August 17, 2026

Justice News

ਅਵਾਮ ਦੀ ਆਵਾਜ਼

ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਪ੍ਰੋਜੈਕਟ ਨੂੰ ਲੈ ਕੇ ਸਮਰਾਲਾ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਸਮਰਾਲਾ/ਲੁਧਿਆਣਾ/
🙁 ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਕ੍ਰਿਸ਼ੀ  ਵਿਗਿਆਨ ਕੇਂਦਰ, ਸਮਰਾਲਾ ਵਿਖੇ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਂਵਾਂ ਸੁਣਨ ਲਈ ਸੁਣਨ ਲਈ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਉਪ ਮੰਡਲ ਮਜਿਸਟਰੇਟ ਸਮਰਾਲਾ ਗੁਰਸਿਮਰਨਜੀਤ ਕੌਰ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਦੇ ਅਧਿਕਾਰੀ, ਤਹਿਸੀਲਦਾਰ ਸਮਰਾਲਾ, ਤਹਿਸੀਲਦਾਰ ਪਾਇਲ, ਨਾਇਬ ਤਹਿਸੀਲਦਾਰ ਮਾਛੀਵਾੜਾ, ਨਾਇਬ ਤਹਿਸੀਲਦਾਰ ਕੂੰਮਕਲਾਂ, ਨਾਇਬ ਤਹਿਸੀਲਦਾਰ ਸਾਹਨੇਵਾਲ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਇਸ ਮੀਟਿੰਗ ਵਿੱਚ ਲੁਧਿਆਣਾ-ਰੂਪਨਗਰ ਗਰੀਨ ਫੀਲਡ ਪ੍ਰੋਜੈਕਟ, ਪੈਕਜ-2 ‘ਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਝ ਕਿਸਾਨਾਂ ਨੂੰ ਨੈਸ਼ਨਲ ਹਾਈਵੇ ਨੂੰ ਲੈ ਕੇ ਮੁਸ਼ਕਿਲਾਂ ਆ ਰਹੀਆਂ ਹਨ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਵੱਲੋਂ ਇਹਨਾਂ ਕਿਸਾਨਾਂ ਵਿੱਚੋਂ ਕੁਝ ਨੂੰ ਭੁਗਤਾਨ ਵਿੱਚ ਦੇਰੀ ਆ ਰਹੀ ਹੈ ਅਤੇ ਕੁੱਝ ਕਿਸਾਨਾਂ ਦੇ ਕੇਸ ਡਿਵੀਜ਼ਨਲ ਕਮਿਸ਼ਨਰ-ਕਮ- ਆਰਬੀਟ੍ਰੇਟਰ ਦੀ ਅਦਾਲਤ ਵਿੱਚ ਲੱਗੇ ਹੋਏ ਹਨ ਪਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਵੱਲੋਂ ਜਵਾਬ ਦੇਣ ਵਿੱਚ ਦੇਰੀ ਹੋ ਰਹੀ ਹੈ। ਇਹਨਾਂ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਅਤੇ ਕੁਝ ਕਿਸਾਨਾਂ, ਜਿਨ੍ਹਾਂ ਦੀਆਂ ਜਮੀਨਾਂ ਦੋ-ਫਾੜ ਹੋਈਆਂ ਹਨ ਅਤੇ ਟਿਊਬਲ ਆਦਿ ਨਾਲ ਸੰਬੰਧਿਤ ਮੁੱਦੇ ਹਨ ਆਦਿ ਸਾਰੇ ਮੁੱਦਿਆਂ ਨੂੰ ਦੇਖਦੇ ਹੋਏ ਅੱਜ ਇਥੇ ਕਿਸਾਨ ਭਰਾਵਾਂ ਨਾਲ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਸਕਾਰਾਤਮਿਕ ਵਾਤਾਵਰਨ ਵਿੱਚ ਮੀਟਿੰਗ ਕੀਤੀ ਗਈ ਹੈ।
ਹਿਮਾਂਸ਼ੂ ਜੈਨ ਨੇ ਕਿਹਾ ਕਿ ਡਿਵੀਜ਼ਨਲ ਕਮਿਸ਼ਨਰ-ਕਮ- ਆਰਬੀਟ੍ਰੇਟਰ ਵੱਲੋਂ ਦਿੱਤੇ ਫੈਸਲੇ ਅਨੁਸਾਰ ਅਦਾਇਗੀ ਸਬੰਧੀ ਅਗਲੇਰੀ ਕਾਰਵਾਈ ਕਰੀਬ ਦੋ ਹਫ਼ਤਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਸਕੇ। ਇਹ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਹਫਤੇ ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਸਮਰਾਲਾ ਦੇ ਲੈਵਲ ‘ਤੇ ਮੀਟਿੰਗ ਹੋਵੇਗੀ ਅਤੇ ਹਰ ਦੂਜੇ ਹਫਤੇ ਮੈਂ ਵੀ ਇੱਥੇ ਸਮਰਾਲੇ ਆ ਕੇ ਮੀਟਿੰਗ ਕਰਾਂਗਾ ਅਤੇ ਉਸ ਮੀਟਿੰਗ ਵਿੱਚ ਇਹ ਵੀ ਦੇਖਿਆ ਜਾਵੇਗਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹੋ ਰਹੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕਿਸਾਨ ਭਰਾਵਾਂ ਦੇ ਸਾਰੇ ਮੁੱਦੇ ਹੱਲ ਕਰ ਦੇਵਾਂਗੇ।
ਡਿਪਟੀ ਕਮਿਸ਼ਨਰ ਨੇ ਮਾਛੀਵਾੜਾ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਵਿੱਚ ਕਣਕ ਦੀ ਲਿਫਟਿੰਗ ਸਬੰਧੀ ਥੋੜੀ ਮੁਸ਼ਕਿਲ ਆਈ ਸੀ। ਇਸ ਸਬੰਧੀ ਉਹਨਾਂ ਨੂੰ ਕਿਸਾਨਾਂ ਅਤੇ ਕੁਝ ਆੜਤੀਆਂ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਉਪ ਮੰਡਲ ਮਜਿਸਟਰੇਟਾਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਵੀ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਅਧਿਕਾਰੀਆਂ ਵੱਲੋਂ ਵੀ ਲਿਫਟਿੰਗ ਕਰਵਾਉਣ ਸਬੰਧੀ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ ਕਿ ਲਿਫਟਿੰਗ ਕਰਵਾਈ ਜਾਵੇ। ਇਸ ਲਈ ਕੱਲ੍ਹ ਵੀ ਜ਼ਿਲ੍ਹਾ ਲੁਧਿਆਣਾ ਵਿੱਚ ਸਪੈਸ਼ਲ ਲੱਗੀ ਸੀ ਜਿਸ ਨਾਲ ਕਰੀਬ 18-20 ਹਜ਼ਾਰ ਕੱਟਾ ਚੁੱਕਿਆ ਗਿਆ ਹੈ। ਉਹਨਾਂ ਕਿਹਾ ਕਿ ਸਮਰਾਲਾ ਵਿਖੇ ਵੀ ਬਹੁਤ ਜਲਦੀ ਸਪੈਸ਼ਲ ਮਿਲੇਗੀ। ਇਸ ਲਈ ਦੋ-ਤਿੰਨ ਦਿਨਾਂ ਤੱਕ ਸਾਡੀ ਲਿਫਟਿੰਗ ਨਾਲ ਸਬੰਧਿਤ ਸਮੱਸਿਆ ਵੀ ਹੱਲ ਹੋ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.