August 17, 2026

Justice News

ਅਵਾਮ ਦੀ ਆਵਾਜ਼

ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੱਕਸ ਲਈ ਫੂਡ ਸੇਫਟੀ ਸਬੰਧੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ
(ਰਣਜੀਤ ਸਿੰਘ ਮਸੌਣ/ ਰਾਘਵ/ ਖੁਸ਼ਹਾਲ)-
ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਲਈ ਇੱਕ ਦਿਨ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
      ਇਸ ਵਰਕਸ਼ਾਪ ਵਿੱਚ ਸਿੱਖਿਆ ਵਿਭਾਗ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੇ ਸਹਿਯੋਗ ਨਾਲ ਲਗਭਗ 500 ਤੋਂ ਵੱਧ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਨੂੰ ਭੋਜਨ ਸੁਰੱਖਿਆ ਅਤੇ ਸਿਹਤਮੰਦ ਖੁਰਾਕ ਸਬੰਧੀ ਜਾਗਰੂਕ ਕੀਤਾ ਗਿਆ।
    ਇਸ ਵਰਕਸ਼ਾਪ ਦੌਰਾਨ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਜਿੰਦਰਪਾਲ ਸਿੰਘ ਵੱਲੋਂ “ਈਟ ਰਾਈਟ” ਮੁਹਿੰਮ ਤਹਿਤ ਸੰਦੇਸ਼ ਦਿੰਦਿਆਂ ਦੱਸਿਆ ਗਿਆ ਕਿ ਸਹੀ ਭੋਜਨ ਨੂੰ ਈਟ ਸੇਫ (ਸੁਰੱਖਿਅਤ ਭੋਜਨ), ਈਟ ਹੈਲਥੀ (ਸਿਹਤਮੰਦ ਭੋਜਨ), ਅਤੇ ਈਟ ਇਨ ਰਾਈਟ ਅਮਾਉਂਟ (ਉਚਿੱਤ ਮਾਤਰਾ ਵਿੱਚ ਭੋਜਨ) ਤਿੰਨ ਭਾਗਾਂ ਵਿੱਚ ਵੰਡਿਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਐੱਫ.ਐੱਸ.ਐੱਸ.ਏ.ਆਈ. ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਲੋਕਾਂ ਨੂੰ ਨਮਕ ਅਤੇ ਮਿੱਠੇ ਦੀ ਘੱਟ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਹੋਰ ਅਧਿਕਾਰੀਆਂ ਵੱਲੋਂ ਵੀ ਭੋਜਨ ਸੁਰੱਖਿਆ ਅਤੇ ਪੋਸ਼ਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾਂ ਨੇ ਆਂਗਣਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਛੋਟੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਖ਼ੁਰਾਕ ਦਾ ਖਾਸ ਖਿਆਲ ਰੱਖਣ। ਇਸ ਦੌਰਾਨ ਉਨ੍ਹਾਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਰਾਸ਼ਨ ਦੀ ਵੰਡ, ਈ-ਕੇ ਵਾਈ ਸੀ ਨਾਮਾਂਕਣ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਮਿਡ-ਡੇਅ ਮੀਲ ਅਤੇ ਆਂਗਣਵਾੜੀਆਂ ਰਾਹੀਂ ਸਪਲੀਮੈਂਟਰੀ ਨਿਊਟ੍ਰੀਸ਼ਨ, ਮੈਡੀਕਲ ਟੀਮਾਂ ਦੁਆਰਾ ਸਕੂਲ ਅਤੇ ਆਂਗਣਵਾੜੀ ਬੱਚਿਆਂ ਦੀ ਸਿਹਤ ਜਾਂਚ, ਬਿਮਾਰੀਆਂ ਨਾਲ ਪੀੜਤ ਬੱਚਿਆਂ ਲਈ ਡਾਕਟਰੀ ਇਲਾਜ ਫਾਲੋ-ਅੱਪ ਸਮੇਤ ਕਈ ਭਲਾਈ ਯੋਜਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਨਿਊਟ੍ਰਸ਼ੀਅਨਲ ਸਕਿਓਰਿਟੀ ਦੇ ਵਿਸ਼ੇ ਤੇ ਬੋਲਦਿਆਂ ਕਿਹਾ ਕਿ  ਨਿਊਟ੍ਰਸ਼ੀਅਨਲ ਸਕਿਓਰਿਟੀ ਪੂਰਤੀ ਲਈ ਨੌਜ਼ਵਾਨ ਪੀੜ੍ਹੀ ਵੀ ਆਪਣਾ ਵੱਡਾ ਹਿੱਸਾ ਪਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ  ਆਰਗੇਨਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਰਾਹੀਂ ਨੌਜ਼ਵਾਨ ਮੋਟੇ ਅਨਾਜ਼ਾਂ ਬਾਰੇ ਵੀ ਜਾਗਰੂਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਰਿਵਾਇਤੀ ਅਨਾਜ਼ਾਂ ਵਿੱਚ ਵਧੇਰੇ ਪੋਸ਼ਿਕ ਤੱਕ ਮੌਜੂਦ ਹਨ। ਸਫਾਈ ਅਤੇ ਭੋਜਨ ਸੁਰੱਖਿਆ `ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਮਿੱਡ ਡੇ ਮੀਲ ਕੁੱਕ ਨੂੰ ਰਸੋਈ ਦੇ ਖੇਤਰਾਂ ਦੀ ਸਹੀ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਅੰਤ ਵਿੱਚ ਸਮਾਗਮ ਵਿੱਚ ਸ਼ਾਮਿਲ ਸਾਰੇ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦਾ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.