August 17, 2026

Justice News

ਅਵਾਮ ਦੀ ਆਵਾਜ਼

ਜਨਗਣਨਾ 2027 ਤਹਿਤ 30 ਅਪ੍ਰੈਲ ਤੋਂ 14 ਮਈ ਤੱਕ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਮਿਲੇਗੀ ਸਹੂਲਤ 15 ਮਈ ਤੋਂ 13 ਜੂਨ 2026 ਤਕ ਹੋਵੇਗਾ ਘਰਾਂ ਦਾ ਸੂਚੀਕਰਨ- ਡਿਪਟੀ ਕਮਿਸ਼ਨਰ

ਮੋਗਾ

( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ। ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ 2026 ਤੱਕ https//:secensus.gov.in ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ। ਇਹ ਵੈੱਬ ਪੋਰਟਲ ਅੰਗਰੇਜ਼ੀ, ਹਿੰਦੀ ਅਤੇ 14 ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਹੈ।ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਜ਼ਿਲ੍ਹਾ ਵਾਸੀ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਕਰਨ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ ‘ਤੇ ਦਰਜ ਕਰ ਸਕਦੇ ਹਨ।

ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ। ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ।

ਇਸ ਪ੍ਰਕਿਆ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ ‘ਤੇ ਭਾਸ਼ਾ ਦੀ ਚੋਣ ਕਰਨ ਤੋ ਬਾਅਦ, ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ ‘ਤੇ ਲਾਗਇਨ ਕੀਤਾ ਜਾ ਸਕਦਾ ਹੈ।  ਪੋਰਟਲ ‘ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਸਹੂਲਤ ਅਨੁਸਾਰ ਭਰੋ।

ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇਕ ‘ਸੈਲਫ-ਐਨੂਮਰੇਸ਼ਨ ਆਈ ਡੀ’ ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

ਉਹਨਾਂ ਕਿਹਾ ਕਿ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਜਨਗਣਨਾ ਕਰਮਚਾਰੀਆਂ ਦੇ ਘਰ-ਘਰ ਜਾਣ ਦੀ ਜੋ ਵੀ ਤਰੀਕ ਤੈਅ ਹੋਵੇਗੀ, ਉਸ ਤੋਂ ਠੀਕ 15 ਦਿਨ ਪਹਿਲਾਂ ‘ਸਵੈ-ਗਣਨਾ’ ਦਾ ਪੋਰਟਲ ਉਸ ਖੇਤਰ ਦੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਤਹਿਤ ਜਿਹੜੇ ਸਵਾਲ ਪੁੱਛੇ ਜਾਣਗੇ, ਉਹਨਾਂ ਵਿਚ ਮੁੱਖ ਤੌਰ ‘ਤੇ ਰਿਹਾਇਸ਼ ਦੀ ਸਥਿਤੀ (ਕੱਚਾ/ਪੱਕਾ), ਬੁਨਿਆਦੀ ਸਹੂਲਤਾਂ (ਪਾਣੀ, ਬਿਜਲੀ, ਪਖਾਨੇ ਆਦਿ) ਤੇ ਪਰਿਵਾਰ ਕੋਲ ਉਪਲਬਧ ਸੰਪਤੀਆਂ ਦੀ ਜਾਣਕਾਰੀ ਮੰਗੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.