August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹੇ ’ਚ ਕਣਕ ਦੀ ਖਰੀਦ 3.53 ਲੱਖ ਮੀਟ੍ਰਿਕ ਟਨ ਤੋਂ ਪਾਰ, ਕਿਸਾਨਾਂ ਨੂੰ 906.9 ਕਰੋੜ ਰੁਪਏ ਦੀ ਅਦਾਇਗੀ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

ਕਪੂਰਥਲਾ,
( ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਨਿਰਧਾਰਤ ਟੀਚਿਆਂ ਨੂੰ ਪਾਰ ਕਰ ਗਈ ਹੈ ਅਤੇ ਮਿੱਥੇ ਸਮੇਂ ਅੰਦਰ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ 906.9 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ੍ਹ ਤੱਕ ਜ਼ਿਲ੍ਹੇ ਵਿੱਚ ਕੁੱਲ 3,53,899.54 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜੋ ਕਿ ਮਿੱਥੇ ਟੀਚੇ 3.11 ਲੱਖ ਮੀਟ੍ਰਿਕ ਟਨ ਨਾਲੋਂ 13.74 ਫੀਸਦੀ ਜ਼ਿਆਦਾ ਹੈ। ਸਰਕਾਰੀ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 3,51,925.8 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਪਨਗ੍ਰੇਨ ਵੱਲੋਂ ਸਭ ਤੋਂ ਵੱਧ 1,00,372.7 ਮੀਟ੍ਰਿਕ ਟਨ (28%) ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਮਾਰਕਫੈੱਡ ਨੇ 27%, ਪਨਸਪ ਨੇ 25% ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੇ 19% ਫ਼ਸਲ ਖਰੀਦੀ ਹੈ।
ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ (ਲਿਫਟਿੰਗ) ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 2,90,057 ਮੀਟ੍ਰਿਕ ਟਨ ਕਣਕ ਦੀ ਚੁਕਾਈ ਮੁਕੰਮਲ ਕਰ ਲਈ ਗਈ ਹੈ, ਜੋ ਕਿ ਖਰੀਦ ਕੀਤੀ ਗਈ ਫ਼ਸਲ ਦਾ ਲਗਭਗ 82 ਫੀਸਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.