August 17, 2026

Justice News

ਅਵਾਮ ਦੀ ਆਵਾਜ਼

ਤਿੰਨ ਮਹੀਨੇ ਗੁਜਰਨ ਤੋਂ ਬਾਅਦ ਵੀ ਚਲਾਨ ਨਾ ਭਰਨ ਵਾਲੇ ਵਾਹਨ ਹੋਣਗੇ ਬਲੈਕਲਿਸਟ ਤੇ ਕੀਤੇ ਜਾਣਗੇ ਬੰਦ*ਚਲਾਨਾਂ ਵਾਲੇ ਵਾਹਨ ਚਾਲਕ ਜਲਦ ਤੋਂ ਜਲਦ ਆਪਣੇ ਚਲਾਨ ਕਰਵਾਉਣ ਜਮ੍ਹਾਂ- ਰਿਜਨਲ ਟਰਾਂਸਪੋਰਟ ਅਫ਼ਸਰ

ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
 ਜਿਹੜੇ ਵਾਹਨਾਂ ਦੇ ਚਲਾਨਾਂ ਨੂੰ ਤਿੰਨ ਮਹੀਨੇ ਬੀਤਣ ਤੋਂ ਬਾਅਦ ਵੀ ਜਮ੍ਹਾਂ ਨਹੀਂ ਕਰਵਾਇਆ ਜਾਂਦਾ ਉਹਨਾਂ ਨੂੰ ਟਰਾਂਸਪੋਰਟ ਦਫਤਰ ਵੱਲੋਂ ਬਲੈਕਲਿਸਟ ਕਰ ਦਿੱਤਾ ਜਾਂਦਾ ਹੈ ਅਤੇ ਪੁਲਿਸ ਵਿਭਾਗ ਵੱਲੋਂ ਅਜਿਹੇ ਵਾਹਨਾਂ ਨੂੰ ਸੂਚਨਾ ਦੇ ਕੇ ਜਬਤ ਕਰਨ ਲਈ ਕਾਰਵਾਈ ਕੀਤੀ ਜਾਂਦੀ ਹੈ।
 ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਰਿਜਨਲ ਟਰਾਂਸਪੋਰਟ ਅਫ਼ਸਰ ਮੋਗਾ ਸੂਰਜ ਕਮਾਰ ਪੀ.ਸੀ.ਐਸ. ਨੇ ਕਰਦਿਆਂ ਕਿਹਾ ਕਿ ਮੋਗਾ ਜਿਲ੍ਹੇ ਨਾਲ ਸਬੰਧਤ ਵਿਅਕਤੀ ਜਿਹਨਾਂ ਨੇ ਆਪਣੇ ਵਾਹਨਾਂ ਦੇ ਚਲਾਨਾਂ ਨੂੰ ਤਿੰਨ ਮਹੀਨੇ ਗੁਜਰਨ ਦੇ ਬਾਅਦ ਵੀ ਜਮ੍ਹਾਂ ਨਹੀਂ ਕਰਵਾਇਆ ਉਹ ਤੁਰੰਤ ਪ੍ਰਭਾਵ ਨਾਲ ਇਹਨਾਂ ਚਲਾਨਾਂ ਨੂੰ ਜਮ੍ਹਾਂ ਕਰਵਾਉਣ।
 ਉਹਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਅਜਿਹੇ ਵਾਹਨ ਮਿਲਦੇ ਹਨ ਤਾਂ ਉਹਨਾਂ ਉੱਪਰ ਕਾਨੂੰਨੀ ਕਰਵਾਈ ਕੀਤੀ ਜਾਂਦੀ ਹੈ। ਉਹਨਂ ਅੱਗੇ ਕਿਹਾ ਕਿ ਆਪਣੇ ਵਾਹਨਾਂ ਨੂੰ ਜਬਤ ਹੋਣ ਤੋਂ ਬਚਾਉਣ ਲਈ ਜਲਦ ਤੋਂ ਜਲਦ ਆਪਣੇ ਪੈਡਿੰਗ ਚਲਾਨ ਜਮ੍ਹਾਂ ਕਰਵਾਏ ਜਾਣ।
 ਜਿਕਰਯੋਗ ਹੈ ਕਿ ਪੈਡਿੰਗ ਚਲਾਨਾਂ ਦੀ ਸੂਚਨਾ ਡਿਪਟੀ ਕਮਿਸ਼ਨਰ ਦਫਤਰ ਦੇ ਸੂਚਨਾ ਬੋਰਡ, ਆਰ.ਟੀ.ਓ. ਦਫਤਰ ਅਤੇ ਐਸ.ਐਸ.ਪੀ. ਦਫਤਰ ਵਿਖੇ ਪ੍ਰਕਾਸ਼ਿਤ ਕੀਤੀ ਗਈ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.