August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 8 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ,
( ਜਸਟਿਸ ਨਿਊਜ਼)
ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਬਸਤੀ ਜੋਧੇਵਾਲ,  ਗਲੀ ਨੰ 2 ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਅਗਾਮੀ ਹਫਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਸਤੀ ਜੋਧੇਵਾਲ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਬਾਂਹ ਨਾ ਫੜੀ। ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ‘ਆਪ’ ਸਰਕਾਰ ਦੌਰਾਨ ਉਨ੍ਹਾ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ।
ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.