August 29, 2026

Justice News

ਅਵਾਮ ਦੀ ਆਵਾਜ਼

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਨਪ੍ਰੀਤ ਕੌਰ ਕਪੂਰਥਲਾ ਨਗਰ ਨਿਗਮ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਲਈ ਚੋਣ ਆਬਜ਼ਰਬਰ ਨਿਯੁਕਤ,ਵਿਰਸਾ ਵਿਹਾਰ ਵਿਖੇ ਸਟਰਾਂਗ ਰੂਮ ਦਾ ਕੀਤਾ ਦੌਰਾ

ਕਪੂਰਥਲਾ
:
(ਜਸਟਿਸ ਨਿਊਜ਼)
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਡਿਪਟੀ ਸੈਕਟਰੀ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਪੰਜਾਬ ਮਨਪ੍ਰੀਤ ਕੌਰ, ਨੂੰ ਕਪੂਰਥਲਾ ਨਗਰ ਨਿਗਮ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੀਆਂ ਚੋਣਾਂ ਲਈ ਚੋਣ ਆਬਜ਼ਰਬਰ ਨਿਯੁਕਤ ਕੀਤਾ ਗਿਆ ਹੈ।
ਚੋਣ ਆਬਜ਼ਰਬਰ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਬਿਨਾਂ ਕਿਸੇ ਲਾਲਚ ਜਾਂ ਡਰ ਤੋਂ ਕਰਵਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।
ਉਨ੍ਹਾਂ ਦੱਸਿਆ ਕਿ ਉਹ ਵੋਟਿੰਗ ਅਤੇ ਕਾਉਂਟਿੰਗ ਦੀ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਜ਼ਿਲ੍ਹੇ ਵਿੱਚ ਹੀ ਮੌਜੂਦ ਰਹਿਣਗੇ ਅਤੇ ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸ਼ਿਕਾਇਤ ਲਈ ਉਨ੍ਹਾਂ ਨਾਲ 8556830060 ਤੇ  98883-71178 ‘ਤੇ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ।
ਆਪਣੀ ਨਿਯੁਕਤੀ ਤੋਂ ਤੁਰੰਤ ਬਾਅਦ ਉਨ੍ਹਾਂ ਵੱਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਰਸਾ ਵਿਹਾਰ ਦੇ ਸਟਰਾਂਗ ਰੂਮ ਦਾ ਵਿਸ਼ੇਸ਼ ਦੌਰਾ ਵੀ ਕੀਤਾ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
*ਕੈਪਸ਼ਨ-* 1. ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਡਿਪਟੀ ਸੈਕਟਰੀ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਪੰਜਾਬ ਮਨਪ੍ਰੀਤ ਕੌਰ ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੀਆਂ ਚੋਣਾਂ ਲਈ ਚੋਣ ਆਬਜ਼ਰਬਰ ਨਿਯੁਕਤ।
 2. ਚੋਣ ਅਬਜਰਵਰ ਮਨਪ੍ਰੀਤ ਕੌਰ ਵਿਰਸਾ ਵਿਹਾਰ ਵਿਖੇ ਸਟਰਾਂਗ ਰੂਮ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਤੇ ਹੋਰ।

Leave a Reply

Your email address will not be published. Required fields are marked *

Copyright © All rights reserved. | Newsphere by AF themes.