August 17, 2026

Justice News

ਅਵਾਮ ਦੀ ਆਵਾਜ਼

ਪਨੀਰ ‘ਚ ਮਿਲਾਵਟਖੋਰੀ ‘ਤੇ ਫੂਡ ਸੇਫਟੀ ਵਿਭਾਗ ਦਾ ਸਖ਼ਤ ਐਕਸ਼ਨ — ਲੁਧਿਆਣਾ ‘ਚ 10 ਸੈਂਪਲ ਭਰੇ

ਲੁਧਿਆਣਾ
(ਜਸਟਿਸ ਨਿਊਜ਼)
 ਫੂਡ ਸੇਫਟੀ ਟੀਮ ਲੁਧਿਆਣਾ ਵੱਲੋਂ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਖਾਣ-ਪੀਣ ਪਦਾਰਥਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ ਤੋਂ ਪਨੀਰ ਦੇ ਕੁੱਲ 10 ਸੈਂਪਲ ਭਰੇ ਗਏ।ਇਹ ਸੈਂਪਲ ਪੱਖੋਵਾਲ ਰੋਡ, ਫੁੱਲਾਂਵਾਲ , ਲਲਤੋਂ , ਗਿੱਲ ਅਤੇ ਹੋਰ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਡੇਅਰੀਆਂ ਅਤੇ ਪਨੀਰ ਤਿਆਰ ਕਰਨ ਵਾਲੀਆਂ ਫੈਕਟਰੀਆਂ ਤੋਂ ਇਕੱਠੇ ਕੀਤੇ ਗਏ। ਟੀਮ ਵੱਲੋਂ ਖਾਸ ਤੌਰ ‘ਤੇ ਸਫਾਈ ਪ੍ਰਬੰਧਾਂ, ਦੁੱਧ ਅਤੇ ਪਨੀਰ ਦੀ ਗੁਣਵੱਤਾ ਅਤੇ ਫੂਡ ਸੇਫਟੀ ਮਾਪਦੰਡਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਡਾ. ਅਸ਼ੀਸ਼ ਚਾਵਲਾ ਜਿਲਾ ਸਿਹਤ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁੱਧ ਅਤੇ ਪਨੀਰ ਵਰਗੇ ਖਾਦ ਪਦਾਰਥ ਲੋਕਾਂ ਦੀ ਰੋਜ਼ਾਨਾ ਖੁਰਾਕ ਦਾ ਮਹੱਤਵਪੂਰਨ ਹਿੱਸਾ ਹਨ, ਇਸ ਲਈ ਇਨ੍ਹਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਟੀਮ ਵੱਲੋਂ ਨਿਯਮਿਤ ਤੌਰ ‘ਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਤੱਕ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਸਮੱਗਰੀ ਪਹੁੰਚ ਸਕੇ।
ਉਨ੍ਹਾਂ ਦੱਸਿਆ ਕਿ ਭਰੇ ਗਏ ਸਾਰੇ ਸੈਂਪਲ ਜਾਂਚ ਲਈ ਸਰਕਾਰੀ ਲੈਬੋਰਟਰੀ ਵਿੱਚ ਭੇਜੇ ਗਏ ਹਨ। ਲੈਬ ਰਿਪੋਰਟ ਪ੍ਰਾਪਤ ਹੋਣ ਉਪਰੰਤ ਦੇ ਨਿਯਮਾਂ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਾ. ਚਾਵਲਾ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਅਤੇ ਮਿਆਰੀ ਖਾਣ-ਪੀਣ ਸਮੱਗਰੀ ਉਪਲਬਧ ਕਰਵਾਉਣਾ ਵਿਭਾਗ ਦੀ ਪ੍ਰਥਮ ਤਰਜੀਹ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮਿਲਾਵਟਖੋਰੀ ਅਤੇ ਘਟੀਆ ਖਾਣ-ਪੀਣ ਸਮੱਗਰੀ ਵੇਚਣ ਵਾਲਿਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.