ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਸ਼ਹਿਰ ਦੀ ਇਤਿਹਾਸਿਕ ਜਾਮਾ ਮਸਜਿਦ ਵਿਖੇ ਬੀਤੀ ਰਾਤ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਿੱਥੇ ਉਹਨਾਂ ਨੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਮੁਸਲਿਮ ਮਹਾਂਸਭਾ ਦੇ ਪ੍ਰਧਾਨ ਬਹਾਦੁਰ ਖਾਨ ਅਤੇ ਉਹਨਾਂ ਦੇ ਸਾਥੀਆਂ ਨੇ ਹਜ ਯਾਤਰਾ ਅਤੇ ਵਕਫ ਐਕਟ ਨੂੰ ਲੈ ਕੇ ਇੱਕ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ‘ਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੇ ਮੁਸਲਮਾਨ ਅਤੇ ਹੋਰ ਲੋਕ ਘੱਟਗਿਣਤੀ ਕਮਿਸ਼ਨ ਦੇ ਕੋਲ ਸਮੇਂ-ਸਮੇਂ ‘ਤੇ ਆਪਣੀਆਂ ਸੱਮਸਿਆਵਾਂ ਭੇਜਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ‘ਚ ਸੱਭ ਤੋਂ ਵੱਡੀ ਸੱਮਸਿਆ ਕੁੱਝ ਨੈਸ਼ਨਲ ਇਲੈਕਟ੍ਰੋਨਿਕ ਮੀਡੀਆ ਵੱਲੋਂ ਬਿਨ•ਾਂ ਵਜਹਾ ਖਬਰਾਂ ‘ਚ ਇਸਲਾਮ ਅਤੇ ਮੁਸਲਮਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਘੱਟਗਿਣਤੀ ਕਮਿਸ਼ਨ ਅਜਿਹੇ ਚੈਨਲਾਂ ‘ਤੇ ਕਾਰਵਾਈ ਕਰੇਂ। ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀਂ ਨੇ ਕਿਹਾ ਕਿ ਬੀਤੇ ਦਿਨੀ ਕੇਂਦਰੀ ਮੰਤਰੀ ਸਮਰਿਤੀ ਈਰਾਨੀ ਵੱਲੋਂ ਵਕਫ ਬੋਰਡ ‘ਤੇ ਦਿੱਤਾ ਗਿਆ ਬਿਆਨ ਅਤੇ ਫਿਰ ਕੁੱਝ ਦਿਨ ਪਹਿਲਾਂ ਹੀ ਰਾਜ ਸਭਾ ‘ਚ ਵਕਫ ਐਕਟ 1995 ਦੇ ਖਿਲਾਫ ਲਿਆਂਦਾ ਗਿਆ ਇੱਕ ਨਿਜੀ ਬਿਲ ਭਾਰਤ ਦੇ ਕਰੋੜਾਂ ਮੁਸਲਮਾਨਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਹਨਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰ ਦੇਸ਼ਭਰ ਦੇ ਘੱਟਗਿਣਤੀਆਂ ਦੇ ਜ਼ਜਬਾਤਾਂ ਨਾਲ ਕੇਂਦਰ ਸਰਕਾਰ ਨੂੰ ਜਾਣੂ ਕਰਵਾਉਂਣ। ਸ਼ਾਹੀ ਇਮਾਮ ਨੇ ਕਿਹਾ ਕਿ ਲਾਲਪੁਰ ਇੱਕ ਵਿਦਵਾਨ ਅਤੇ ਸੂਝਵਾਨ ਵਿਅਕਤੀ ਹਨ, ਸਾਨੂੰ ਉਮੀਦ ਹੈ ਕਿ ਉਹ ਇਹਨਾਂ ਗੱਲਾਂ ‘ਤੇ ਕੇਂਦਰ ਸਰਕਾਰ ਦਾ ਧਿਆਨ ਕੇਂਦਰਿਤ ਕਰਵਾਉਂਣਗੇ। ਇਸ ਮੌਕੇ ‘ਤੇ ਸੰਬੋਧਨ ਕਰਦੇ ਹੋਏ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰ ਨੇ ਕਿਹਾ ਕਿ ਅੱਜ ਇਸ ਇਤਿਹਾਸਿਕ ਜਾਮਾ ਮਸਜਿਦ ‘ਚ ਆ ਕੇ ਮੈਨੂੰ ਬਹੁਤ ਖੁਸ਼ੀ ਹੋਈ ਹੈ ਕਿਉਂਕਿ ਇਹ ਜਗ•ਾਂ ਸੁਤੰਤਰਤਾ ਸੰਗ੍ਰਾਮ ਦੀ ਗਵਾਹ ਹੈ, ਜਿੱਥੋਂ ਮਹਾਨ ਆਜਾਦੀ ਘੁਲਾਟੀ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀਂ ਦੇ ਨਾਲ ਸਾਰੇ ਧਰਮਾਂ ਦੇ ਲੋਕਾਂ ਨੇ ਮਿਲ ਕੇ ਅੰਗ੍ਰੇਜਾਂ ਦੇ ਖਿਲਾਫ ਲੜਾਈ ਲੜੀ ਸੀ। ਸ. ਲਾਲਪੁਰ ਨੇ ਕਿਹਾ ਕਿ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀਂ ਪੰਜਾਬ ਭਰ ‘ਚ ਸਰਵ ਧਰਮ ਏਕਤਾ ਲਈ ਜੋ ਕੰਮ ਕਰ ਰਹੇ ਹਨ ਉਹ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਇਹ ਸਿਰਫ ਮੁਸਲਮਾਨਾਂ ਲਈ ਹੀ ਨਹੀਂ ਬਲਕਿ ਸਾਰੇ ਭਾਰਤੀਆਂ ਲਈ ਮਾਣ ਵਾਲੀ ਗੱਲ ਹੈ। ਸ. ਲਾਲਪੁਰ ਨੇ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ‘ਚ ਜੋ ਵੀ ਮੰਗਾਂ ਉਹਨਾਂ ਦੇ ਅੱਗੇ ਰੱਖੀਆਂ ਗਈਆਂ ਹਨ ਉਹ ਉਹਨਾਂ ਨੂੰ ਸਰਕਾਰ ਤੱਕ ਪਹੁੰਚਾਉਣਗੇ ਅਤੇ ਉਹ ਵਾਅਦਾ ਕਰਦੇ ਹਨ ਕਿ ਵਕਫ ਐਕਟ ‘ਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ ਕਿਉਂਕਿ ਵਕਫ ਦੀ ਜਾਈਦਾਦਾਂ ਗਰੀਬਾਂ ਅਤੇ ਜਰੂਰਤਮੰਦਾਂ ਲਈ ਪੜਾਈ ਅਤੇ ਖਰਚੇ ਦਾ ਪ੍ਰਬੰਧ ਕਰਦੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸਾਰੇ ਧਰਮਾਂ ਨਾਲ ਬਰਾਬਰੀ ਦਾ ਵਤੀਰਾ ਕਰਦੀ ਹੈ। ਸਰਕਾਰ ਵੱਲੋਂ ਕਿਸੇ ਨਾਲ ਵੀ ਭੇਦ-ਭਾਵ ਨਹੀਂ ਕੀਤਾ ਜਾਂਦਾ, ਕੁੱਝ ਲੋਕ ਦੂਜੀਆ ਨੂੰ ਡਰਾ ਕੇ ਸਰਕਾਰ ਤੋਂ ਦੂਰ ਕਰਨਾ ਚਾਹੁੰਦੇ ਹਨ।
ਫੋਟੋ ਕੈਪਸ਼ਨ : ਲੁਧਿਆਣਾ ਦੀ ਇਤਿਹਾਸਿਕ ਜਾਮਾ ਮਸਜਿਦ ਵਿਖੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀਂ ਘੱਟਗਿਣਤੀ
Leave a Reply