August 17, 2026

Justice News

ਅਵਾਮ ਦੀ ਆਵਾਜ਼

ਜ਼ਿਲਾ ਪ੍ਰਸ਼ਾਸਨ ਮੋਗਾ ਵੱਲੋਂ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਘਟਾਉਣ ਲਈ ਲਗਾਤਾਰ ਉਪਰਾਲੇ ਜਾਰੀ

ਮੋਗਾ

(  ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਿਜਾਏ ਇਸਦੀ ਖੇਤਾਂ ਵਿੱਚ ਹੀ ਸਾਂਭ ਸੰਭਾਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਣਕ ਦੀ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇ ਗਰਾਫ ਨੂੰ ਘਟਾਉਣ ਲਈ ਲਗਾਤਾਰ ਪੁਰਜੋਰ ਉਪਰਾਲੇ ਜਾਰੀ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਕੀਤਾ। ਉਹਨਾਂ ਕਿਹਾ ਕਿ ਉਹਨਾਂ ਵਲੋਂ ਅਧਿਕਾਰੀਆਂ ਨੂੰ ਲਗਾਤਾਰ  ਫੀਲਡ ਵਿੱਚ ਨਗਰਾਨੀ ਰੱਖਣ ਦੇ ਹੁਕਮ ਦਿੱਤੇ ਗਏ ਹਨ  ਤੇ  ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਖੇਤਾਂ ਵਿੱਚ ਹੀ ਮਿਲਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ।

ਕਣਕ ਦੀ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਨੋਡਲ ਅਫ਼ਸਰਾਂ, ਕਲਸਟਰ ਅਫ਼ਸਰਾਂ ਤੇ ਐਸ.ਡੀ.ਐਮਜ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਖੇਤੀਬਾੜ੍ਹੀ ਅਧਿਕਾਰੀਆ  ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕਣਕ ਦੇ ਨਾੜ ਨੂੰ ਅੱਗ ਲਾਉਂਦੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਅਸਰਦਾਰ ਤਰੀਕੇ ਦੇ ਨਾਲ ਕੰਮ ਕਰਨ। ਉਹਨਾਂ ਕਿਹਾ ਕਿ ਇਸ ਕਣਕ ਦੇ ਨਾੜ ਨੂੰ ਅੱਗ ਲਾਏ ਜਾਣ ਨਾਲ ਜਿੱਥੇ ਜੀਵ ਜੰਤੂਆਂ ਨੂੰ ਖਤਰਾ ਪੈਦਾ ਹੁੰਦਾ ਹੈ ਉਹਨਾਂ ਦਾ ਨੁਕਸਾਨ ਹੁੰਦਾ ਹੈ ਉਸ ਦੇ ਨਾਲ ਨਾਲ ਜਿਹੜਾ  ਜਮੀਨ ਦੀ ਸਿਹਤ ਤੇ ਵੀ ਇਸ ਨਾਲ ਬਹੁਤ ਮਾੜਾ ਅਸਰ ਪੈਂਦਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆ ਨੂੰ ਲਗਾਤਾਰ ਫੀਲਡ ਦਾ ਦੌਰਾ ਹੌਟਸਪੋਟ ਵਾਲੇ ਖੇਤਰ ਜਾਂ ਪਿੰਡ ਉੱਪਰ ਵਿਸ਼ੇਸ਼ ਨਿਗਰਾਨੀ ਕਰਨ,  ਸੈਮੀਨਾਰ ਲਗਾਏ ਜਾਣ ਦੇ ਨਿਰਦੇਸ਼ ਜਾਰੀ ਕੀਤੇ। ਉਹਨਾਂ ਅਧਿਕਾਰੀਆ ਨੂੰ ਕਿਹਾ ਕਿ ਉਹ ਲੋਕਾਂ ਦੇ ਨਾਲ ਪਿੰਡਾਂ ਦੇ ਵਿੱਚ ਜਾ ਕੇ ਸਿੱਧਾ ਰਾਬਤਾ ਬਣਾਉਣ ਤਾਂ ਉਹਨਾਂ ਨੂੰ ਅੱਗ ਲਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੱਜੇ ਢੰਗ ਨਾਲ ਦੱਸਿਆ ਜਾ ਸਕੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਨੂੰ ਸਾੜਨ ਦੀ ਥਾਂ ਉਸਦਾ ਖੇਤਾਂ ਵਿੱਚ ਨਿਪਟਾਰਾ ਕਰਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.