September 2, 2026

Justice News

ਅਵਾਮ ਦੀ ਆਵਾਜ਼

ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਭਾਜਪਾ ਨੂੰ ਮਿਲੇਗੀ ਨਵੀਂ ਦਿਸ਼ਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ,

(ਜਸਟਿਸ ਨਿਊਜ਼  )

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਦਿਲੋਂ ਵਧਾਈ ਦਿੰਦਿਆਂ ਇਸ ਨੂੰ ਪੰਜਾਬ ਦੀ ਰਾਜਨੀਤੀ ਅਤੇ ਪਾਰਟੀ ਸੰਗਠਨ ਲਈ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਫ਼ੈਸਲਾ ਕਰਾਰ ਦਿੱਤਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਲੋਕਧਾਰਾ ਨਾਲ ਜੁੜੇ ਅਤੇ ਮਜ਼ਬੂਤ ਸੰਗਠਨ ਸਮਰੱਥਾ ਵਾਲੇ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨਾ ਸਿਰਫ਼ ਹੋਰ ਮਜ਼ਬੂਤ ਹੋਵੇਗੀ, ਸਗੋਂ ਸੂਬੇ ਦੀ ਰਾਜਨੀਤੀ ਵਿੱਚ ਇੱਕ ਨਵਾਂ ਇਤਿਹਾਸ ਵੀ ਸਿਰਜੇਗੀ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੰਜਾਬ ਦੇ ਉੱਜਵਲ ਭਵਿੱਖ, ਲੋਕ-ਭਲਾਈ ਅਤੇ ਵਿਕਾਸਮੁਖੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਵੇਗੀ।
ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਵੱਲੋਂ ਪਾਰਟੀ ਨੂੰ ਪੰਜਾਬ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਰਾਜਨੀਤਿਕ ਤਾਕਤ ਵਜੋਂ ਸਥਾਪਿਤ ਕਰਨ ਲਈ ਕੀਤੇ ਗਏ ਅਣਥੱਕ ਯਤਨਾਂ ਅਤੇ ਸੰਗਠਨ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਨੇ ਮੁਸ਼ਕਲ ਸਿਆਸੀ ਹਾਲਾਤਾਂ ਵਿੱਚ ਵੀ ਪਾਰਟੀ ਵਰਕਰਾਂ ਦਾ ਮਨੋਬਲ ਉੱਚਾ ਰੱਖਦਿਆਂ ਭਾਜਪਾ ਦੇ ਆਧਾਰ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੱਕ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਹੀ ਰਾਸ਼ਟਰ ਹਿਤ, ਲੋਕ-ਕਲਿਆਣ ਅਤੇ ਵਿਕਾਸ ਦੀ ਰਾਜਨੀਤੀ ’ਤੇ ਵਿਸ਼ਵਾਸ ਕਰਦੀ ਆਈ ਹੈ ਅਤੇ ਆਦਰਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਦੇਸ਼ ਨੇ ਵਿਸ਼ਵ ਪੱਧਰ ’ਤੇ ਨਵੀਂਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਪੰਜਾਬ ਵਿੱਚ ਵੀ ਪਾਰਟੀ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉਤਰਦਿਆਂ ਵਿਕਾਸ, ਨਿਵੇਸ਼, ਨੌਜਵਾਨਾਂ ਲਈ ਰੋਜ਼ਗਾਰ ਅਤੇ ਸਮਾਜਿਕ ਤੇ ਸਭਿਆਚਾਰਕ ਏਜੰਡੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗੀ।
ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਦੇ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਨੂੰ ਮਜ਼ਬੂਤ ਕਰਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ “ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ” ਦੇ ਸੰਕਲਪ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਾਜਪਾ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਸੂਬੇ ਨੂੰ ਤਰੱਕੀ, ਖ਼ੁਸ਼ਹਾਲੀ ਅਤੇ ਵਿਕਾਸ ਦੀ ਨਵੀਂ ਰਾਹ ’ਤੇ ਲੈ ਕੇ ਜਾਵੇਗੀ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.