August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹੇ ਦੀਆਂ ਵੱਖ-ਵੱਖ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦੀ ਸਮਾਂ-ਸਾਰਣੀ ਦਾ ਐਲਾਨ

ਲੁਧਿਆਣਾ
( ਜਸਟਿਸ ਨਿਊਜ਼)
ਰਾਜ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਸਬੰਧੀ ਸਮਾਂ-ਸਾਰਣੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਉਮੀਦਵਾਰ 13 ਮਈ ਤੋਂ 16 ਮਈ ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਨਿਰਧਾਰਤ ਕੀਤੀ ਗਈ ਹੈ।
ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਲਈ ਨਿਰਧਾਰਤ ਸਥਾਨ ਹੇਠ ਲਿਖੇ ਅਨੁਸਾਰ ਹਨ:
ਨਗਰ ਕੌਂਸਲ ਖੰਨਾ – ਮੀਟਿੰਗ ਹਾਲ, ਨਗਰ ਕੌਂਸਲ, ਅਮਲੋਹ ਰੋਡ
ਨਗਰ ਕੌਂਸਲ ਸਮਰਾਲਾ – ਐਸ ਡੀ ਐਮ ਕੋਰਟ ਰੂਮ
ਨਗਰ ਕੌਂਸਲ ਦੋਰਾਹਾ – ਕੰਸਟਰੱਕਸ਼ਨ ਸਬ ਡਿਵੀਜ਼ਨ, ਲੋਕ ਨਿਰਮਾਣ ਵਿਭਾਗ, ਜੀ ਟੀ ਰੋਡ
ਨਗਰ ਕੌਂਸਲ ਪਾਇਲ, ਜਗਰਾਉਂ ਅਤੇ ਰਾਏਕੋਟ – ਐਸ ਡੀ ਐਮ ਦਫ਼ਤਰ ਕੋਰਟ ਰੂਮ
ਨਗਰ ਕੌਂਸਲ ਚੋਣਾਂ ਲਈ ਵੋਟਾਂ 26 ਮਈ ਨੂੰ ਪੈਣਗੀਆਂ ਜਦੋਂ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.