ੍ਰੈਕਰ ਰਾਹੀਂ ਡਿਜੀਟਲ ਨਿਗਰਾਨੀ ਅਤੇ ‘ਫੇਸ ਰਿਕਗਨੀਸ਼ਨ’ ਪ੍ਰਣਾਲੀ ਲਾਗੂ ਕਰਕੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਵਧਾਇਆ ਗਿਆ ਹੈ।

ਮੀਟਿੰਗ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਪ੍ਰਿਅੰਕਾ ਸੋਨੀ, ਮੁੱਢਲੀ ਸਿੱਖਿਆ ਵਿਭਾਗ ਦੀ ਡਾਇਰੈਕਟਰ ਮਨੀਤਾ ਮਲਿਕ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਹਰਿਆਣਾ ਵਿੱਚ 4 ਆਈਏਐਸ ਅਤੇ 13 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ

(ਜਸਟਿਸ ਨਿਊਜ਼   )

ਹਰਿਆਣਾ ਨੇ ਤੁਰੰਤ ਪ੍ਰਭਾਵ ਨਾਲ 4 ਆਈਏਐਸ ਅਤੇ 13 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ।

ਆਈਏਐਸ ਅਧਿਕਾਰੀ ਸ਼੍ਰੀ ਵਿਜੇ ਕੁਮਾਰ ਸਿੱਧੱਪਾ ਭਾਵਿਕੱਟੀ ਨੂੰ ਰਾਜਪਾਲ ਦਾ ਸਕੱਤਰ, ਲੇਬਰ ਕਮਿਸ਼ਨਰ ਅਤੇ ਲੇਬਰ ਵਿਭਾਗ ਦਾ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਸ਼੍ਰੀ ਅਨੀਸ਼ ਯਾਦਵ, ਜੋ ਮੌਜੂਦਾ ਵਿੱਚ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨਿਦੇਸ਼ਕ ਅਤੇ ਵਿਸ਼ੇਸ਼ ਸਕੱਤਰ ਵਜੋਂ ਕੰਮ ਕਰ ਰਹੇ ਸਨ, ਨੂੰ ਹੈਫੇਡ ਅਤੇ ਹਰਿਆਣਾ ਇੰਟਰਨੈਸ਼ਨਲ ਹੌਰਟੀਕਲਚਰਲ ਮਾਰਕੀਟਿੰਗ ਕਾਰਪੋਰੇਸ਼ਨ, ਗਨੌਰ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਸ਼੍ਰੀ ਵਿਕਰਮ ਨੂੰ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ, ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦਾ ਮੈਨੇਜਿੰਗ ਡਾਇਰੈਕਟਰ ਅਤੇ ਊਰਜਾ ਵਿਭਾਗ ਦਾ ਵਿਸ਼ੇਸ਼ ਸਕੱਤਰ ਲਗਾਇਆ ਗਿਆ ਹੈ। ਉਹ ਹਰਿਆਣਾ ਮਿਨਰਲਜ਼ ਲਿਮਟਿਡ, ਨਵੀਂ ਦਿੱਲੀ ਦੇ ਮੈਨੇਜਿੰਗ ਡਾਇਰੈਕਟਰ ਵੀ ਰਹਿਣਗੇ।

ਸ਼੍ਰੀ ਸਚਿਨ ਗੁਪਤਾ, ਜੋ ਮੌਜੂਦਾ ਵਿੱਚ ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਸਕੱਤਰ ਅਤੇ ਐਚਐਸਐਮਆਈਟੀਸੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਰੋਹਤਕ ਦੇ ਡਿਪਟੀ ਕਮਿਸ਼ਨਰ ਹਨ, ਨੂੰ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ, ਰੋਹਤਕ ਦੇ ਪ੍ਰਸ਼ਾਸਕ ਅਤੇ ਸ਼ਹਿਰੀ ਸੰਪਦਾ, ਰੋਹਤਕ ਦੇ ਵਧੀਕ ਨਿਦੇਸ਼ਕ ਦਾ ਕਾਰਜਭਾਰ ਵੀ ਸੌਂਪਿਆ ਗਿਆ ਹੈ।

ਐਚਸੀਐਸ ਅਧਿਕਾਰੀਆਂ ਵਿੱਚ ਸ਼੍ਰੀ ਅਮਿਤ ਕੁਮਾਰ-1 ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ), ਪੁਨਹਾਣਾ ਲਗਾਇਆ ਗਿਆ ਹੈ।

ਸ਼੍ਰੀ ਵੀਰੇਂਦਰ ਚੌਧਰੀ ਨੂੰ ਸ਼੍ਰੀ ਸ਼ੰਭੂ ਦੀ ਥਾਂ ‘ਤੇ ਜ਼ਿਲ੍ਹਾ ਪਰਿਸ਼ਦ ਕੁਰੂਕਸ਼ੇਤਰ ਅਤੇ ਡੀਆਰਡੀਏ ਕੁਰੂਕਸ਼ੇਤਰ ਦਾ ਮੁੱਖ ਕਾਰਜਕਾਰੀ ਅਧਿਕਾਰੀ  ਨਿਯੁਕਤ ਕੀਤਾ ਗਿਆ ਹੈ।

ਸ਼੍ਰੀ ਮਨੀਸ਼ ਕੁਮਾਰ ਲੋਹਾਨ, ਜੋ ਮੌਜੁਦਾ ਵਿੱਚ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਵਧੀਕ ਨਿਦੇਸ਼ਕ ਵਜੋਂ ਕੰਮ ਕਰ ਰਹੇ ਹਨ, ਨੂੰ ਖਾਣ ਅਤੇ ਭੂ-ਵਿਗਿਆਨ ਵਿਭਾਗ ਅਤੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਨਿਦੇਸ਼ਕ ਦਾ ਕਾਰਜਭਾਰ ਵੀ ਸੌਂਪਿਆ ਗਿਆ ਹੈ।

ਸ਼੍ਰੀ ਸੁਰੇਂਦਰ ਸਿੰਘ-2 ਨੂੰ ਮੈਡੀਕਲ ਕਾਲਜ ਖਾਨਪੁਰ ਕਲਾਂ, ਸੋਨੀਪਤ ਵਿੱਚ ਵਧੀਕ ਨਿਦੇਸ਼ਕ (ਪ੍ਰਸ਼ਾਸਨ) ਨਿਯੁਕਤ ਕੀਤਾ ਗਿਆ ਹੈ।

ਸ਼੍ਰੀ ਵੇਦ ਪ੍ਰਕਾਸ਼ ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ) ਡੱਬਵਾਲੀ; ਸ਼੍ਰੀ ਭੂਪੇਂਦਰ ਸਿੰਘ ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ), ਪਲਵਲ ਅਤੇ ਸ਼੍ਰੀ ਅਸ਼ਵੀਰ ਸਿੰਘ ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ) ਬਰਵਾਲਾ ਲਗਾਇਆ ਗਿਆ ਹੈ।

ਸ਼੍ਰੀ ਸੰਜੀਵ ਕੁਮਾਰ ਨੂੰ ਸ਼੍ਰੀ ਮਨੋਜ ਕੁਮਾਰ-1 ਦੀ ਥਾਂ ‘ਤੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਬਾਵਲ ਨਿਯੁਕਤ ਕੀਤਾ ਗਿਆ ਹੈ।

ਇਸੀ ਤਰ੍ਹਾ, ਐਚਸੀਐਸ ਅਧਿਕਾਰੀ ਸੁਸ੍ਰੀ ਅਨਮੋਲ ਨੂੰ ਸਹਿਕਾਰੀ ਖੰਡ ਮਿੱਲ, ਸੋਨੀਪਤ ਦਾ ਮੈਨੇਜਿੰਗ ਡਾਇਰੈਕਟਰ ਲਗਾਇਆ ਗਿਆ ਹੈ।

ਸੁਸ੍ਰੀ ਜੋਤੀ ਨਾਗਪਾਲ ਨੂੰ ਸਿਟੀ ਮੈਜਿਸਟਰੇਟ ਗੁਰੂਗ੍ਰਾਮ; ਸੁਸ੍ਰੀ ਸਪਨਾ ਯਾਦਵ ਨੂੰ ਸੰਯੁਕਤ ਨਿਦੇਸ਼ਕ (ਪ੍ਰਸ਼ਾਸਨ), ਹਿਪਾ ਗੁਰੂਗ੍ਰਾਮ; ਸ਼੍ਰੀ ਹਨੀ ਬੰਸਲ ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ) ਫਰੀਦਾਬਾਦ ਅਤੇ ਸ਼੍ਰੀ ਅੰਕਿਤ ਕੁਮਾਰ-2 ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ) ਗੋਹਾਨਾ ਨਿਯੁਕਤ ਕੀਤਾ ਗਿਆ ਹੈ। ।

ਐਚਸੀਐਸ ਅਧਿਕਾਰੀ ਸ਼੍ਰੀ ਸ਼ੰਭੂ ਅਤੇ ਸ਼੍ਰੀ ਮਨੋਜ ਕੁਮਾਰ-1 ਦੇ ਨਿਯੁਕਤੀ ਦੇ ਆਦੇਸ਼ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਦੋਵੇਂ ਅਧਿਕਾਰੀ ਕਾਰਜਮੁਕਤ ਹੋਣ ਤੋਂ ਬਾਅਦ ਮੁੱਖ ਸਕੱਤਰ ਦਫ਼ਤਰ ਵਿੱਚ ਆਪਣੀ ਜੁਆਇਨਿੰਗ ਰਿਪੋਰਟ ਪੇਸ਼ ਕਰਨਗੇ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vapeshop discount code vapewholesale affiliate link geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin