ਮੋਗਾ,
ਉਹਨਾਂ ਕਿਹਾ ਕਿ ਹਥਿਆਰ ਲੈ ਕੇ ਚੱਲਣ ਨਾਲ ਜ਼ਿਲ੍ਹੇ ਅੰਦਰ ਅਮਨ ਸ਼ਾਂਤੀ ਭੰਗ ਹੋਣ ਦਾ ਖਦਸ਼ਾ ਹੈ, ਜਿਸ ਨਾਲ ਕਿ ਕਾਨੂੰਨ ਦੀ ਪਾਲ਼ਣਾ ਲਈ ਤਾਇਨਾਤ ਕੀਤੇ ਗਏ ਵਿਅਕਤੀਆਂ ਦੇ ਕੰਮਾਂ ਵਿੱਚ ਵਿਘਨ ਪੈ ਸਕਦਾ ਹੈ। ਇਸ ਲਈ ਜ਼ਿਲ੍ਹਾ ਮੋਗਾ ਵਿੱਚ ਲਾਇਸੰਸੀ ਹਥਿਆਰ ਅਤੇ ਹੋਰ ਹਰ ਪ੍ਰਕਾਰ ਦੇ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਛੁਰੇ, ਤਿਰਸੂਲ ਆਦਿ ਸ਼ਾਮਿਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਵੱਲੋਂ ਜ਼ਿਲ੍ਹਾ ਮੋਗਾ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁਟਣ ਜਾਂ ਪੁਟਵਾਉਣ ‘ਤੇ ਵੀ ਪਾਬੰਦੀ ਲਗਾਈ ਹੈ। ਉਹਨਾਂ ਕਿ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਵਾਰ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਬਹੁਤ ਜਰੂਰੀ ਹੈ। ਇਹ ਦੋਨੋਂ ਪਾਬੰਦੀ ਆਦੇਸ਼ 30 ਜੂਨ, 2026 ਤੱਕ ਲਾਗੂ ਰਹਿਣਗੇ।
Leave a Reply