August 17, 2026

Justice News

ਅਵਾਮ ਦੀ ਆਵਾਜ਼

10 ਜੂਨ ਨੂੰ ਮੋਗਾ ਵਿਖੇ ਲੱਗੇਗੀ ਸਰਕਾਰੀ ਕਰਮੀਆਂ ਲਈ ਪੈਨਸ਼ਨ ਅਦਾਲਤ-ਮੁਲਾਜਮ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਨਿਪਟਾਰਾ

ਮੋਗਾ,

( ਮਨਪ੍ਰੀਤ ਸਿੰਘ/ਗੁਰਜੀਤ ਸੰਧੂ )

ਪੰਜਾਬ ਦਾ ਲੇਖਾਕਾਰ ਦਫ਼ਤਰ ਰਾਜ ਸਰਕਾਰ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਨਿਯਮਤ ਪੈਨਸ਼ਨ ਅਦਾਲਤਾਂ ਦਾ ਆਯੋਜਨ ਕਰਦਾ ਹੈ। ਮੌਜੂਦਾ ਤਿਮਾਹੀ ਲਈ, ਪੈਨਸ਼ਨ ਅਦਾਲਤ 10 ਜੂਨ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 01 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੇ ਸਤਲੁਜ ਬਲਾਕ ਪਹਿਲੀ ਮੰਜਿਲ ਕਮਰਾ ਨੰ. ਏ-103 ਦਫਤਰ ਡਿਪਟੀ ਕਮਿਸ਼ਨਰ ਮੋਗਾ ਦੇ ਮੀਟਿੰਗ ਹਾਲ ਵਿਖੇ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੈਨਸ਼ਨ ਅਦਾਲਤ ਦਾ ਮੁੱਖ ਉਦੇਸ਼ ਪੰਜਾਬ ਦੇ ਸਰਕਾਰੀ ਮੁਲਾਜਮ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਇਸ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ, ਪੈਨਸ਼ਨ ਮਨਜ਼ੂਰੀ ਅਥਾਰਟੀਆਂ/ਡੀਡੀਓ, ਜ਼ਿਲ੍ਹਾ ਖਜ਼ਾਨਾ ਦਫਤਰ, ਸਰਕਾਰੀ ਬੈਂਕਾਂ ਪੰਜਾਬ ਦੇ ਅਧਿਕਾਰੀਆਂ ਦੇ ਹੱਲ ਲਈ ਮੌਜੂਦ ਰਹਿਣਗੇ।
ਇਹ ਅਦਾਲਤ ਵਿੱਚ ਸ਼ਿਕਾਇਤਾਂ ਦਾ ਹੱਲ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.