October 2, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਵੱਲੋਂ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ-ਲੋਕਾਂ ਨੂੰ ਬਾਬਾ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਕਪੂਰਥਲਾ
(ਜਸਟਿਸ ਨਿਊਜ਼):
ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਬਾਬਾ ਸਾਹਿਬ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ ਅਤੇ ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਮਹਾਨ ਚਿੰਤਕ, ਸਮਾਜ ਸੁਧਾਰਕ ਅਤੇ ਉੱਘੇ ਕਾਨੂੰਨਦਾਨ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਸਮਾਜ ਦੇ ਪੱਛੜੇ ਅਤੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੇ ਉਥਾਨ ਲਈ ਸਮਰਪਿਤ ਕਰ ਦਿੱਤਾ।
ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਜੀ ਵੱਲੋਂ ਤਿਆਰ ਕੀਤਾ ਗਿਆ ਸੰਵਿਧਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਮਜ਼ਬੂਤ ਆਧਾਰ ਹੈ, ਜੋ ਹਰ ਨਾਗਰਿਕ ਨੂੰ ਬਰਾਬਰੀ ਅਤੇ ਸਨਮਾਨ ਨਾਲ ਜਿਊਣ ਦਾ ਅਧਿਕਾਰ ਪ੍ਰਦਾਨ ਕਰਦਾ ਹੈ।
ਡਿਪਟੀ ਕਮਿਸ਼ਨਰ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੇ ਦਰਸਾਏ ਮਾਰਗ ਅਤੇ ਉੱਚੇ ਆਦਰਸ਼ਾਂ ਨੂੰ ਅਪਣਾਉਣ ਤਾਂ ਜੋ ਦੇਸ਼ ਦੀ ਤਰੱਕੀ ਅਤੇ ਸਮਾਜਿਕ ਬਰਾਬਰੀ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.