September 3, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ – ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ

ਦਾਖਾ/ਲੁਧਿਆਣਾ

( ਜਸਟਿਸ ਨਿਊਜ਼  )

ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬੇ ਵੱਜੋਂ ਉਭਾਰਿਆ ਜਾ ਸਕੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਦਾਖਾ ਅਧੀਨ ਪਿੰਡ ਸਵੱਦੀ ਕਲਾਂ ਵਿਖੇ ਨੌਜਵਾਨਾਂ ਨੂੰ ਕ੍ਰਿਕਟ ਸਪੋਰਟਸ ਕਿੱਟਾਂ ਸਪੁਰਦ ਕਰਦਿਆਂ ਕੀਤਾ।

ਚੇਅਰਮੈਨ ਗਿੱਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੁਚਿਤ ਕਰਨ ਹਿੱਤ ਖੇਡ ਮੇਲੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜ਼ੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜ਼ੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ। ਉਹਨਾਂ ਸੂਬੇ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਹੋਵੇ। ਚੇਅਰਮੈਨ ਗਿੱਲ ਨੇ ਕਿਹਾ ਕਿ ਉਹ ਖੁੱਦ ਅਤੇ ਉਨ੍ਹਾਂ ਦੀ ਸਰਕਾਰ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ।

ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਬਹੁ-ਕਰੋੜੀ ਡਰੱਗ ਰੈਕਟਾਂ ਦਾ ਪਰਦਾਫਾਸ਼ ਕਰਕੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.