September 11, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇਦਿਆਂ ਨਾਲ ਮੀਟਿੰਗ-7 ਜੂਨ ਲੱਗਣ ਵਾਲੇ ਸਪੈਸ਼ਲ ਕੈਂਪ ਵਿੱਚ ਬੀ.ਐਲ.ਏ ਦੁਆਰਾ ਸਹਿਯੋਗ ਦੇਣ ਲਈ ਕਿਹਾ

ਮੋਗਾ

(ਮਨਪ੍ਰੀਤ ਸਿੰਘ /ਗੁਰਜੀਤ ਸੰਧੂ   )

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੀ ਐਸ ਆਈ ਆਰ ਦਾ ਕੰਮ ਜਾਰੀ ਹੈ। ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ’ ਹੈ।
ਪੰਜਾਬ ਰਾਜ ਵਿੱਚ 2003 ਦੀ ਵੋਟਰ ਸੂਚੀ ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ-ਐਸ.ਆਈ.ਆਰ. ਪ੍ਰੋਗਰਾਮ ਚੱਲ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਵੋਟਰਾਂ ਦੀ ਮੈਪਿੰਗ ਫੀਸਦ ਵਧਾਉਣ ਲਈ ਮਿਤੀ 07 ਜੂਨ, 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਜਾਵੇਗਾ, ਜਿਸ ਦੌਰਾਨ ਬੀ.ਐਲ.ਓ. ਆਪਣੇ-ਆਪਣੇ ਬੂਥਾਂ ‘ਤੇ ਉਪਲੱਬਧ ਰਹਿ ਕੇ ਮੈਪਿੰਗ ਪ੍ਰਤੀਸ਼ਤਤਾ ਵਧਾਉਣਗੇ।
ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਉਹਨਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ 7 ਜੂਨ ਦੇ ਕੈਂਪ ਵਿੱਚ ਆਪਣੇ ਬੀ.ਐਲ.ਏ  ਦੁਆਰਾ ਸਹਿਯੋਗ ਦੇਣ ਲਈ ਕਿਹਾ। ਉਹਨਾਂ ਕਿਹਾ ਕਿ ਜੇਕਰ ਕਿਸੇ ਪੋਲਿੰਗ ਬੂਥ ਦੀ ਹਾਲਤ ਸਹੀ ਨਹੀਂ ਹੀ ਤਾਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦੇ ਇਸ ਸਬੰਧੀ ਵੀ ਸੂਚਨਾ ਦੇ ਸਕਦੇ ਹਨ।

ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਇੰਟੈਂਸਿਵ ਰਿਵੀਜ਼ਨ ਦੇ ਸ਼ਡਿਊਲ ਵਿੱਚ ਸੋਧ ਕੀਤੀ ਗਈ ਹੈ। ਉਹਨਾਂ ਕਿਹਾ ਕਿ  ਸੋਧੇ ਸ਼ਡਿਊਲ ਅਨੁਸਾਰ ਹੁਣ 25 ਜੂਨ 2026 ਤੋਂ 24 ਜੁਲਾਈ 2026 ਤੱਕ ਸਮੂਹ ਬੀ ਐਲ ਓਜ ਘਰ ਘਰ ਜਾਣਗੇ । ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ।ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ।ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ (Final Roll) 01-10-2026 ਨੂੰ ਕੀਤੀ ਜਾਵੇਗੀ।

ਉਹਨਾਂ ਜਿਲ੍ਹਾ ਮੋਗਾ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ  ਕਿ ਉਹ ਆਪਣੇ ਬੂਥ ਲੈਵਲ ਏਜੰਟ (BLA) ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.