August 17, 2026

Justice News

ਅਵਾਮ ਦੀ ਆਵਾਜ਼

ਜਨਗਣਨਾ-2027 ਤਹਿਤ ਸੈਲਫ ਇਨਿਊਮਰੇਸ਼ਨ ਦਾ ਖੁੱਲ਼੍ਹਿਆ ਲਿੰਕ, 14 ਮਈ ਤੱਕ ਵੱਧ ਤੋਂ ਵੱਧ ਲੋਕ ਕਰਨ ਸੈਲਫ ਇਨਿਊਮਰੇਸ਼ਨ*ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੈਲਫ ਇਨਿਊਮਰੇਸ਼ਨ ਦਾ ਦਿੱਤਾ ਸੱਦਾ

ਮੋਗਾ
(ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )
ਜਨਗਣਨਾ 2027 ਤਹਿਤ ਸੈਲਫ ਇਨਿਊਮਰੇਸ਼ਨ ਦਾ ਪੋਰਟਲ 14 ਮਈ ਤੱਕ ਖੋਲ੍ਹ ਦਿੱਤਾ ਗਿਆ ਹੈ ਜਿਸ ਜਰੀਏ ਜ਼ਿਲ੍ਹਾ ਵਾਸੀ ਜਨਗਣਨਾ ਤਹਿਤ ਆਪਣੀ ਜਾਣਕਾਰੀ ਖੁਦ ਭਰ ਸਕਣਗੇ। ਖੁਦ ਜਾਣਕਾਰੀ ਭਰਨ ਦੇ ਆਪਸ਼ਨ ਵਾਲੀ ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੈ।  https//:secensus.gov.in ਪੋਰਟਲ ਰਾਹੀਂ, ਇਸ ਜਾਣਕਾਰੀ ਨੂੰ ਭਰਿਆ ਜਾ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਲੋਕ ਇਸ ਆਪਸ਼ਨ ਦਾ ਲਾਭ ਲੈਣ। ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ ‘ਤੇ ਦਰਜ ਕਰ ਸਕਦੇ ਹਨ। ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ। ਅਧਿਕਾਰਤ ਪੋਰਟਲ https//:secensus.gov.in ਤੇ ਜਾ ਕੇ ਆਪਣੇ ਮੋਬਾਇਲ ਨੰਬਰ ਤੋਂ ਓ.ਟੀ.ਪੀ. ਨਾਲ ਲਾਗਆਨ ਕਰਕੇ, ਆਪਣਾ ਸੂਬਾ, ਜ਼ਿਲ੍ਹਾ ਤੇ ਸਥਾਨਕ ਵੇਰਵਾ ਚੁਣੋ। ਡਿਜੀਟਲ ਮੈਪ ਉੱਪਰ ਆਪਣੇ ਘਰ ਦਾ ਸਥਾਨ ਟਿੱਕ ਕਰੋ ਇਸ ਤੋਂ ਬਾਅਦ ਮਕਾਨ ਅਤੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਭਰੋ। ਸਬਮਿਸ਼ਨ ਤੋਂ ਬਾਅਦ ਐਸ.ਈ. ਆਈ.ਡੀ. ਮਿਲੇਗੀ ਇਸ ਆਈ.ਡੀ. ਨੂੰ ਸੁਰੱਖਿਅਤ ਰੱਖੋ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।
ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ। ਉਹਨਾਂ ਕਿਹਾ ਕਿ ਮਰਦਮਸ਼ੁਮਾਰੀ ਹੀ ਨੀਤੀ ਨਿਰਮਾਣ ਦਾ ਆਧਾਰ ਹੈ ਅਧਿਕਾਰੀ ਇਸ ਨੂੰ ਸਮਰਪਣ ਭਾਵਨਾ ਨਾਲ ਸਫਲ ਬਣਾਉਣ।
 ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਸਮੂਹ ਦਫਤਰਾਂ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸੈਲਫ ਇਨਿਊਮਰੇਸ਼ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.