ਮੋਗਾ ਵਾਸੀਆਂ ਨੂੰ ਘਰ ਬੈਠੇ ਮਿਲ ਰਹੀਆਂ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ

ਮੋਗਾ :-
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ‘ਤੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ 10 ਦਸੰਬਰ ਨੂੰ ਲੁਧਿਆਣਾ ਤੋਂ ਕੀਤੀ ਗਈ ਹੈ। ਇਸ ਸਕੀਮ ਤਹਿਤ ਮਿਤੀ 23 ਦਸੰਬਰ ਤੱਕ ਕਰੀਬ 414 ਲੋਕਾਂ ਨੇ ਟੋਲ ਫ੍ਰੀ ਨੰਬਰ 1076 ‘ਤੇ ਕਾਲ ਕਰਕੇ ਸੇਵਾਵਾਂ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ ਰਜਿਸਟਰ ਕੀਤਾ ਹੈ। ਉਨ੍ਹਾਂ ਹੋਰ ਦੱਸਿਆ ਕਿ ਮੋਗਾ ਸਬ ਡਵੀਜਨ ਵਿੱਚ 177 ਲੋਕਾਂ ਨੇ , ਬਾਘਾ ਪੁਰਾਣਾ ਸਬ ਡਵੀਜਨ ਵਿੱਚ 102 ਅਤੇ ਧਰਮਕੋਟ ਸਬ ਡਵੀਜਨ ਵਿੱਚ 83 ਲੋਕਾਂ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜ਼ਨ ਵਿੱਚ 52 ਲੋਕਾਂ ਨੇ  ਟੋਲ ਫ੍ਰੀ ਨੰਬਰ ਤੇ 431 ਸੇਵਾਵਾਂ ਲਈ ਅਪੁਆਇੰਟਮੈਂਟਸ ਬੁੱਕ ਕਰਵਾਉਣ ਟੋਲ ਫ੍ਰੀ ਨੰਬਰ ਤੇ ਸੰਪਰਕ ਕੀਤਾ ਹੈ  ।
ਉਨ੍ਹਾਂ ਦੱਸਿਆ ਕਿ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਤਹਿਤ ਦਰ ਉਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਉਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਜ਼ਿਲ੍ਹਾ ਆਈ. ਟੀ ਮੈਨੇਜਰ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੀਆਂ ਚਾਰ ਤਹਿਸੀਲਾਂ ਲਈ ਪੰਜ ਸੇਵਾ ਸਹਾਇਕ ਤਾਇਨਾਤ ਕੀਤੇ ਗਏ ਹਨ ਅਤੇ ਅੱਗੋਂ ਲੋੜ ਅਨੁਸਾਰ ਇਨ੍ਹਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਵੇਲੇ ਇਕ ਸਿਟੀਜਨ ਵੱਧ ਤੋਂ ਵੱਧ ਚਾਰ ਸੇਵਾਵਾਂ ਹਾਸਲ ਕਰ ਸਕਦਾ ਹੈ।

          ਉਨ੍ਹਾਂ ਦੱਸਿਆ ਕਿ ਕੋਈ ਨਾਗਰਿਕ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ),  ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਘਰ ਬੈਠੇ ਹਾਸ਼ਲ ਕਰਨ ਲਈ ਟੋਲ ਫ੍ਰੀ ਨੰਬਰ 1076 ‘ਤੇ ਕਾਲ ਕਰਕੇ ਸੇਵਾਵਾਂ ਪ੍ਰਾਪਤ ਕਰਨ ਲਈ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ |

Leave a Reply

Your email address will not be published.


*