August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਵੱਲੋ,ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ

ਕਪੂਰਥਲਾ
:(ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋ ਅੱਜ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਪ੍ਰੋਗਰਾਮ (ਯੁੱਧ ਨਸ਼ਿਆਂ ਵਿਰੁੱਧ) ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੇ ਸਬੰਧਤ ਵਿਭਾਗ ਵੱਲੋਂ ਪੇਸ਼ ਕੀਤੀਆਂ ਰਿਪੋਰਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਟਾਫ਼ ਦੀ ਕਮੀ ਬਾਰੇ ਵੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ, ਤਾਂ ਜੋ ਇਸ ਕਮੀ ਨੂੰ ਪੂਰਾ ਕਰਕੇ ਮੇਲ ਅਤੇ ਫੀਮੇਲ ਵਾਰਡਾਂ ਦਾ ਕੰਮ ਹੋਰ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਵੱਲੋਂ ਨਿਰਮਾਣ ਅਧੀਨ ਮੈਡੀਕਲ ਕਾਲਜ ਦੀ ਪ੍ਰਗਤੀ ਰਿਪੋਰਟ ਦਾ ਵੀ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਬਣ ਰਹੇ ਕਾਰਡਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਟੀ.ਬੀ. ਤੇ ਕੈਂਸਰ ਵਿਰੋਧੀ ਪ੍ਰੋਗਰਾਮਾਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਿਹਤ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸੰਦੀਪ ਭੋਲਾ, ਡਾਕਟਰ ਰਾਹੁਲ, ਡਾਕਟਰ ਰੂਹੀ, ਡਾਕਟਰ ਮੀਨਾਕਸ਼ੀ, ਡਾਕਟਰ ਨਵਪ੍ਰੀਤ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.