August 17, 2026

Justice News

ਅਵਾਮ ਦੀ ਆਵਾਜ਼

ਮੋਗਾ ਵਿਖੇ 9 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ=ਜ਼ਿਲ੍ਹਾ ਤੇ ਸੈਸ਼ਨ ਜੱਜ ਮਿਸ ਨੀਲਮ ਅਰੋੜਾ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਲੈਣ ਦੀ ਅਪੀਲ



ਮੋਗਾ

(ਮਨਪ੍ਰੀਤ ਸਿੰਘ/ਗੁਰਜੀਤ ਸੰਧੂ   )

ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 09 ਮਈ  2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ, ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਨੀਲਮ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨਾਂ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.