August 17, 2026

Justice News

ਅਵਾਮ ਦੀ ਆਵਾਜ਼

2027 ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਬਣਾਏਗੀ ਸਰਕਾਰ- ਕੰਵਰਦੀਪ ਬ੍ਰਹਮਪੁਰਾ

( ਜਸਟਿਸ ਨਿਊਜ਼ ਸਰਵਿਸ  )
ਚੋਹਲਾ ਸਾਹਿਬ/ਤਰਨਤਾਰਨ,
ਮਾਝੇ ਦੇ ਜਰਨੈਲ ਮੰਨੇ ਜਾਂਦੇ ਸਾਬਕਾ ਮੰਤਰੀ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੋਤਰੇ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਯੂਥ ਅਕਾਲੀ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਉਹਨਾਂ ਨੇ ਪਿੰਡ ਚੋਹਲਾ ਸਾਹਿਬ,ਚੋਹਲਾ ਖੁਰਦ ਅਤੇ ਪੱਖੋਂਪੁਰ ਵਿੱਚ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਇਕੱਠਾ ਕਰਕੇ ਹਲਕੇ ਵਿੱਚ ਮਜ਼ਬੂਤ ਢਾਂਚਾ ਤਿਆਰ ਕੀਤਾ ਜਾਵੇਗਾ।ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਆਪਣੇ ਸੰਬੋਧਨ ਵਿੱਚ ਵਿਸ਼ਵਾਸ ਜਤਾਉਂਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਜਿੱਤ ਹਾਸਲ ਕਰੇਗਾ।ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਅਕਾਲੀ ਵਰਕਰਾਂ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਾਹਿਬ ਵੱਲੋਂ ਕੀਤੇ ਹੋਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ।ਉਨ੍ਹਾਂ ਕਿਹਾ ਕਿ ਜੋ ਵੀ ਵਿਕਾਸ ਹਲਕਾ ਖੱਡੂਰ ਸਾਹਿਬ ਵਿੱਚ ਵੱਡੇ ਪੱਧਰ ‘ਤੇ ਹੋਇਆ ਉਸ ਤਰੀਕੇ ਦਾ ਵਿਕਾਸ ਹੋਰ ਕੋਈ ਵੀ ਨਹੀਂ ਕਰਵਾ ਸਕਿਆ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਅਵਤਾਰ ਸਿੰਘ ਸੰਧੂ ਚੋਹਲਾ ਸਾਹਿਬ,ਪ੍ਰਧਾਨ ਜਗਰੂਪ ਸਿੰਘ ਪੱਖੋਪੁਰ,ਕੁਰਿੰਦਰਜੀਤ ਸਿੰਘ ਚੋਹਲਾ ਖ਼ੁਰਦ ਆਦਿ ਹਾਜਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.