August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਵਲੋਂ  ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ,ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ: ਅਕਾਸ਼ ਬਾਂਸਲ

ਕਪੂਰਥਲਾ
:(ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਮਨੁੱਖੀ ਸਿਹਤ ਦੀ ਰਾਖੀ ਲਈ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਉੱਥੇ ਹੀ ਪਸ਼ੂ-ਪੰਛੀਆਂ ਅਤੇ ਮਿੱਤਰ ਕੀੜਿਆਂ ਦੇ ਖਤਮ ਹੋਣ ਨਾਲ ਕੁਦਰਤੀ ਚੱਕਰ ਨੂੰ ਵੀ ਵੱਡਾ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ‘ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨਾੜ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਪੂਰਥਲਾ, ਫਗਵਾੜਾ, ਭੁਲੱਥ ਅਤੇ ਸੁਲਤਾਨਪੁਰ ਲੋਧੀ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਵਿਸ਼ੇਸ਼ ਉਡਣ ਦਸਤਾ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ 24 ਘੰਟੇ ਮੁਸਤੈਦ ਰਹਿਣਗੀਆਂ ਅਤੇ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣਗੀਆਂ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਜਾਂ ਅੱਗ ਲੱਗਣ ਦੀ ਸੂਚਨਾ ਦੇਣ ਲਈ ਫਾਇਰ ਬ੍ਰਿਗੇਡ ਦੇ ਕੰਟਰੋਲ ਰੂਮ ਨੰਬਰ 01822-232333 ਜਾਂ 101 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਬ-ਡਵੀਜ਼ਨ ਪੱਧਰ ‘ਤੇ ਤਾਇਨਾਤ ਟੀਮਾਂ ਵਿਚ ਕਪੂਰਥਲਾ ਸਬਡਵੀਜ਼ਨ ਲਈ ਤਹਿਸੀਲਦਾਰ ਵਿਜੇ ਕੁਮਾਰ ਅਹੀਰ (94172-95320), ਡੀ.ਐਸ.ਪੀ. ਡਾ. ਸ਼ੀਤਲ ਸਿੰਘ (88473-00951) ਅਤੇ ਐਸ.ਐਫ.ਓ. ਹਰਪ੍ਰੀਤ ਸਿੰਘ (83606-46288),ਫਗਵਾੜਾ ਦੇ ਲਈ ਨਾਇਬ ਤਹਿਸੀਲਦਾਰ ਵਰਿੰਦਰ ਭਾਟੀਆ (84371-23123), ਇੰਸਪੈਕਟਰ ਅਮਨਦੀਪ ਕੌਰ (98765-24894) ਅਤੇ ਏ.ਡੀ.ਐਫ.ਓ. ਮਨਿੰਦਰ ਸਿੰਘ (99712-03158), ਭੁਲੱਥ ਦੇ ਲਈ ਤਹਿਸੀਲਦਾਰ ਵਰਿੰਦਰ ਭਾਟੀਆ (84371-23123) ਤੇ ਸੰਦੀਪ ਸਿੰਘ (84278-94411) ਅਤੇ ਸੁਲਤਾਨਪੁਰ ਲੋਧੀ ਲਈ ਤਹਿਸੀਲਦਾਰ ਵਿਜੈ ਕੁਮਾਰ ਅਹੀਰ (94172-95320), ਐਸ.ਪੀ. ਧਰਿੰਦਰ ਵਰਮਾ (80058-51623) ਅਤੇ ਵਿਸ਼ਾਲ (88377-67893) ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਧੇਰੇ ਜਾਣਕਾਰੀ ਅਤੇ ਮਸ਼ੀਨਰੀ ਦੀ ਸਹਾਇਤਾ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.