September 2, 2026

Justice News

ਅਵਾਮ ਦੀ ਆਵਾਜ਼

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ‘ਤੇ ਮੁਕੰਮਲ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਕਪੂਰਥਲਾ
(ਜਸਟਿਸ ਨਿਊਜ਼)
ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਕਪੂਰਥਲਾ, ਸ਼ਿਖਾ ਭਗਤ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੇ ਚੋਣ ਅਧਿਕਾਰ ਖੇਤਰ, ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਫਾਇਰ ਆਰਮਜ਼ (ਅਗਨ ਸ਼ਸਤਰ) ਅਤੇ ਹਥਿਆਰ ਜਨਤਕ ਤੌਰ ‘ਤੇ ਨਾਲ ਲੈ ਕੇ ਚੱਲਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਨਿਰੰਤਰ ਜਾਰੀ ਰਹੇਗਾ।
ਹੁਕਮਾਂ ਅਨਸਾਰ ਇਸ ਪਾਬੰਦੀ ਤੋਂ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡਾਂ, ਫੈਕਟਰੀਆਂ ਦੇ ਸਿਕਿਊਰਿਟੀ ਗਾਰਡਾਂ, ਮਨੀ ਐਕਸਚੇਂਜ ਦੇ ਮਾਲਕਾਂ ਅਤੇ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਪੋਰਟਸ ਪਰਸਨਾਂ ਨੂੰ ਛੋਟ ਦਿੱਤੀ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਵੱਲੋਂ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.