August 17, 2026

Justice News

ਅਵਾਮ ਦੀ ਆਵਾਜ਼

ਨੌਜ਼ਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 6 ਮਈ ਨੂੰ ਲਗੇਗਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ

ਅੰਮ੍ਰਿਤਸਰ, 5 ਮਈ 2026-(ਰਣਜੀਤ ਸਿੰਘ ਮਸੌਣ/ ਸੁਰਿੰਦਰ ਸੋਨੂੰ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜ਼ਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਦੱਸਿਆ ਕਿ ਮਿਤੀ 06-05-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫ਼ਤਰ, ਜ਼ਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਸ਼੍ਰੀ ਰਾਮ ਫਾਈਨੈਂਨਸ ਲਿਮਟਿਡ, ਪੀ.ਐਨ.ਬੀ ਮੈਟ ਲਾਈਫ, ਸੇਵਾ ਕੇਂਦਰ ਅੰਮ੍ਰਿਤਸਰ ਵੱਲੋਂ ਕੰਪਿਊਟਰ ਆਪਰੇਟਰ, ਡਾਟਾ ਐਂਟਰੀ ਆਪਰੇਟਰ, ਸੇਲਸ ਅਤੇ ਮਾਰਕੀਟਿੰਗ ਐਸੋਸ਼ਿਏਟ ਅਤੇ ਡਿਸਟਰੀਬਿਊਸ਼ਨ ਮੈਨੇਜਰ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 12ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ ਅਤੇ ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਇਹਨਾਂ ਕੰਪਨੀਆਂ ਵੱਲੋਂ ਪ੍ਰਾਰਥੀਆਂ ਨੂੰ 12000 ਤੋਂ ਲੈ ਕੇ 25000 ਤੱਕ ਸੈਲਰੀ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:30 ਵਜੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫ਼ਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.