August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਕਰਨ ਦੇ ਹੁਕਮ

ਕਪੂਰਥਲਾ,
:(ਪੱਤਰ ਪ੍ਰੇਰਕ)
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਕਾਸ਼ ਬਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ ਦੇ ਸਹਿਯੋਗ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਸਮੇਂ-ਸਿਰ ਅਤੇ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਲੰਬਿਤ ਨਾ ਰੱਖਿਆ ਜਾਵੇ ਅਤੇ ਹਰ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਸਦਾ ਹੱਲ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਹਿਯੋਗਾਤਮਕ ਰਵੱਈਆ ਅਪਣਾਇਆ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਸੁਚੱਜਾ ਅਤੇ ਸੁਗਮ ਮਾਹੌਲ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਆਪਣਾ ਕਾਰੋਬਾਰ ਬਿਨਾਂ ਰੁਕਾਵਟ ਕਰ ਸਕਣ।
ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਸਬੰਧੀ ਰਿਪੋਰਟ ਮੰਗਦਿਆਂ ਹਦਾਇਤ ਕੀਤੀ ਕਿ ਪੈਂਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕਰਕੇ ਲਿਖਤੀ ਰਿਪੋਰਟ ਪੇਸ਼ ਕੀਤੀ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.