August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ ਲਈ ਤਿਆਰੀਆਂ ਦੀ ਸਮੀਖਿਆ- ਵੱਧ ਤੋਂ ਵੱਧ ਲੋਕਾਂ ਨੂੰ ਸੈਲਫ ਇਨਿਊਮਰੇਸ਼ਨ ਤਹਿਤ ਜਾਣਕਾਰੀ ਭਰਨ ਦਾ ਸੱਦਾ

ਮੋਗਾ
(ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )
ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ। ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ 2026 ਤੱਕ https//:secensus.gov.in ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ। ਜਨਗਣਨਾ ਸਬੰਧੀ ਜਾਣਕਾਰੀ ਤੇ ਜਾਗਰੂਕਤਾ ਲਈ ਇਕ ਵਿਸ਼ੇਸ਼ ਵੀਡੀਓ ਸਿਖਲਾਈ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨਾਲ ਸਾਂਝੀ ਕੀਤੀ ਜਾਵੇਗੀ ਜਿਸ ਨਾਲ ਜਨਗਣਨਾ ਸਬੰਧੀ ਪ੍ਰਕਿਰਿਆ ਆਸਾਨੀ ਨਾਲ ਮੁਕੰਮਲ ਕੀਤੀ ਜਾ ਸਕਦੀ ਹੈ ।
 ਇਸ ਪ੍ਰਤੀ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕੁਲਪ੍ਰੀਤ ਸਿੰਘ, ਐਸ.ਡੀ.ਐਮ. ਮੋਗਾ ਸ਼੍ਰੀ ਸੂਰਜ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜਰ ਸਨ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਲਫ ਇਨਿਊਮਰੇਸ਼ਨ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ। ਉਹਨਾਂ ਕਿਹਾ ਕਿ ਮਰਦਮਸ਼ੁਮਾਰੀ ਹੀ ਨੀਤੀ ਨਿਰਮਾਣ ਦਾ ਆਧਾਰ ਹੈ ਅਧਿਕਾਰੀ ਇਸ ਨੂੰ ਸਮਰਪਣ ਭਾਵਨਾ ਨਾਲ ਸਫਲ ਬਣਾਉਣ। ਉਹਨਾਂ ਕਿਹਾ ਕਿ  ਉਹ ਆਪਣੀ, ਆਪਣੇ ਦਫਤਰ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸੈਲਫ ਇਨਿਊਮਰੇਸ਼ ਨੂੰ ਜਰੂਰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਇਸ ਕਾਰਜ ਲਈ ਸੈਲਫ ਹੈਲਪ ਗਰੁੱਪਾਂ, ਪੰਚਾਂ, ਸਰਪੰਚਾਂ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਵਿਭਾਗੀ ਮੁਖੀਆਂ ਨੂੰ ਕਿਹਾ ਕਿ ਉਹ ਆਪਣੇ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਤੇ ਹੋਰ ਨਾਲ ਜੁੜੇ ਲੋਕਾਂ ਨੂੰ ਜਨਗਣਨਾ ਤਹਿਤ ਖੁਦ ਜਾਣਕਾਰੀ ਭਰਨ ਲਈ ਪ੍ਰੇਰਿਤ ਕੀਤਾ ਜਾਵੇ । ਇਸ ਤੋਂ ਇਲਾਵਾ ਸਮੂਹ ਐਸ ਡੀ ਐਮਜ ਨੂੰ ਆਪੋ ਆਪਣੇ ਅਧਿਕਾਰ ਖੇਤਰ ਵਿੱਚ ਮਰਦਮਸ਼ੁਮਾਰੀ ਬਾਰੇ ਜਾਗਰੂਕਤਾ ਲਈ ਸਮਾਗਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
 ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ ‘ਤੇ ਦਰਜ ਕਰ ਸਕਦੇ ਹਨ। ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ। ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ।ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇਕ ‘ਸੈਲਫ-ਐਨੂਮਰੇਸ਼ਨ ਆਈ ਡੀ’ ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.