August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਬੁੱਧਵਾਰ ਨੂੰ ਉਦਯੋਗਪਤੀਆਂ ਅਤੇ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ

ਕਪੂਰਥਲਾ
:(ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 13 ਮਈ (ਬੁੱਧਵਾਰ) ਨੂੰ ਮਾਰਕੀਟ ਕਮੇਟੀ ਦਫ਼ਤਰ, ਫਗਵਾੜਾ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਸਵੇਰੇ 11:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਇਲਾਕੇ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਥਾਨਕ ਉਦਯੋਗਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਬਾਰੇ ਗੰਭੀਰ ਚਰਚਾ ਹੋਵੇਗੀ। ਉਦਯੋਗਪਤੀਆਂ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਆਮ ਜਨਤਾ ਨਾਲ ਮੁਲਾਕਾਤ ਕੀਤੀ ਜਾਵੇਗੀ, ਜਿੱਥੇ ਨਾਗਰਿਕ ਆਪਣੀਆਂ ਨਿੱਜੀ ਜਾਂ ਸਾਂਝੀਆਂ ਸ਼ਿਕਾਇਤਾਂ ਸਿੱਧੇ ਤੌਰ ‘ਤੇ ਸਨਮੁੱਖ ਰੱਖ ਸਕਣਗੇ।
ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਫਗਵਾੜਾ ਦੇ ਵਸਨੀਕਾਂ ਤੇ ਕਾਰੋਬਾਰੀਆਂ ਨੂੰ ਦਫ਼ਤਰੀ ਗੇੜਿਆਂ ਤੋਂ ਨਿਜਾਤ ਦਿਵਾ ਕੇ ਮੌਕੇ ‘ਤੇ ਹੀ ਰਾਹਤ ਪ੍ਰਦਾਨ ਕਰਨਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.