October 2, 2026

Justice News

ਅਵਾਮ ਦੀ ਆਵਾਜ਼

ਨਗਰ ਨਿਗਮ ਫਗਵਾੜਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

ਕਪੂਰਥਲਾ
:(ਪੱਤਰ ਪ੍ਰੇਰਕ)
ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਨਗਰ ਨਿਗਮ ਫਗਵਾੜਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਕਪੂਰਥਲਾ ਅਕਾਸ਼ ਬਾਂਸਲ ਵੱਲੋਂ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਦੱਸਿਆ ਕਿ  ਵੋਟਰ ਸੂਚੀ ਦੀ ਪ੍ਰਕਾਸ਼ਨਾ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਉਪਲਬਧ ਕਰਵਾ ਦਿੱਤੀ ਜਾਵੇਗੀ।
 ਉਨ੍ਹਾਂ ਦੱਸਿਆ ਕਿ ਇਤਰਾਜ਼ ਅਤੇ ਦਾਅਵੇ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਦਰਜ ਕਰਵਾਏ ਜਾ ਸਕਦੇ ਹਨ।ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ  20 ਅਪ੍ਰੈਲ ਅਤੇ 21 ਅਪ੍ਰੈਲ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਦਾਅਵੇ ਤੇ ਇਤਰਾਜ਼ ਦਾ ਨਿਪਟਾਰਾ 30 ਅਪ੍ਰੈਲ ਤੱਕ ਪੂਰਾ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 05 ਮਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ 23 ਅਪ੍ਰੈਲ 2026 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਯੋਗ ਹੋਵੇਗਾ।
ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਦਾਅਵੇ ਅਤੇ ਇਤਰਾਜ਼ ਦਰਜ ਕਰਨ ਲਈ ਫ਼ਾਰਮ (ਨੰਬਰ 7, 8 ਅਤੇ 9) ਸਬੰਧਤ ਐਸਡੀਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ, ਇਹ ਫ਼ਾਰਮ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ sec.punjab.gov.in ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।
 ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟਰ ਸੂਚੀ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਤਾਂ ਜੋ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਜਾ ਸਕੇ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.