August 17, 2026

Justice News

ਅਵਾਮ ਦੀ ਆਵਾਜ਼

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ : ਡਿਪਟੀ ਕਮਿਸ਼ਨਰ 

ਕਪੂਰਥਲਾ,
(ਜਸਟਿਸ ਨਿਊਜ਼)
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ  ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ,ਜਿਸ ਲਈ ਰਜਿਸਟਰੇਸ਼ਨ 10 ਮਈ ਤੋਂ ਵਿਭਾਗ ਦੇ ਪੋਰਟਲ ‘ਤੇ ਸ਼ੁਰੂ ਹੋਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ 10 ਮਈ ਤੋਂ ਵਿਭਾਗ ਦੇ ਪੋਰਟਲ https://testagrisubsidy.agrimachinerypb.com/#/dsr-registration  ‘ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਦੌਰਾਨ ਕਿਸਾਨਾਂ ਨੂੰ ਆਪਣਾ ਆਧਾਰ ਨੰਬਰ ਭਰਨਾ ਹੋਵੇਗਾ ਅਤੇ ਉਹਨਾਂ ਦੀ ਨਿੱਜੀ ਤੇ ਬੈਂਕ ਸਬੰਧੀ ਜਾਣਕਾਰੀ ‘ਅਨਾਜ ਖਰੀਦ/ਈ-ਮੰਡੀਕਰਨ’ ਪੋਰਟਲ ਅਨੁਸਾਰ ਹੀ ਪ੍ਰਾਪਤ ਕੀਤੀ ਜਾਵੇਗੀ। ਕਿਸਾਨਾਂ ਨੂੰ ਸਿਰਫ਼ ਆਪਣੀ ਸਿੱਧੀ ਬਿਜਾਈ ਅਧੀਨ ਰਕਬੇ, ਜ਼ਿਲ੍ਹਾ, ਤਹਿਸੀਲ, ਪਿੰਡ ਅਤੇ ਖੇਵਟ/ਖਸਰਾ ਨੰਬਰ ਸਬੰਧੀ ਵੇਰਵੇ ਦੇਣੇ ਹੋਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ ਵਿਭਾਗੀ ਟੀਮਾਂ ਵੱਲੋਂ 15 ਜੁਲਾਈ ਤੋਂ 15 ਅਗਸਤ  ਤੱਕ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਬਚਤ ਲਈ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ।
 ਵਧੇਰੇ ਜਾਣਕਾਰੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਉਨ੍ਹਾਂ ਦੇ ਮੁਬਾਇਲ ਨੰਬਰ 97814-11660 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.