August 17, 2026

Justice News

ਅਵਾਮ ਦੀ ਆਵਾਜ਼

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

ਲੁਧਿਆਣਾ,
( ਜਸਟਿਸ ਨਿਊਜ਼)
ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਵੱਲੋਂ ਭਲਕੇ 08 ਮਈ ਨੂੰ ਆਪਣੇ ਸਥਾਨਕ ਦਫ਼ਤਰ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦੇ ਸਥਾਨਕ ਦਫ਼ਤਰ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਭਲਕੇ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ ਜਿੱਥੇ ਕੈਂਪ ਵਿੱਚ ਪੰਜਾਬ ਸੇਵਾ ਕੇਂਦਰ ਕੰਪਨੀ ਭਾਗ ਲੈ ਰਹੀ ਹੈ।
ਡਿਪਟੀ ਡਾਇਰੈਕਟਰ ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ, ਲੁਧਿਆਣਾ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਰਫ ਗ੍ਰੈਜੂਏਸ਼ਨ ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਆਉਣੀਆਂ ਲਾਜਮੀ ਹਨ। ਉਹਨਾਂ ਕਿਹਾ ਕਿ ਪ੍ਰਾਰਥੀਆਂ ਕੋਲ ਡਾਟਾ ਓਪਰੇਟਰ ਅਤੇ ਡੀ.ਐਸ.ਡੀ ਓਪਰੇਟਰ ਦੀਆਂ ਅਸਾਮੀਆਂ ਲਈ ਇੰਟਰਵਿਉ ਦੇਣ ਦਾ ਇਹ ਸੁਨਹਿਰੀ ਮੌਕਾ ਹੈ।
ਉਹਨਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਦੀ ਈ-ਮੇਲ [email protected] ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.