September 6, 2026

Justice News

ਅਵਾਮ ਦੀ ਆਵਾਜ਼

ਹਰਦੀਪ ਸਿੰਘ ਗਿੱਲ ਭਾਜਪਾ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਬਣੇ।  

ਅੰਮ੍ਰਿਤਸਰ, :- ਭਾਰਤੀ ਜਨਤਾ ਪਾਰਟੀ ਵੱਲੋਂ ਹਰਦੀਪ ਸਿੰਘ ਗਿੱਲ ਨੂੰ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਪਾਰਟੀ ਵੱਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਭਾਜਪਾ ਦੇ ਐਸ ਸੀ ਮੋਰਚੇ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਪ੍ਰਭਾਰੀ ਬਣਾਇਆ ਗਿਆ ਹੈ। ਇਸ ਮੌਕੇ ਹਰਦੀਪ ਸਿੰਘ ਗਿੱਲ ਨੇ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਮਿਲੀ ਜ਼ਿੰਮੇਵਾਰੀ ਲਈ ਉਨ੍ਹਾਂ ਭਾਜਪਾ ਦੇ ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖੜ, ਸੰਗਠਨ ਮਹਾਂ ਮੰਤਰੀ ਮੰਥਰੀ ਸ੍ਰੀਨਿਵਾਸਲੂ, ਕਨਵੀਨਰ ਸ. ਮਨਜੀਤ ਸਿੰਘ ਰਾਏ, ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ. ਮਨਜੀਤ ਸਿੰਘ ਮੰਨਾ ਮੀਆਂਵਿੰਡ, ਤਰਨ ਤਰਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ। ਇਸੇ ਦੌਰਾਨ ਭਾਜਪਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਮਨਜੀਤ ਸਿੰਘ ਮੰਨਾ ਮੀਆਂਵਿੰਡ, ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਭਾਜਪਾ ਖੰਨਾ ਦੇ ਇੰਚਾਰਜ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ, ਕੰਵਰ ਬੀਰ ਸਿੰਘ ਮੰਜ਼ਿਲ, ਆਲਮਬੀਰ ਸਿੰਘ ਸੰਧੂ, ਗਗਨਦੀਪ ਸਿੰਘ ਏ ਆਰ, ਅਰੁਣ ਸ਼ਰਮਾ ਅਤੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ ਵੱਲੋਂ ਹਰਦੀਪ ਸਿੰਘ ਗਿੱਲ ਨੂੰ ਇੰਚਾਰਜ ਬਣਾਏ ਜਾਣ ‘ਤੇ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਗਿ

Leave a Reply

Your email address will not be published. Required fields are marked *

Copyright © All rights reserved. | Newsphere by AF themes.