August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਵੱਲੋਂ ਦਿਵਿਆਂਗਜਨਾਂ ਨੂੰ 3.15 ਲੱਖ ਦੀਆਂ 7 ਮੋਟਰਾਈਜਡ ਟਰਾਈਸਾਈਕਲਾਂ ਦੀ ਵੰਡ

ਮੋਗਾ
, ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦਿਵਿਆਂਗਜਨਾਂ ਦੀ ਭਲਾਈ ਲਈ ਹਰ ਯੋਗ ਉਪਰਾਲੇ ਕਰਨ ਰਿਹਾ ਹੈ। ਦਿਵਿਆਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਹਨਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਯਤਨਸ਼ੀਲ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਥਾਨਕ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਖੇ 7 ਦਿਵਿਆਂਗਜਨਾਂ ਨੂੰ 3.15 ਲੱਖ ਦੀਆਂ 7 ਮੋਟਰਾਈਜਡ ਟਰਾਈਸਾਈਕਲਾਂ ਦੀ ਮੁਫਤ ਵੰਡ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਰ (ਜ) ਸ਼੍ਰੀ ਜਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜਰ ਸਨ। ਉਹਨਾਂ ਕਿਹਾ ਕਿ ਲਗਭਗ 45000 ਦੀ ਲਾਗਤ ਵਾਲੀ ਇਸ ਮੋਟਰਾਈਜਡ ਟਰਾਈਸਾਈਕਲ ਨਾਲ ਦਿਵਿਆਂਗਜਨਾਂ ਨੂੰ ਆਪਣੇ ਰੋਜਮਰਾ ਦੇ ਕੰਮ ਕਰਨ ਵਿੱਚ ਮੱਦਦ ਮਿਲੇਗੀ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਦਿਵਿਆਂਗਜਨ ਕਿਸੇ ਤੋਂ ਪਿੱਛੇ ਨਹੀਂ ਹਨ ਕਿਉਂਕਿ ਸਰਕਾਰ ਉਹਨਾਂ ਨੂੰ ਹਰੇਕ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਰਹੀ ਹੈ। ਉਹਨਾਂ ਦਿਵਿਆਂਗਜਨਾਂ ਨੂੰ ਆਪਣੀ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਆ ਅਤੇ ਕਿਹਾ ਕਿ ਕੋਈ ਵੀ ਅਜਿਹਾ ਖੇਤਰ ਨਹੀਂ ਹੈ ਜਿਸ ਵਿੱਚ ਦਿਵਿਆਂਗਜਨ ਤਰੱਕੀ ਨਹੀਂ ਕਰ ਸਕਦੇ, ਉਸ ਲਈ ਉਹ ਆਪਣੀ ਜਿੰਦਗੀ ਨੂੰ ਸਫਲ ਬਣਾਉਣ ਲਈ ਮਿਸਾਲੀ ਕੰਮ ਕਰਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਮਾਨਵ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਤੇ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੀ ਮਦਦ ਲਈ ਅੱਗੇ ਆਉਣ ਅਤੇ ਰੈਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਨੂੰ ਦਾਨ ਦੇਣ ਵਿੱਚ ਆਪਣਾ ਯੋਗਦਾਨ ਪਾਉਣ।ਟਰਾਈਸਾਈਕਲ ਪ੍ਰਾਪਤ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਰੈੱਡ ਕਰਾਸ ਰਾਹੀਂ ਦਿੱਤੀ ਇਹ ਸਹੂਲਤ ਉਨ੍ਹਾਂ ਲਈ “ਨਵੀਂ ਜ਼ਿੰਦਗੀ” ਵਰਗੀ ਹੈ, ਜਿਸ ਨਾਲ ਉਹ ਹੁਣ ਖੁਦਮੁਖਤਿਆਰ ਤਰੀਕੇ ਨਾਲ ਆਪਣੀ ਜ਼ਿੰਦਗੀ ਬਿਤਾ ਸਕਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.