August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਨਾਲ ਮੀਟਿੰਗ

ਮੋਗਾ

( ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )

ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਅੱਜ ਸਬੰਧਤ ਵਿਭਾਗਾਂ ਨਾਲ ਰੋਡ ਸੇਫਟੀ ਸਬੰਧੀ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਰ (ਜ) ਸ੍ਰ. ਜਸਪਿੰਦਰ ਸਿੰਘ, ਸਮੂਹ ਐਸ.ਡੀ.ਐਮਜ, ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਨੁਮਾਇਦੇ ਤੇ ਹੋਰ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ।

ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਰੈਗੂਲਰ ਸਕੂਲਾਂ ਦੀ ਟਰਾਂਸਪੋਰਟ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ ਦੇ ਡਰਾਈਵਰਾਂ ਦੇ ਰੈਗੂਲਰ ਟੈਸਟ ਕਰਵਾਏ ਜਾਣ ਅਤੇ ਇਸ ਸਬੰਧੀ ਰਿਕਾਰਡ ਵੀ ਮੇਨਟੇਨ ਕੀਤਾ ਜਾਵੇ। ਉਹਨਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਵਿਸ਼ੇਸ਼ ਕਲਾਸਾਂ ਵੀ ਲਗਵਾਈਆਂ ਜਾਣ ਤਾਂ ਕਿ ਉਹ ਸਕੂਲ ਪੱਧਰ ਤੋਂ ਹੀ ਇਹਨਾਂ ਨਿਯਮਾਂ ਤੋ ਜਾਣੂੰ ਹੋ ਸਕਣ।

ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੀ.ਡਬਲਿਯੂ.ਡੀ ਦੇ ਨੁਮਾਇਦਿੰਆਂ ਨੂ ਹਦਾਇਤ ਕੀਤੀ ਕਿ ਉਹ ਬਲੈਕ ਸਪੋਟਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਥਾਵਾਂ ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਉਣ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਥੋੜ੍ਹੀ ਜਿਹੀ ਲਾਪ੍ਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ।

ਉਹਨਾਂ ਸਮੂਹ ਐਸ ਡੀ ਐਮਜ ਨੂੰ ਕਿਹਾ ਕਿ ਉਹ ਵਾਹਨ ਜਾਂਚ ਕਰਨ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ

ਉਹਨਾਂ ਕਿਹਾ ਕਿ ਵਾਹਨਾਂ ਉੱਪਰ ਰਿਫਲੈਕਟਰ ਨਾ ਲੱਗੇ ਹੋਣ ਕਰਕੇ ਬਹੁਤ ਸਾਰੀਆਂ ਅਣਸੁਖਾਵੀਆਂ ਸੜਕ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਨਿੱਕੀ ਜਿੰਨੀ ਚੀਜ਼ ਵਾਹਨਾਂ ਉੱਪਰ ਰਿਫਲੈਕਟਰ ਲੱਗੇ ਹੋਣ ਕਾਰਣ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਸਕੂਲ ਵੈਨਾਂ, ਟਰੱਕਾਂ, ਕੈਂਟਰਾਂ ਅਤੇ ਹੋਰ ਭਾਰੀ ਵਾਹਨਾਂ ਉੱਪਰ ਰਿਫਲੈਕਟਰ ਲਗਾਉਣ ਦੀ ਮੁਹਿੰਮ ਨੂੰ ਹੋਰ ਵਧਾਇਆ ਅਤੇ ਤੇਜ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਉੱਪਰ ਰਿਫਲੈਕਟਰ ਲਗਾਏ ਤੋਂ ਬਿਨ੍ਹਾਂ ਇਨ੍ਹਾਂ ਨੂੰ ਸੜਕਾਂ ਉੱਪਰ ਨਾ ਚਲਾਉਣ ਕਿਉਂਕਿ ਅਜਿਹਾ ਕਰਨ ਨਾਲ ਉਨ੍ਹਾਂ ਦੀ ਜਾਨ ਜੋਖਮ ਵਿੱਚ ਪੈ ਸਕਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.