ਮੁੱਖ ਮੰਤਰੀ ਨੇ ਖ਼ਰੀਫ਼ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਦਾ ਕੀਤਾ ਸਵਾਗਤ-ਐਮਐਸਪੀ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ
,(ਜਸਟਿਸ ਨਿਊਜ਼ )
– ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਇੱਕ ਵਾਰ ਫਿਰ ਕਿਸਾਨ ਹਿੱਤ ਵਿੱਚ ਵੱਡਾ ਫੈਸਲਾ ਲੈਣ ‘ਤੇ ਧੰਨਵਾਦ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਵੱਲੋਂ ਮਾਰਕਟਿੰਗ ਸੀਜ਼ਨ 2026-27 ਲਈ ਸਾਰੀਆਂ ਸੂਚਿਤ ਖ਼ਰੀਫ਼ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਝੋਨੇ (ਕਾਮਨ) ਦਾ ਐਮਐਸਪੀ ਮੌਜੂਦਾ 2369 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2441 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜਦੋਂ ਕਿ ਏ-ਗ੍ਰੇਡ ਝੋਨੇ ਦਾ ਐਮਐਸਪੀ 2389 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2461 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਇਸੇ ਤਰ੍ਹਾਂ ਮੂੰਗੀ ਦੀ ਦਾਲ ਦਾ ਐਮਐਸਪੀ 8768 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8780 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਬਾਜਰੇ ਦਾ ਐਮਐਸਪੀ 2775 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2900 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਰਾਗੀ ਦਾ ਐਮਐਸਪੀ 4886 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5205 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮੱਕੀ ਦਾ MSP 2400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2410 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਅਰਹਰ/ਤੂਰ ਦਾ MSP 8000 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8450 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਜੁਆਰ ਹਾਈਬ੍ਰਿਡ ਦਾ ਐਮਐਸਪੀ 3699 ਰੁਪਏ ਤੋਂ ਵਧਾ ਕੇ 4023 ਰੁਪਏ ਅਤੇ ਜੁਆਰ ਮਾਲਦਾਂਡੀ ਦਾ ਐਮਐਸਪੀ 3749 ਰੁਪਏ ਤੋਂ ਵਧਾ ਕੇ 4073 ਰੁਪਏ ਕੀਤਾ ਗਿਆ ਹੈ। ਉੜਦ ਦਾ ਐਮਐਸਪੀ 7800 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8200 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਮੂੰਗਫਲੀ ਦਾ ਐਮਐਸਪੀ 7263 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 7517 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਸੂਰਜਮੁਖੀ ਦੇ ਬੀਜ ਦਾ ਐਮਐਸਪੀ 7721 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8343 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਸੋਇਆਬੀਨ ਦਾ ਐਮਐਸਪੀ 5328 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5708 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਤਿਲ ਦਾ ਐਮਐਸਪੀ 9846 ਰੁਪਏ ਤੋਂ ਵਧਾ ਕੇ 10346 ਰੁਪਏ ਅਤੇ ਨਿਗਰਸੀਡ (ਰਾਮਤਿਲ) ਦਾ ਐਮਐਸਪੀ 9537 ਰੁਪਏ ਤੋਂ ਵਧਾ ਕੇ 10052 ਰੁਪਏ ਕੀਤਾ ਗਿਆ ਹੈ। ਇਸੇ ਤਰ੍ਹਾਂ ਕਪਾਹ (ਮੀਡੀਅਮ ਸਟੇਪਲ) ਦਾ ਐਮਐਸਪੀ 7710 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8267 ਰੁਪਏ ਪ੍ਰਤੀ ਕੁਇੰਟਲ ਅਤੇ ਕਪਾਹ (ਲੌਂਗ ਸਟੇਪਲ) ਦਾ ਐਮਐਸਪੀ 8110 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8667 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਰਬੀ ਅਤੇ ਖ਼ਰੀਫ਼ ਦੋਵਾਂ ਫ਼ਸਲਾਂ ਲਈ ਬਿਜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰ ਰਹੀ ਹੈ। ਸਰਕਾਰ ਦੇ ਇਸ ਕਦਮ ਨਾਲ ਕਿਸਾਨਾਂ ਨੂੰ ਵਧੇਰੇ ਲਾਹੇਵੰਦ ਫ਼ਸਲ ਦੀ ਬਿਜਾਈ ਦਾ ਵਿਕਲਪ ਮਿਲ ਰਿਹਾ ਹੈ।
ਅੰਬਾਲਾ ਦੀ ਧਰਤੀ ਤੋਂ ਅਸਮਾਨ ਚੁੰਮੇਗੀ ਦੇਸ਼ ਭਗਤੀ, 210 ਫੁੱਟ ਉੱਚੇ ਤਿਰੰਗੇ ਨਾਲ ਸੁਸੱਜਿਤ ਹੋਵੇਗਾ 1857 ਦਾ ਸ਼ਹੀਦੀ ਸਮਾਰਕ – ਊਰਜਾ ਮੰਤਰੀ ਅਨਿਲ ਵਿਜ
ਚੰਡੀਗੜ੍ਹ
( ਜਸਟਿਸ ਨਿਊਜ਼ )
– ਹਰਿਆਣਾ ਦੀ ਵੀਰ ਭੂਮੀ, ਅੰਬਾਲਾ ਕੈਂਟ ਵਿੱਚ ਬਣਿਆ ਸ਼ਹੀਦੀ ਸਮਾਰਕ ਨਾ ਸਿਰਫ਼ ਰਾਜ ਲਈ ਸਗੋਂ ਪੂਰੇ ਦੇਸ਼ ਲਈ ਦੇਸ਼ ਭਗਤੀ ਦਾ ਇੱਕ ਨਵਾਂ ਕੇਂਦਰ ਬਣਨ ਜਾ ਰਿਹਾ ਹੈ। 1857 ਦੀ ਪਹਿਲੀ ਆਜ਼ਾਦੀ ਦੀ ਜੰਗ ਦੀਆਂ ਯਾਦਾਂ ਨੂੰ ਸਮੇਟੇ ਹੋਏ ਇਸ ਸ਼ਹੀਦੀ ਸਮਾਰਕ ਵਿੱਚ ਹੁਣ ਇੱਕ ਹੋਰ ਸ਼ਾਨਦਾਰ ਅਧਿਆਏ ਜੁੜਨ ਜਾ ਰਿਹਾ ਹੈ।
ਹਰਿਆਣਾ ਦੇ ਊਰਜਾ ਮੰਤਰੀ ਸ਼੍ਰੀ ਅਨਿਲ ਵਿਜ ਨੇ ਦੱਸਿਆ ਕਿ ਹੁਣ ਸ਼ਹੀਦੀ ਸਮਾਰਕ ਕੰਪਲੈਕਸ ਵਿੱਚ ਇੱਕ ਵਿਸ਼ਾਲ ਤਿਰੰਗਾ ਲਹਿਰਾਇਆ ਜਾਵੇਗਾ, ਜਿਸ ਦੀ ਉਚਾਈ 210 ਫੁੱਟ ਹੋਵੇਗੀ। ਇਹ ਤਿਰੰਗਾ ਸਮਾਰਕ ਵਿੱਚ ਬਣੇ 206 ਫੁੱਟ ਉੱਚੇ ‘ਮੈਮੋਰੀਅਲ ਟਾਵਰ’ ਤੋਂ ਵੀ ਉੱਚਾ ਹੋਵੇਗਾ, ਜੋ ਦੂਰੋਂ ਹੀ ਲੋਕਾਂ ਨੂੰ ਦੇਸ਼ ਭਗਤੀ ਦਾ ਸੰਦੇਸ਼ ਦੇਵੇਗਾ। ਅੰਬਾਲਾ ਵਿੱਚ ਇਹ ਸਭ ਤੋਂ ਉੱਚਾ ਤਿਰੰਗਾ ਹੋਵੇਗਾ।
ਸ਼੍ਰੀ ਵਿਜ ਨੇ ਅੱਜ ਤਿਰੰਗਾ ਲਗਾਉਣ ਵਾਲੀ ਥਾਂ ਨੂੰ ਲੈ ਕੇ ਅੰਬਾਲਾ ਕੈਂਟ ਸਥਿਤ ਸ਼ਹੀਦੀ ਸਮਾਰਕ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਤਿਰੰਗਾ ਜਲਦੀ ਲਗਾਉਣ ਦੇ ਨਿਰਦੇਸ਼ ਦਿੱਤੇ। ਮੌਕੇ ‘ਤੇ ਮੌਜੂਦ ਸ਼ਹੀਦੀ ਸਮਾਰਕ ਦੇ ਡਾਇਰੈਕਟਰ ਡਾ. ਕੁਲਦੀਪ ਸੈਣੀ ਨੇ ਦੱਸਿਆ ਕਿ ਤਿਰੰਗਾ ‘ਫਲੈਗ ਫਾਊਂਡੇਸ਼ਨ ਆਫ ਇੰਡੀਆ’ ਵੱਲੋਂ ਲਗਾਇਆ ਜਾਵੇਗਾ ਅਤੇ ਜਲਦੀ ਹੀ ਤਕਨੀਕੀ ਟੀਮ ਇਸ ਸਬੰਧੀ ਸ਼ਹੀਦੀ ਸਮਾਰਕ ਦਾ ਦੌਰਾ ਕਰੇਗੀ।
ਸ਼ਹੀਦੀ ਸਮਾਰਕ ਵਿੱਚ 210 ਫੁੱਟ ਦੀ ਉਚਾਈ ‘ਤੇ ਲਹਿਰਾਉਂਦਾ ਤਿਰੰਗਾ ਇਸ ਗੱਲ ਦਾ ਸਬੂਤ ਹੋਵੇਗਾ ਕਿ ਸ਼ਹੀਦਾਂ ਦੀ ਕੁਰਬਾਨੀ ਸਰਵਉੱਚ ਹੈ। ਇਹ ਸਮਾਰਕ ਆਉਣ ਵਾਲੇ ਸਮੇਂ ਵਿੱਚ ਕੁਰੂਕਸ਼ੇਤਰ ਅਤੇ ਹੋਰ ਇਤਿਹਾਸਕ ਸਥਾਨਾਂ ਵਾਂਗ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਸ਼ਹੀਦੀ ਸਮਾਰਕ ਨਾ ਸਿਰਫ਼ ਹਰਿਆਣਾ ਦਾ ਸਗੋਂ ਭਾਰਤ ਦਾ ਇੱਕ ਪ੍ਰਮੁੱਖ ਇਤਿਹਾਸਕ ਸਥਾਨ ਬਣੇਗਾ।
ਕਿਸੇ ਵੀ ਸਮਾਰਕ ਵਿੱਚ ਤਿਰੰਗਾ ਸਭ ਤੋਂ ਉੱਚਾ ਹੋਣਾ ਚਾਹੀਦਾ ਹੈ, ਇਹ ਭਾਵਨਾ ਸਨਮਾਨ ਅਤੇ ਪ੍ਰਭੂਸੱਤਾ ਦਾ ਪ੍ਰਤੀਕ ਹੈ। ਅਧਿਕਾਰੀਆਂ ਅਨੁਸਾਰ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਜਦੋਂ ਕੋਈ ਸੈਲਾਨੀ ਸਮਾਰਕ ਨੂੰ ਦੇਖੇ ਤਾਂ ਸਭ ਤੋਂ ਪਹਿਲਾਂ ਉਸ ਦੀ ਨਜ਼ਰ ਦੇਸ਼ ਦੀ ਆਨ-ਬਾਨ ਅਤੇ ਸ਼ਾਨ ਤਿਰੰਗੇ ‘ਤੇ ਪਵੇ।
1857 ਦੇ ਸ਼ਹੀਦਾਂ ਨੂੰ ਮਿਲਿਆ ਸਨਮਾਨ, ਮੰਤਰੀ ਅਨਿਲ ਵਿਜ ਦੇ ਯਤਨਾਂ ਸਦਕਾ ਬਣਿਆ ਸ਼ਹੀਦੀ ਸਮਾਰਕ
1857 ਵਿੱਚ ਦੇਸ਼ ਦੀ ਪਹਿਲੀ ਆਜ਼ਾਦੀ ਦੀ ਜੰਗ ਨੂੰ ਸਮਰਪਿਤ ਸ਼ਹੀਦੀ ਸਮਾਰਕ ਦਾ ਨਿਰਮਾਣ ਊਰਜਾ ਮੰਤਰੀ ਅਨਿਲ ਵਿਜ ਦੇ ਯਤਨਾਂ ਸਦਕਾ ਅੰਬਾਲਾ ਛਾਉਣੀ ਵਿੱਚ ਕੀਤਾ ਜਾ ਰਿਹਾ ਹੈ। ਜੀ.ਟੀ ਰੋਡ ‘ਤੇ 22 ਏਕੜ ਜ਼ਮੀਨ ‘ਤੇ ਬਣੇ ਇਸ ਸ਼ਹੀਦੀ ਸਮਾਰਕ ‘ਚ 1857 ‘ਚ ਸ਼ਹੀਦ ਹੋਏ ਅਣਸੰਗ ਸੂਰਬੀਰਾਂ ਨੂੰ ਨਮਨ ਕੀਤਾ ਜਾ ਸਕੇਗਾ। ਲਗਭਗ 700 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦੀ ਸਮਾਰਕ ਬਣ ਕੇ ਤਿਆਰ ਹੋ ਚੁੱਕਾ ਹੈ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਉਦਘਾਟਨ ਹੋਵੇਗਾ।
ਸੂਰਬੀਰਾਂ ਦੀ ਧਰਤੀ ਅੰਬਾਲਾ ਛਾਉਣੀ, ਸ਼ਹੀਦਾਂ ਨੂੰ ਮਿਲਿਆ ਸਨਮਾਨ
ਅੰਬਾਲਾ ਛਾਉਣੀ ਸੂਰਬੀਰਾਂ ਦੀ ਧਰਤੀ ਹੈ ਜਿੱਥੋਂ 1857 ਵਿੱਚ ਆਜ਼ਾਦੀ ਦੀ ਜੰਗ ਦੀ ਜਵਾਲਾ ਭੜਕੀ ਸੀ। ਊਰਜਾ ਮੰਤਰੀ ਅਨਿਲ ਵਿਜ ਦੇ ਯਤਨਾਂ ਸਦਕਾ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਹੀਦੀ ਸਮਾਰਕ ਦਾ ਨਿਰਮਾਣ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਬਾਲਾ ਛਾਉਣੀ ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੁਭਾਸ਼ ਪਾਰਕ ਵਿੱਚ ਉਨ੍ਹਾਂ ਦਾ ਵਿਸ਼ਾਲ ਬੁੱਤ ਸਥਾਪਿਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ SDM ਦਫ਼ਤਰ ਵਿੱਚ ਸਥਾਪਿਤ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਊਰਜਾ ਮੰਤਰੀ ਅਨਿਲ ਵਿਜ ਵੱਲੋਂ ਹੁਣ ਜਲਦੀ ਹੀ ਇੱਥੇ ਸੁਖਦੇਵ ਥਾਪਰ ਅਤੇ ਰਾਜਗੁਰੂ ਦੇ ਬੁੱਤ ਵੀ ਸਥਾਪਿਤ ਕੀਤੇ ਜਾਣਗੇ। ਇਸੇ ਤਰ੍ਹਾਂ ਊਰਜਾ ਮੰਤਰੀ ਅਨਿਲ ਵਿਜ ਵੱਲੋਂ ਸਦਰ ਬਾਜ਼ਾਰ ਚੌਕ ਵਿੱਚ ਵੀਰ ਮਹਾਰਾਣਾ ਪ੍ਰਤਾਪ ਦਾ ਬੁੱਤ ਸਥਾਪਿਤ ਕਰਵਾਇਆ ਗਿਆ ਹੈ, ਜਦਕਿ ਬਹੁਤ ਜਲਦ 12 ਕਰਾਸ ਰੋਡ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਬੁੱਤ ਵੀ ਸਥਾਪਿਤ ਕੀਤਾ ਜਾਵੇਗਾ।
ਹਰਿਆਣਾ ਵਿੱਚ ਗਰੁੱਪ-ਡੀ ਦੀਆਂ ਖਾਲੀ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਵਿਭਾਗਾਂ ਨੂੰ ਐਚਐਸਐਸਸੀ ਪੋਰਟਲ ‘ਤੇ 31 ਮਈ ਤੱਕ ਭੇਜਣੀ ਹੋਵੇਗੀ ਮੰਗ
ਚੰਡੀਗੜ੍ਹ
( ਜਸਟਿਸ ਨਿਊਜ਼ )
– ਹਰਿਆਣਾ ਸਰਕਾਰ ਨੇ ਰਾਜ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਨਿਗਮਾਂ, ਅਥਾਰਟੀਆਂ ਅਤੇ ਹੋਰ ਸਰਕਾਰੀ ਏਜੰਸੀਆਂ ਵਿੱਚ ਖਾਲੀ ਪਏ ਗਰੁੱਪ-ਡੀ ਦੇ ਰੈਗੂਲਰ ਅਹੁਦਿਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਚੌਕੀਦਾਰ ਅਤੇ ਸਵੀਪਰ ਦੀਆਂ ਅਸਾਮੀਆਂ ਨੂੰ ਛੱਡ ਕੇ ਬਾਕੀ ਸਾਰੀਆਂ ਖਾਲੀ ਨਿਯਮਤ ਗਰੁੱਪ-ਡੀ ਅਸਾਮੀਆਂ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਰਾਹੀਂ ਭਰੀਆਂ ਜਾਣਗੀਆਂ।
ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਇਸ ਸਬੰਧੀ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਬੋਰਡਾਂ, ਨਿਗਮਾਂ, ਸੰਵਿਧਾਨਕ ਸੰਸਥਾਵਾਂ ਅਤੇ ਰਾਜ ਸਰਕਾਰ ਦੇ ਅਧੀਨ ਅਤੇ ਕੰਟਰੋਲ ਵਾਲੀਆਂ ਹੋਰ ਏਜੰਸੀਆਂ ਦੇ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਨਵੀਂ ਮੰਗ 31 ਮਈ, 2026 ਤੱਕ HSSC ਦੇ ਪੋਰਟਲ ‘ਤੇ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਹਨ।
ਵਿਭਾਗਾਂ ਨੂੰ ਪ੍ਰਵਾਨਿਤ ਅਹੁਦਿਆਂ, ਨਿਯਮਤ ਕਰਮਚਾਰੀਆਂ ਦੁਆਰਾ ਭਰੇ ਗਏ ਅਹੁਦਿਆਂ ਅਤੇ ਹਰਿਆਣਾ ਕੰਟਰੈਕਟ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਦੇ ਤਹਿਤ ਕੰਮ ਕਰ ਰਹੇ ਕੰਟਰੈਕਟ ਕਰਮਚਾਰੀਆਂ ਦੁਆਰਾ ਭਰੇ ਗਏ ਅਹੁਦਿਆਂ ਦਾ ਵੇਰਵਾ ਦੇਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ, ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕੰਟਰੈਕਟ ਕਰਮਚਾਰੀਆਂ ਅਤੇ ਪੰਜ ਸਾਲ ਦੀ ਸੇਵਾ ਪੂਰੀ ਨਾ ਕਰਨ ਵਾਲੇ ਕਰਮਚਾਰੀਆਂ ਦਾ ਵੱਖ-ਵੱਖ ਵੇਰਵਾ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ।
ਨਿਕਾਏ ਚੌਣਾਂ ਵਿੱਚ ਜਨਤਾ ਨੇ ਮੋਦੀ ਅਤੇ ਭਾਜਪਾ ਦੀ ਨੀਤੀਆਂ ‘ਤੇ ਲਗਾਈ ਮੋਹਰ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ
( ਜਸਟਿਸ ਨਿਊਜ਼ )
– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਕਾਏ ਚੌਣਾਂ ਵਿੱਚ ਜਿੱਤ ਦਰਜ ਕਰਨ ‘ਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਬਧਾਈ ਅਤੇ ਸ਼ੁਭਕਾਮਨਾਵਾਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਆਮ ਜਨਤਾ ਨੇ ਨਿਕਾਏ ਚੌਣਾਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ‘ਤੇ ਜਿੱਤ ਦੀ ਮੋਹਰ ਲਗਾਈ ਹੈ।
ਮੁੱਖ ਮੰਤਰੀ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ‘ਤੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਵੀ ਮੌਜ਼ੂਦ ਰਹੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਹੈ, ਉਨ੍ਹਾਂ ਦੀ ਅਗਵਾਈ ਵਿੱਚ ਨਾਨ ਸਟਾਪ ਭਾਰਤੀ ਜਨਤਾ ਪਾਟਰੀ ਦੀ ਸਰਕਾਰ ਬਣ ਰਹੀ ਹੈ। ਪ੍ਰਧਾਨ ਮੰਤਰੀ ਦੀ ਨੀਤੀਆਂ ‘ਤੇ ਲਗਾਤਾਰ ਆਮ ਜਨਤਾ ਦਾ ਭਰੋਸਾ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਲਗਾਤਾਰ ਝੂਠ ਦਾ ਸਹਾਰਾ ਲੈ ਕੇ ਲੋਕਾਂ ਵਿੱਚਕਾਰ ਆ ਜਾਂਦੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੋ ਕਹਿੰਦੇ ਹਨ, ਉਸ ਨੂੰ ਪੂਰਾ ਕਰਦੇ ਹਨ। ਇਸੇ ਤਰ੍ਹਾਂ ਹਰਿਆਣਾ ਵਿੱਚ ਹੋਏ ਨਿਕਾਏ ਚੌਣਾਂ ਵਿੱਚ ਇਕਤਰਫਾ ਜਿੱਤ ਦਰਜ ਕੀਤੀ ਗਈ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਨਤਾ ਨੇ ਚੌਣਾਂ ਵਿੱਚ ਕਾਂਗਰਸ ਦੇ ਚੇਹਰੇ ਤੋਂ ਨਕਾਬ ਉਤਾਰਿਆ ਹੈ। ਕਾਂਗਰਸ ਝੂਠ ਬੋਲਣ ਦਾ ਕੰਮ ਕਰਦੀ ਹੈ। ਜਨਤਾ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ‘ਤੇ ਭਰੋਸਾ ਜਤਾਇਆ ਹੈ।
ਕੇਂਦਰੀ ਜਲ ਸ਼ਕਤੀ ਮੰਤਰੀ ਦੀ ਅਗਵਾਈ ਵਿੱਚ ਹੋਈ ਮੀਟਿੰਗ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਹੋਏ ਸ਼ਾਮਲ
ਚੰਡੀਗੜ੍ਹ
(ਜਸਟਿਸ ਨਿਊਜ਼ )
– ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਵਿੱਚਕਾਰ ਮੀਟਿੰਗ ਹੋਈ। ਇਸ ਦੌਰਾਨ ਦੋਹਾਂ ਰਾਜਿਆਂ ਦੇ ਆਲਾ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਰਤੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਮੰਤਰੀ ਦੇ ਸਾਹਮਣੇ ਕੁੱਝ ਪੜੋਸੀ ਰਾਜਿਆਂ ਨਾਲ ਜੁੜੇ ਸਾਂਝਾ ਮੁਦਿਆਂ ਅਤੇ ਹਰਿਆਣਾ ਨਾਲ ਜੁੜੇ ਪਾਣੀ ਦੇ ਵਿਸ਼ਿਆਂ ਨੂੰ ਰਖਿਆ। ਉਨਾਂ੍ਹ ਨੇ ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਤੇਜੀ ਲਿਆਉਣ ਅਤੇ ਜਲਦ ਤੋਂ ਜਲਦ ਪੜੋਸੀ ਰਾਜਿਆਂ ਵਿੱਚਕਾਰ ਇਸ ਪ੍ਰੋਜੈਕਟ ਨੂੰ ਲੈ ਕੇ ਐਮਓਯੂ ਕੀਤੇ ਜਾਣ ਦਾ ਵਿਸ਼ਾ ਰਖਿਆ।
ਇਸ ‘ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਕਿਸ਼ਾਊ ਬਾਂਧ ਨੂੰ ਲੈ ਕੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਅਧਿਕਾਰਿਆਂ ਦੀ ਮੀਟਿੰਗ ਆਯੋਜਿਤ ਕੀਤੇ ਜਾਣ ਅਤੇ ਬਾਂਧ ਨਾਲ ਜੁੜੇ ਜਲ ਬੰਟਵਾਰੇ ਅਤੇ ਬਿਜਲੀ ਨੂੰ ਲੈ ਕੇ ਫੈਸਲਾ ਕੀਤਾ ਜਾਵੇ। ਇਸ ਤੋਂ ਬਾਅਦ ਇਸ ਨੂੰ ਲੈ ਕੇ ਜਲਦ ਹੀ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਜਾਵੇ ਅਤੇ ਐਮਓਯੂ ਨਾਲ ਜੁੜੇ ਕੰਮ ਨੂੰ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਬਾਂਧ ਪ੍ਰੋਜੈਕਟ ਸਾਰੇ ਸੂਬਿਆਂ ਲਈ ਮਹੱਤਵਪੂਰਨ ਹੈ। ਇਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਮਿਲੇਗਾ, ਜੋ ਸਾਰਿਆਂ ਲਈ ਬੇਹਦ ਜਰੂਰੀ ਹੈ। ਇਸ ਨਾਲ ਸਾਰੇ ਰਾਜਿਆਂ ਨੂੰ ਲਾਭ ਮਿਲੇਗਾ। ਇਸ ਵਿਸ਼ੇ ‘ਤੇ ਕੇਂਦਰੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਵਿਭਾਗ ਦੇ ਅਧਿਕਾਰਿਆਂ ਨੂੰ ਜਲਦ ਤੋਂ ਜਲਦ ਇਸ ਵਿਸ਼ੇ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਫਰੀਦਾਬਾਦ ਅਤੇ ਪਲਵਲ ਲਈ ਅਪਰ ਗੰਗਾ ਕੈਨਾਲ ਨਾਲ ਪਾਣੀ ਲੈਣ ‘ਤੇ ਹੋਈ ਚਰਚਾ
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਅਤੇ ਪਲਵਲ ਲਈ ਉਤਰ ਪ੍ਰਦੇਸ਼ ਨਾਲ ਅਪਰ ਗੰਗਾ ਕੈਨਾਲ ਤੋਂ ਪਾਣੀ ਲੈਣ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੇ ਮਾਰਗਦਰਸ਼ਨ ਵਿੱਚ ਜਲਦ ਤੋਂ ਜਲਦ ਇਸ ਯੋਜਨਾ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਮੁਣਕ ਕੈਨਾਲ ਤੋਂ ਗੁਰੂਗ੍ਰਾਮ ਅਤੇ ਨੂੰਹ ਜ਼ਿਲ੍ਹੇ ਤੱਕ ਪਾਣੀ ਦੀ ਸਪਲਾਈ ਪਹੁੰਚਾਉਣ ਨਾਲ ਜੁੜੀ 2000 ਕਰੋੜ ਦੇ ਪ੍ਰੋਜੈਕਟ ਦੀ ਵੀ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਚਰਚਾ ਕੀਤੀ। ਇਸ ਸਬੰਧ ਵਿੱਚ ਕੇਂਦਰੀ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਲੈ ਕੇ ਜੋ ਵੀ ਸੰਭਵ ਸਹਾਇਤਾ ਹੋਵੇਗੀ, ਉਸ ਨੂੰ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਆਰਆਰਟੀਐਸ ਪ੍ਰੋਜੈਕਟ ਨੂੰ ਲੈ ਕੇ ਰਾਜਸਥਾਨ ਨਾਲ ਜੁੜੇ ਵਿਸ਼ੇ ‘ਤੇ ਚਰਚਾ ਵੀ ਹੋਈ। ਨਜਫ਼ਗੜ੍ਹ ਵਿੱਚ ਜਲਭਰਾਵ ਨੂੰ ਲੈ ਕੇ ਵੀ ਚਰਚਾ ਕੀਤੀ ਗਈ।
ਇਸ ਦੌਰਾਨ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਅਤੇ ਹੋਰ ਅਧਿਕਾਰੀਗਣ ਮੌਜ਼ੂਦ ਰਹੇ।
ਸੂਬੇ ਦੇ ਸਰਕਾਰੀ ਕਾਲਜਾਂ ਨੂੰ ਮਿਲੇ 435 ਨਵੇਂ ਅਸਿਸਟੈਂਟ ਪ੍ਰੋਫੈਸਰ, ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦਿੱਤੀ ਵਧਾਈ
ਚੰਡੀਗੜ੍ਹ
( ਜਸਟਿਸ ਨਿਊਜ਼ )
– ਹਰਿਆਣਾ ਦੀ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੇਰੇ ਮਜ਼ਬੂਤ ਅਤੇ ਪ੍ਰਭਾਵੀ ਬਣਾਉਣ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਅੱਜ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵ-ਨਿਯੁਕਤ 435 ਅਸਿਸਟੈਂਟ ਪ੍ਰੋਫੈਸਰਾਂ ਨੂੰ ਉਨ੍ਹਾਂ ਦੇ ਨਿਯੁਕਤੀ ਸਥਾਨ (ਸਟੇਸ਼ਨ) ਸਮੇਤ ਨਿਯੁਕਤੀ ਪੱਤਰ ਦਿੱਤੇ। ਇਸ ਭਰਤੀ ਪ੍ਰਕਿਰਿਆ ਤਹਿਤ ਸੂਬੇ ਦੇ ਕਾਲਜਾਂ ਨੂੰ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਵਿੱਚ ਨਵੇਂ ਅਧਿਆਪਕ ਮਿਲੇ ਹਨ। ਇਨ੍ਹਾਂ ਨਿਯੁਕਤੀਆਂ ਵਿੱਚ ਜਿਓਗ੍ਰਾਫੀ (ਭੂਗੋਲ) ਦੇ 277, ਰਾਜਨੀਤੀ ਸ਼ਾਸਤਰ ਦੇ 71 ਅਤੇ ਇਤਿਹਾਸ ਦੇ 87 ਅਸਿਸਟੈਂਟ ਪ੍ਰੋਫੈਸਰ ਸ਼ਾਮਲ ਹਨ।
ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੀ ਸਿਰਜਣਾ ਵਿੱਚ ਅਧਿਆਪਕਾਂ ਦਾ ਸਰਵੋਚ ਸਥਾਨ ਹੁੰਦਾ ਹੈ ਅਤੇ ਉਚੇਰੀ ਸਿੱਖਿਆ ਦੀ ਗੁਣਵੱਤਾ ਸਿੱਧੇ ਤੌਰ ‘ਤੇ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਨਿਰਧਾਰਤ ਕਰਦੀ ਹੈ।
ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਪ੍ਰੋਫੈਸਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਜਿਮੇਵਾਰੀ ਅਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸੂਬੇ ਦੇ ਹਰ ਨੌਜਵਾਨ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨਾ ਹੈ। ਉਮੀਦ ਹੈ ਕਿ ਤੁਹਾਡੀ ਨਿਯੁਕਤੀ ਨਾਲ ਕਾਲਜਾਂ ਵਿੱਚ ਵਿੱਦਿਅਕ ਮਾਹੌਲ ਹੋਰ ਬਿਹਤਰ ਹੋਵੇਗਾ ਅਤੇ ਵਿਦਿਆਰਥੀਆਂ ਨੂੰ ਆਪਣੇ ਵਿਸ਼ਿਆਂ ਵਿੱਚ ਡੂੰਘੀ ਖੋਜ ਅਤੇ ਗਿਆਨ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।
ਸ੍ਰੀ ਢਾਂਡਾ ਨੇ ਕਿਹਾ ਕਿ ਕਾਲਜਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨਾ ਸਰਕਾਰ ਦੀ ਤਰਜੀਹ ਹੈ, ਤਾਂ ਜੋ ਕਿਸੇ ਵੀ ਕਾਲਜ ਵਿੱਚ ਵਿੱਦਿਅਕ ਕਾਰਜ ਪ੍ਰਭਾਵਿਤ ਨਾ ਹੋਵੇ। ਇਨ੍ਹਾਂ 435 ਨਿਯੁਕਤੀਆਂ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਅਧਿਆਪਕਾਂ ਦੀ ਕਮੀ ਦੂਰ ਹੋਵੇਗੀ, ਜਿਸ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ।
ਹਰਿਆਣਾ ਕੈਬਨਿਟ ਦੀ ਮੀਟਿੰਗ 18 ਮਈ ਨੂੰ-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਵੇਗੀ ਕੈਬਨਿਟ ਦੀ ਮੀਟਿੰਗ
ਚੰਡੀਗੜ੍ਹ
,( ਜਸਟਿਸ ਨਿਊਜ਼ )
– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ ਆਗਾਮੀ 18 ਮਈ ਨੂੰ ਸਵੇਰੇ 10:00 ਵਜੇ ਹਰਿਆਣਾ ਸਿਵਲ ਸਕੱਤਰੇਤ ਦੇ ਮੁੱਖ ਕਮੇਟੀ ਹਾਲ ਵਿੱਚ ਹੋਵੇਗੀ।
ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ।
ਕੁਦਰਤੀ ਅਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮਿਲੇਗਾ ਪੰਜ ਸਾਲਾਂ ਤੱਕ 10,000 ਰੁਪਏ ਪ੍ਰਤੀ ਏਕੜ ਗ੍ਰਾਂਟ – ਸ੍ਰੀ ਸ਼ਿਆਮ ਸਿੰਘ ਰਾਣਾ
ਕਿਹਾ, ਖੇਤੀਬਾੜੀ ਵਿਭਾਗ ਦੀ 800 ਏਕੜ ਜ਼ਮੀਨ ‘ਤੇ 10 ਸਾਲਾਂ ਤੱਕ ਕੀਤੀ ਜਾਵੇਗੀ ਕੁਦਰਤੀ/ਜੈਵਿਕ ਖੇਤੀ
ਚੰਡੀਗੜ੍ਹ
( ਜਸਟਿਸ ਨਿਊਜ਼ )
ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਵਿਆਪਕ ਪੱਧਰ ‘ਤੇ ਪ੍ਰੋਤਸਾਹਨ ਕਰਨ ਲਈ ਠੋਸ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ। ਇਸ ਪਹਿਲ ਦਾ ਉਦੇਸ਼ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਦੇ ਹੋਏ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਬਹੁਤ ਵੱਧ ਵਰਤੋਂ ਨੂੰ ਵੀ ਘਟਾਉਣਾ ਹੈ।
ਉਨ੍ਹਾਂ ਦੱਸਿਆ ਕਿ ਬਦਲਦੇ ਸਮੇਂ ਵਿੱਚ ਖਪਤਕਾਰ ਵੀ ਸਿਹਤ ਪ੍ਰਤੀ ਵਧੇਰੇ ਜਾਗਰੂਕ ਹੋ ਰਹੇ ਹਨ ਅਤੇ ਜੈਵਿਕ ਉਤਪਾਦਾਂ ਦੀ ਮੰਗ ਲਗਾਤਾਰ ਵਧ ਰਹੀ ਹੈ। ਅਜਿਹੇ ਵਿੱਚ ਹਰਿਆਣਾ ਸਰਕਾਰ ਕਿਸਾਨਾਂ ਨੂੰ ਇਸ ਦਿਸ਼ਾ ਵਿੱਚ ਪ੍ਰੋਤਸਾਹਿਤ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਉਪਜ ਦਾ ਬਿਹਤਰ ਬਾਜ਼ਾਰ ਮੁੱਲ ਮਿਲ ਸਕੇ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਜੋ ਕਿਸਾਨ ਕੁਦਰਤੀ ਜਾਂ ਜੈਵਿਕ ਖੇਤੀ ਅਪਣਾਉਣਗੇ, ਉਨ੍ਹਾਂ ਨੂੰ ਅਗਲੇ ਪੰਜ ਸਾਲਾਂ ਤੱਕ ਪ੍ਰਤੀ ਏਕੜ ਪ੍ਰਤੀ ਸਾਲ 10,000 ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਹਾਲਾਂਕਿ, ਇਸ ਯੋਜਨਾ ਦਾ ਲਾਭ ਉਠਾਉਣ ਲਈ ਕਿਸਾਨਾਂ ਨੂੰ ਆਪਣੀ ਉਪਜ ਦਾ ਪ੍ਰਮਾਣੀਕਰਨ ਪਹਿਲਾਂ ਹੀ Agricultural and Processed Food Products Export Development Authority (APEDA) ਤੋਂ ਕਰਵਾਉਣਾ ਲਾਜ਼ਮੀ ਹੋਵੇਗਾ, ਜਿਸ ਨਾਲ ਉਨ੍ਹਾਂ ਦੇ ਉਤਪਾਦਾਂ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਯਕੀਨੀ ਹੋ ਸਕੇ।
ਸ੍ਰੀ ਰਾਣਾ ਨੇ ਅੱਗੇ ਦੱਸਿਆ ਕਿ ਰਾਜ ਵਿੱਚ ਖੇਤੀਬਾੜੀ ਵਿਭਾਗ ਦੀ ਮਲਕੀਅਤ ਵਾਲੀ ਲਗਭਗ 800 ਏਕੜ ਜ਼ਮੀਨ ਨੂੰ ਵੀ ਇਸ ਯੋਜਨਾ ਤਹਿਤ ਵਰਤੋਂ ਵਿੱਚ ਲਿਆਇਆ ਜਾਵੇਗਾ। ਇਹ ਜ਼ਮੀਨ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਪਟੇ (ਲੀਜ਼) ‘ਤੇ ਦਿੱਤੀ ਜਾਵੇਗੀ, ਜੋ ਘੱਟੋ-ਘੱਟ 10 ਸਾਲਾਂ ਤੱਕ ਉਸ ‘ਤੇ ਕੁਦਰਤੀ ਜਾਂ ਜੈਵਿਕ ਖੇਤੀ ਕਰਨ ਲਈ ਵਚਨਬੱਧ ਹੋਣਗੇ। ਇਸ ਕਦਮ ਨਾਲ ਲੰਬੇ ਸਮੇਂ ਲਈ ਜੈਵਿਕ ਖੇਤੀ ਦਾ ਇੱਕ ਮਜ਼ਬੂਤ ਅਧਾਰ ਤਿਆਰ ਹੋਵੇਗਾ ਅਤੇ ਕਿਸਾਨਾਂ ਨੂੰ ਸਥਾਈ ਲਾਭ ਮਿਲੇਗਾ।
ਖੇਤੀਬਾੜੀ ਮੰਤਰੀ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਪ੍ਰਮਾਣੀਕਰਨ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ, ਇਸ ਦੇ ਲਈ ਰਾਜ ਪੱਧਰ ‘ਤੇ ਹੀ ਇੱਕ ਅਧਿਕਾਰਤ ਸੰਸਥਾ ਵਿਕਸਿਤ ਕੀਤੀ ਜਾ ਰਹੀ ਹੈ। ਇਸ ਦੇ ਤਹਿਤ “ਹਰਿਆਣਾ ਰਾਜ ਬੀਜ ਪ੍ਰਮਾਣੀਕਰਨ ਏਜੰਸੀ” ਨੂੰ ਜੈਵਿਕ ਖੇਤੀ ਦੇ ਪ੍ਰਮਾਣੀਕਰਨ ਲਈ ਅਧਿਕਾਰਤ ਸੰਸਥਾ ਵਜੋਂ ਨਾਮਜ਼ਦ ਕੀਤਾ ਜਾਵੇਗਾ। ਇਸ ਨਾਲ ਕਿਸਾਨਾਂ ਨੂੰ ਬਾਹਰਲੀਆਂ ਏਜੰਸੀਆਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਸਮੇਂ ਤੇ ਲਾਗਤ ਦੋਵਾਂ ਦੀ ਬਚਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ – ਪੰਚਕੂਲਾ, ਯਮੁਨਾਨਗਰ, ਕਰਨਾਲ, ਸੋਨੀਪਤ, ਰੋਹਤਕ, ਗੁਰੂਗ੍ਰਾਮ, ਫਰੀਦਾਬਾਦ, ਹਿਸਾਰ, ਚਰਖੀ ਦਾਦਰੀ ਅਤੇ ਨਾਰਨੌਲ – ਵਿੱਚ ਕੁਦਰਤੀ ਅਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਮੰਡੀਆਂ ਵਿੱਚ ਵਿਸ਼ੇਸ਼ ਥਾਂ ਉਪਲਬਧ ਕਰਵਾਈ ਜਾਵੇਗੀ। ਇਨ੍ਹਾਂ ਮੰਡੀਆਂ ਵਿੱਚ ਉਪਜ ਦੀ ਗੁਣਵੱਤਾ ਦੀ ਜਾਂਚ ਲਈ ਆਧੁਨਿਕ ਲੈਬ ਦਾ ਵੀ ਨਿਰਮਾਣ ਕੀਤਾ ਜਾਵੇਗਾ, ਜਿਨ੍ਹਾਂ ਨੂੰ “ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ” ਵੱਲੋਂ ਵਿਕਸਿਤ ਕੀਤਾ ਜਾਵੇਗਾ।
Leave a Reply