ਮੋਗਾ ਦੇ ਜੁਡੀਸ਼ੀਅਲ ਕੋਰਟਸ ਕੰਪਲੈਕਸ ਵਿਚ ਕੀਤਾ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ

ਮੋਗਾ
( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਮੋਗਾ ਦੇ ਜੁਡੀਸ਼ੀਅਲ ਕੋਰਟਸ ਕੰਪਲੈਕਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ (Vulnerable Witness Deposition Centre) ਦਾ ਉਦਘਾਟਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਜੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਸ਼੍ਰੀਮਤੀ ਨੀਲਮ ਅਰੋੜਾ, ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਸੀਨੀਅਰ ਸੁਪਰਡੈਂਟ ਆਫ ਪੁਲਿਸ ਸ਼੍ਰੀ ਸਰਤਾਜ ਸਿੰਘ ਚਾਹਲ, ਮੋਗਾ ਦੇ ਸਾਰੇ ਜੁਡੀਸ਼ੀਅਲ ਅਫਸਰਾਨ ਅਤੇ ਬਾਰ ਐਸੋਸੀਏਸ਼ਨ, ਮੋਗਾ ਦੇ ਪ੍ਰਧਾਨ ਸ਼੍ਰੀ ਸੁਖਵਿੰਦਰ ਸਿੰਘ ਸਿੱਧੂ ਅਤੇ ਬਾਰ ਐਸੋਸੀਏਸ਼ਨ, ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸ਼੍ਰੀ ਸੰਦੀਪ ਅਰੋੜਾ, ਸੀਨੀਅਰ ਵਕੀਲ ਸਾਹਿਬਾਨਾਂ ਅਤੇ ਬਾਰ ਦੇ ਮੈਂਬਰ ਸਾਹਿਬਾਨਾਂ ਨੇ ਮੋਗਾ ਪਹੁੰਚਣ ਤੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਉਪਰੰਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਜੀ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ (Vulnerable Witness Deposition Centre) ਦਾ ਉਦਘਾਟਨ ਕੀਤਾ। ਇਸ ਮੌਕੇ ਹਾਈਕੋਰਟ ਦੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਕਚਹਿਰੀਆਂ, ਮੋਗਾ ਅੰਦਰ ਜੋ ਅੱਜ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ (Vulnerable Witness Deposition Centre) ਦਾ ਉਦਘਾਟਨ ਕੀਤਾ ਗਿਆ ਹੈ, ਇਸ ਨਾਲ ਸੰਵੇਦਨਸ਼ੀਲ ਗਵਾਹਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਇਸ ਸੈਂਟਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸੰਵੇਦਨਸ਼ੀਲ ਗਵਾਹਾਂ ਨੂੰ ਅਪਰਾਧਿਕ ਕਾਰਵਾਈਆਂ ਵਿੱਚ ਗਵਾਹੀ ਦੇਣ ਲਈ ਇੱਕ ਸੁਰੱਖਿਅਤ, ਸੂਖਮ ਅਤੇ ਰੁਕਾਵਟ-ਮੁਕਤ ਵਾਤਾਵਰਨ ਪ੍ਰਦਾਨ ਕਰਦੇ ਹਨ।
ਇਸ ਮੌਕੇ ਸ਼੍ਰੀ ਅਮਰਜੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਬਿਸ਼ਨ ਸਰੂਪ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਮੁਨੀਸ਼ ਅਰੋੜਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਸ਼ਿਵ ਮੋਹਨ ਗਰਗ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀਮਤੀ ਰਾਵੀ ਇੰਦਰ ਕੌਰ ਸੰਧੂ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਸ਼੍ਰੀਮਤੀ ਪੁਸ਼ਪਾ ਰਾਣੀ, ਸਿਵਲ ਜੱਜ (ਸੀਨੀਅਰ ਡਵੀਜਨ), ਸ਼੍ਰੀਮਤੀ ਮਮਤਾ ਕੱਕੜ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀ ਸਿਮਰਨ ਸਿੰਘ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀਮਤੀ ਇਤੂ ਸੋਢੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਅਤੇ ਹੋਰ ਜੱਜ ਸਾਹਿਬਾਨ ਸ਼੍ਰੀ ਇਨਸਾਨ, ਸ਼੍ਰੀਮਤੀ ਲਵਲੀਨ ਸੰਧੂ, ਸ਼੍ਰੀਮਤੀ ਆਸ਼ਿਮਾ ਸ਼ਰਮਾ, ਸ਼੍ਰੀਮਤੀ ਸੁਖਪ੍ਰੀਤ ਕੌਰ, ਸ਼੍ਰੀਮਤੀ ਮਨਪ੍ਰੀਤ ਕੌਰ, ਮਿਸ ਪਾਰਿਕਾ, ਸਾਰੇ ਸਿਵਲ ਜੱਜ (ਜੂਨੀਅਰ ਡਵੀਜਨ), ਵਕੀਲ ਸਾਹਿਬਾਨ, ਮੋਗਾ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਆਦਿ ਵੀ ਹਾਜਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link 1xbet 1xbet az 1xbet azerbaycan hi88 188bet 777PUB mega888 1xbet 1xbet plinko Tigrinho Interwin