ਸਬ-ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਵੱਲੋਂ ਕਾਬੂਲੈਂਸ ਬਿਊਰੋ 

ਅੰਮ੍ਰਿਤਸਰ, 26 ਦਸੰਬਰ (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 (ਪੰਜਾਹ ਹਜ਼ਾਰ) ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆਂ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੱਸਿਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਹਾਈਕੋਰਟ ਤੋਂ ਉਸਦੇ ਪਿਤਾ ਦੀ ਗ੍ਰਿਫ਼ਤਾਰੀ ‘ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿੱਚ ਨਿਯਮਤ ਜ਼ਮਾਨਤ ਲੈਣ ਵਿਚ ਮੱਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆਂ ਕਿ ਉੱਕਤ ਥਾਣੇਦਾਰ ਉਸਦੇ ਪਿਤਾ ਦੁਆਰਾ ਉਹਨਾਂ ਦੀ ਸਾਂਝੀ ਫਰਮ ਵਿੱਚ ਭਾਈਵਾਲਾਂ ਵਿਰੁੱਧ ਦਰਜ ਕੀਤੇ ਇੱਕ ਵੱਖਰੇ ਕੇਸ ਵਿੱਚ ਮੱਦਦ ਦੇਣ ਦੇ ਨਾਮ ਹੇਠ ਪਹਿਲਾਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਗਿਆ ਅਤੇ ਐਸਆਈ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾਂ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin