August 17, 2026

Justice News

ਅਵਾਮ ਦੀ ਆਵਾਜ਼

ਪ੍ਰਸ਼ਾਸ਼ਨ ਵੱਲੋਂ ਜਨਗਣਨਾ ਕਰਨ ਵਾਲਿਆਂ ਨੂੰ ਤੁਰੰਤ ਡਿਊਟੀ ਜੁਆਇੰਨ ਕਰਨ ਦੀ ਤਾਕੀਦ

ਲੁਧਿਆਣਾ,
( ਜਸਟਿਸ ਨਿਊਜ਼)
ਜ਼ਿਲ੍ਹਾ ਜਨਗਣਨਾ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਸਖ਼ਤ ਲਹਿਜੇ ਵਿੱਚ ਕਿਹਾ ਗਿਆ ਕਿ ਜਿਨ੍ਹਾਂ ਕਰਮਚਾਰੀਆਂ ਦੀ ਜਨਗਣਨਾ ਵਿੱਚ ਡਿਊਟੀ ਲੱਗੀ ਹੈ ਉਹ ਤੁਰੰਤ ਆਪਣੀ ਜਿੰਮੇਵਾਰੀ ਸਾਂਭਣ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਨਗਣਨਾ ਨੂੰ ਮੁਕੰਮਲ ਕਰਨ ਲਈ ਤੈਅ ਸਮਾਂ ਸੀਮਾ ਨਿਰਧਾਰਿਤ ਕੀਤੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ 15 ਮਈ ਤੋਂ 13 ਜੂਨ ਤੱਕ ਮਰਦਮਸ਼ੁਮਾਰੀ 2027 ਪੜਾਅ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਕਰਮਚਾਰੀਆਂ ਨੂੰ ਪਹਿਲਾਂ ‘ਕਾਰਨ ਦੱਸੋ’ ਨੋਟਿਸ  ਕੱਢਿਆ ਜਾਵੇਗਾ, ਉਪਰੰਤ ਫੌਜਦਾਰੀ ਮੁਕੱਦਮਾ ਵੀ ਦਰਜ਼ ਕਰਵਾਇਆ ਜਾ ਸਕਦਾ ਹੈ।
ਜ਼ਿਲ੍ਹਾ ਜਨਗਣਨਾ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਜਨਗਣਨਾ ਕਰਨ ਵਾਲੇ ਕਰਮਚਾਰੀਆਂ ਦੇ ਸਹਿਯੋਗ ਲਈ ਹਮੇਸ਼ਾਂ ਤੱਤਪਰ ਹੈ ਜਿਸਦੇ ਤਹਿਤ ਜੇਕਰ ਕਿਸੇ ਗਿਣਤੀਕਾਰ ਨੂੰ ਕੋਈ ਸਿਹਤ ਸਮੱਸਿਆ ਹੈ ਤਾਂ ਉਸ ਨੂੰ ਢਿੱਲ ਦਿੱਤੀ ਜਾ ਸਕਦੀ ਹੈ ਪਰ ਬੇਵਜ੍ਹਾ ਬਹਾਨੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.