ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਵੱਲੋਂ 67 ਗੁੰਮੇ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਸਪੁਰਦ= ਸਾਈਬਰ ਅਪਰਾਧ ਹੋਣ ਤੇ ਹੈਲਪਲਾਈਨ ਨੰਬਰ 1930 ‘ਤੇ ਕੀਤਾ ਜਾਵੇ ਸੰਪਰਕ – ਸੀਨੀਅਰ ਕਪਤਾਨ ਪੁਲਿਸ

ਮਾਲੇਰਕੋਟਲਾ
(ਸ਼ਹਿਬਾਜ ਚੌਧਰੀ)
  ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ.ਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਅਤੇ ਡੀ.ਐੱਸ.ਪੀ (ਸਥਾਨਕ-ਕਮ-ਸਾਈਬਰ ਕਰਾਈਮ) ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਮਨਜੋਤ ਸਿੰਘ ਦੀ ਸਾਈਬਰ ਕਰਾਈਮ ਟੀਮ ਵੱਲੋਂ ਸਾਈਬਰ ਅਪਰਾਧਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।  ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਸਾਈਬਰ ਕਰਾਈਮ ਟੀਮ ਵੱਲੋਂ ਕੇਂਦਰੀ ਉਪਕਰਣ ਪਹਿਚਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ ਰਾਹੀਂ ਟ੍ਰੇਸ ਕਰਦੇ ਹੋਏ “ਵਿਸਾਖੀ ਦੇ ਸ਼ੁਭ ਦਿਹਾੜੇ” ਦੇ ਮੌਕੇ 67 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ। ਇਹਨਾਂ ਮੋਬਾਈਲ ਫੋਨਾਂ ਦੀ ਕੁੱਲ ਕੀਮਤ ਲਗਭਗ 8,71,500 ਰੁਪਏ ਹੈ। ਇਸ ਤੋਂ ਇਲਾਵਾ, ਹੁਣ ਤੱਕ ਸੀ.ਈ.ਆਈ.ਆਰ. ਪੋਰਟਲ ਰਾਹੀਂ ਕੁੱਲ 317 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਸੌਂਪੇ ਜਾ ਚੁੱਕੇ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 46,07,500 ਰੁਪਏ ਬਣਦੀ ਹੈ।
  ਸੀਨੀਅਰ ਕਪਤਾਨ ਪੁਲਿਸ ਵੱਲੋਂ ਸੀ.ਈ.ਆਈ.ਆਰ. ਪੋਰਟਲ ਬਾਰੇ ਜਾਣਕਾਰੀ ਦਿੱਤੀ ਗਈ। ਅਗਰ ਕਿਸੇ ਵਿਅਕਤੀ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਸਦੀ ਸ਼ਿਕਾਇਤ ਨੇੜਲੇ ਥਾਣਾ ਵਿੱਚ ਦਰਜ ਕਰਵਾਕੇ ਉਸਦੀ ਸੂਚਨਾ ਜਿਲ੍ਹਾ ਮਾਲੇਰਕੋਟਲਾ ਦੇ ਸਾਈਬਰ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾ ਕੇ ਅਗਰ ਮੋਬਾਇਲ ਫ਼ੋਨ ਚੱਲਦਾ ਹੈ ਤਾਂ ਉਸ ਨੂੰ ਟਰੇਸ ਕਰਵਾ ਸਕਦੇ ਹੋ ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵੱਧ ਰਹੇ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਸਾਈਬਰ ਜਾਗਰੂਕਤਾ ਸੈਮੀਨਾਰ ਨਿਰੰਤਰ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜਨਤਕ ਸਥਾਨਾਂ ‘ਤੇ ਫਲੈਕਸ ਬੋਰਡ ਅਤੇ ਇਸ਼ਤਿਹਾਰਾਂ ਰਾਹੀਂ ਵੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨਾਲ ਸਾਈਬਰ ਠੱਗੀ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਹੈਲਪਲਾਈਨ ਨੰਬਰ 1930 ‘ਤੇ ਸੰਪਰਕ ਕੀਤਾ ਜਾਵੇ ਜਾਂ ਸਾਈਬਰ ਕ੍ਰਾਈਮ ਦੀ ਵੈੱਬਸਾਈਟ www.cybercrime.gov.in ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾਵੇ, ਤਾਂ ਜੋ ਠੱਗੀ ਹੋਈ ਰਕਮ ਦੀ ਵਾਪਸੀ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin