ਗਿਆਨ ਭਾਰਤਮ ਮਿਸ਼ਨ- ਪੁਰਾਣੀਆਂ ਹੱਥ ਲਿਖਤਾਂ ਨੂੰ ਸਾਂਭਣ ਦੀ ਮੁਹਿੰਮ

ਕਪੂਰਥਲ਼ਾ
(ਜਸਟਿਸ ਨਿਊਜ਼)
ਭਾਰਤ ਸਰਕਾਰ ਵੱਲੋਂ ‘ਗਿਆਨ ਭਾਰਤਮ ਮਿਸ਼ਨ’ ਤਹਿਤ ਵੱਖ-ਵੱਖ ਥਾਵਾਂ ’ਤੇ ਮੌਜੂਦ ਪੁਰਾਣੀਆਂ ਹੱਥ ਲਿਖਤਾਂ ਨੂੰ ਖੋਜਣ  ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਜ)  ਸ਼ਿਖਾ ਭਗਤ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਅਤੇ ਖਰੜੇ ਆਦਿ ਨੂੰ ਸਾਂਭਣ ਦਾ ਮਹੱਤਵਪੂਰਨ ਕਾਰਜ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਤਹਿਤ ਇਹ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ ਗਿਆਨ ਭਾਰਤਮ ਐਪ ਉੱਪਰ ਜਾ ਕੇ ਇਹਨਾਂ ਦੀ ਜਾਣਕਾਰੀ ਅਪਲੋਡ ਕੀਤੀ ਜਾਵੇਗੀ।
 ਇਸ ਕਾਰਜ ਲਈ ਜ਼ਿਲ੍ਹੇ ਵਿਚ ਸਰਵੈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਰਵੈ ਟੀਮਾਂ ਵੱਲੋਂ ਇਹ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰਕੇ ਇਸਦੀ ਜਾਣਕਾਰੀ ਗਿਆਨ ਭਾਰਤਮ ਐਪ ਉੱਪਰ ਅਪਲੋਡ ਕੀਤੀ ਜਾਵੇਗੀ।
          ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਸਲ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਮਿਸ਼ਨ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਪਾਸ ਜਾਂ ਕਿਸੇ ਸੰਸਥਾ, ਲਾਇਬਰੇਰੀ, ਗੁਰਦੁਆਰਾ, ਮੰਦਿਰ, ਡੇਰਾ ਜਾਂ ਕਿਸੇ ਵੀ ਹੋਰ ਸਥਾਨ ਉੱਪਰ ਅਜਿਹੀ ਕੋਈ ਦੁਰਲੱਭ ਹੱਥ ਲਿਖਤ ਮੌਜੂਦ ਹੈ ਤਾਂ ਇਸ ਦੀ ਜਾਣਕਾਰੀ ਇਸ ਮਿਸ਼ਨ ਲਈ ਤਾਇਨਾਤ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਦੇ ਮੋਬਾਇਲ ਨੰਬਰ 62840-61290 ‘ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਜੋ ਇਸ ਮਿਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ।
 ਉਹਨਾਂ ਨੇ ਸਭ ਨਾਗਰਿਕਾਂ, ਸੰਸਥਾਵਾਂ ਨੂੰ ਇਸ ਮਿਸ਼ਨ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਗੌਰਵਮਈ ਵਿਰਸੇ ਦੀ ਸਾਂਭ ਸੰਭਾਲ ਕੀਤੀ ਜਾ ਸਕੇ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vapeshop discount code vapewholesale affiliate link geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin