ਹਰਿਆਣਾ ਖ਼ਬਰਾਂ

ਚੁਟਕਲਿਆਂ ਨਾਲ ਸਰਕਾਰ ਨਹੀਂ, ਸਿਨੇਮਾ ਹਾਲ ਚੱਲ ਸਕਦੇ ਹਨ – ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨੇ ਧੂਰੀ ਦੀ ਇਤਿਹਾਸਕ ਧਰਤੀ ਤੋਂ ਫੂਕਿਆ ਬਦਲਾਅ ਦਾ ਬਿਗੁਲਪੰਜਾਬ ਵਿੱਚ ਡਬਲ ਇੰਜਣ ਸਰਕਾਰ ਬਣਾਉਣ ਦੀ ਕੀਤੀ ਅਪੀਲ

ਚੰਡੀਗੜ੍ਹ

( ਜਸਟਿਸ ਨਿਊਜ਼ )

– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਧੂਰੀ ਵਿੱਚ ਆਯੋਜਿਤ ਵਿਸ਼ਾਲ ਜਨਸਭਾ ਵਿੱਚ ਰਾਜ ਅੰਦਰ ਸਿਆਸੀ ਬਦਲਾਅ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਚੁਟਕਲਿਆਂ ਤੋਂ ਇਲਾਵਾ ਕੁਝ ਹੋਰ ਨਹੀਂ ਆਉਂਦਾ। ਚੁਟਕਲਿਆਂ ਨਾਲ ਸਿਨੇਮਾ ਹਾਲ ਤਾਂ ਚੱਲ ਸਕਦੇ ਹਨ ਪਰ ਸਰਕਾਰ ਨਹੀਂ ਚੱਲ ਸਕਦੀ। ਇਹੀ ਕਾਰਨ ਹੈ ਕਿ ਪੰਜਾਬ ਦੀ ਜਨਤਾ ਹੁਣ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਖੋਖਲੇ ਭਰੋਸਿਆਂ ਦੀ ਸਿਆਸਤ ਤੋਂ ਅੱਕ ਚੁੱਕੀ ਹੈ ਅਤੇ ਵਿਕਾਸ, ਸੁਸ਼ਾਸਨ ਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਨਵਾਂ ਰਾਹ ਚੁਣਨ ਲਈ ਤਿਆਰ ਹੈ। ਜਨਸਭਾ ਵਿੱਚ ਉਮੜੇ ਭਾਰੀ ਇਕੱਠ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਦੀ ਜਨਤਾ ਦਾ ਉਤਸ਼ਾਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿੱਚ ਬਦਲਾਅ ਦੀ ਮਜ਼ਬੂਤ ਲਹਿਰ ਚੱਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਆਪਣੇ ਆਪ ਨੂੰ ਕ੍ਰਾਂਤੀਕਾਰੀ ਦੱਸਦੇ ਹਨ ਪਰ ਅਸਲ ਵਿੱਚ ਇਹ ਭ੍ਰਾਂਤੀਕਾਰੀ ਹਨ ਜੋ ਆਪਣੀਆਂ ਕਮੀਆਂ ਨੂੰ ਛੁਪਾਉਣ ਲਈ ਦੂਜਿਆਂ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਨਤਾ ਨੂੰ ਗੁਮਰਾਹ ਕਰਨ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਧੂਰੀ ਮੁੱਖ ਮੰਤਰੀ ਦਾ ਚੋਣ ਹਲਕਾ ਹੈ ਪਰ ਮੁੱਖ ਮੰਤਰੀ ਤਾਂ ਪੰਜਾਬ ਹੀ ਨਹੀਂ ਸਗੋ ਧੂਰੀ ਤੋਂ ਵੀ ਦੂਰੀ ਬਣਾ ਚੁੱਕੇ ਹਨ। ਪੰਜਾਬ ਕਦੇ ਵਿਕਾਸ ਦੇ ਮਾਮਲੇ ਵਿੱਚ ਹੋਰਨਾਂ ਰਾਜਾਂ ਤੋਂ ਕਾਫੀ ਅੱਗੇ ਹੁੰਦਾ ਸੀ, ਜਿਸ ਨੂੰ ਇੱਥੋਂ ਦੀਆਂ ਸਿਆਸੀ ਪਾਰਟੀਆਂ ਨੇ ਆਪਣੇ ਨਿੱਜੀ ਸਵਾਰਥਾਂ ਕਰਕੇ ਪੱਛੜੇ ਰਾਜਾਂ ਦੀ ਸ਼੍ਰੇਣੀ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਅੱਜ ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜੰਗ ਸਿਰਫ਼ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਹੀ ਲੜੀ ਜਾ ਰਹੀ ਹੈ, ਜ਼ਮੀਨੀ ਪੱਧਰ ‘ਤੇ ਕੋਈ ਕੰਮ ਨਹੀਂ ਹੋ ਰਿਹਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਇਸ ਅੰਨਦਾਤੇ ਨੇ 2022 ਵਿੱਚ ‘ਆਪ’ ਪਾਰਟੀ ‘ਤੇ ਭਰੋਸਾ ਕਰਕੇ ਉਸ ਨੂੰ ਵੋਟ ਦਿੱਤੀ, ਪਰ ਪੰਜਾਬ ਵਿੱਚ ਨਾ ਤਾਂ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਿਆ ਅਤੇ ਨਾ ਹੀ ਖ਼ਰਾਬੇ ਦਾ ਯੋਗ ਮੁਆਵਜ਼ਾ ਦਿੱਤਾ ਜਾਂਦਾ ਹੈ। ਇਹ ਕਿਸਾਨਾਂ ਨਾਲ ਕੀਤਾ ਗਿਆ ਸਭ ਤੋਂ ਵੱਡਾ ਵਿਸ਼ਵਾਸਘਾਤ ਹੈ, ਜਿਸ ਦਾ ਜਵਾਬ ਕਿਸਾਨ ਭਰਾ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਦੇਣਗੇ। ਇਸ ਦੇ ਉਲਟ, ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ ਜਿੱਥੇ ਸਰਕਾਰ ਆਪਣੇ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਨੂੰ ਐਮ.ਐਸ.ਪੀ. ‘ਤੇ ਖਰੀਦਦੀ ਹੈ। ਇਸੇ ਤਰ੍ਹਾਂ ਕੁਦਰਤੀ ਆਪਦਾ ਵਿੱਚ ਕਿਸਾਨ ਦੇ ਨੁਕਸਾਨ ਦੀ ਭਰਪਾਈ ਕਰਨ ਵਿੱਚ ਵੀ ਹਰਿਆਣਾ ਸਰਕਾਰ ਕਾਫੀ ਅੱਗੇ ਹੈ। ਪਿਛਲੇ ਸਾਲ ਹੋਈ ਬਾਰਸ਼ ਅਤੇ ਹੜ੍ਹਾਂ ਕਾਰਨ ਫ਼ਸਲ ਖ਼ਰਾਬ ਹੋਣ ‘ਤੇ ਹਰਿਆਣਾ ਵਿੱਚ ਕਿਸਾਨਾਂ ਨੂੰ 16500 ਕਰੋੜ ਰੁਪਏ ਦੀ ਆਰਥਿਕ ਮਦਦ ਕੀਤੀ ਗਈ ਹੈ। ਫ਼ਸਲ ਵੇਚਣ ਲਈ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਜੇ-ਫ਼ਾਰਮ ਤੁਰੰਤ ਆਨਲਾਈਨ ਮਿਲਦਾ ਹੈ ਅਤੇ 72 ਘੰਟਿਆਂ ਦੇ ਅੰਦਰ-ਅੰਦਰ ਫ਼ਸਲ ਦਾ ਪੈਸਾ ਕਿਸਾਨ ਦੇ ਖਾਤੇ ਵਿੱਚ ਭੇਜ ਦਿੱਤਾ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੜੀ ਮੁਸ਼ਕਲ ਨਾਲ ਕਾਂਗਰਸ ਤੋਂ ਪਿੱਛਾ ਛੁਡਵਾਇਆ ਸੀ, ਕਿਉਂਕਿ ਆਮ ਆਦਮੀ ਪਾਰਟੀ ਨੇ ਇੱਥੋਂ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਅਤੇ ਉਨ੍ਹਾਂ ਨੂੰ ਸਬਜ਼ਬਾਗ ਦਿਖਾਏ। ਪੰਜਾਬ ਦੇ ਭੋਲੇ-ਭਾਲੇ ਲੋਕ ਇਨ੍ਹਾਂ ਦੀਆਂ ਗੱਲਾਂ ਵਿੱਚ ਆ ਗਏ, ਜਿਸ ਦਾ ਨੁਕਸਾਨ ਪੰਜਾਬ ਅੱਜ ਤੱਕ ਭੁਗਤ ਰਿਹਾ ਹੈ। ਇਸ ਦੇ ਉਲਟ, ਭਾਰਤੀ ਜਨਤਾ ਪਾਰਟੀ ਸਿਰਫ਼ ਵਾਅਦੇ ਕਰਨ ਵਿੱਚ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਰੀਬ, ਕਿਸਾਨ, ਨੌਜਵਾਨ, ਮਹਿਲਾ ਅਤੇ ਵਾਂਝੇ ਵਰਗ ਦੀ ਭਲਾਈ ਲਈ ਕਈ ਇਤਿਹਾਸਕ ਯੋਜਨਾਵਾਂ ਲਾਗੂ ਕੀਤੀਆਂ ਹਨ, ਜਿਨ੍ਹਾਂ ਦਾ ਲਾਭ ਕਰੋੜਾਂ ਲੋਕਾਂ ਤੱਕ ਪਹੁੰਚਿਆ ਹੈ। ਮੋਦੀ ਜੀ ਚਾਹੁੰਦੇ ਹਨ ਕਿ ਭਾਰਤ ਵਿਕਸਿਤ ਬਣੇ। ਜੇਕਰ ਪੰਜਾਬ ਦੀ ਜਨਤਾ ਮਨ ਬਣਾ ਲਵੇ ਅਤੇ ਭਾਜਪਾ ਦਾ ਸਾਥ ਦੇਵੇ ਤਾਂ ਪੰਜਾਬ ਵੀ ਵਿਕਸਿਤ ਰਾਜ ਬਣ ਸਕਦਾ ਹੈ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਪਾਰਦਰਸ਼ੀ ਸ਼ਾਸਨ ਅਤੇ ਮੈਰਿਟ ਆਧਾਰਿਤ ਪ੍ਰਣਾਲੀ ਰਾਹੀਂ ਨੌਜਵਾਨਾਂ ਨੂੰ ਬਿਨਾਂ ਪਰਚੀ ਅਤੇ ਬਿਨਾਂ ਖਰਚੀ ਦੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਪਿਛਲੇ ਸਾਢੇ 11 ਸਾਲਾਂ ਵਿੱਚ ਹਰਿਆਣਾ ਵਿੱਚ ਲਗਭਗ ਲੱਖਾਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਿਸ ਨਾਲ ਪ੍ਰਣਾਲੀ ਵਿੱਚ ਜਨਤਾ ਦਾ ਵਿਸ਼ਵਾਸ ਵਧਿਆ ਹੈ। ਉਨ੍ਹਾਂ ਨੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਗਰੀਬ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਵਾਲੀਆਂ ਭਲਾਈ ਪਹਿਲਕਦਮੀਆਂ ਦਾ ਵੀ ਵਰਨਣ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸਿਰਫ਼ ਐਲਾਨ ਨਾ ਕਰੇ, ਸਗੋ ਉਨ੍ਹਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੀ ਸਮਰੱਥਾ ਵੀ ਰੱਖਦੀ ਹੋਵੇ। ਸੂਬੇ ਦੇ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਨਾਗਰਿਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਮਜ਼ਬੂਤ ਲੀਡਰਸ਼ਿਪ ਅਤੇ ਜਵਾਬਦੇਹ ਸ਼ਾਸਨ ਦੀ ਲੋੜ ਹੈ। ਪੰਜਾਬ ਵਿੱਚ ਸਿਰਫ਼ ਭਾਜਪਾ ਹੀ ਸੁਸ਼ਾਸਨ ਲਿਆ ਸਕਦੀ ਹੈ ਅਤੇ ਪੰਜਾਬ ਨੂੰ ਵਿਕਾਸ, ਨਿਵੇਸ਼, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਨਵੀਆਂ ਉਚਾਈਆਂ ‘ਤੇ ਪਹੁੰਚਾ ਸਕਦੀ ਹੈ। ਹਰਿਆਣਾ ਵਿੱਚ ਭਾਜਪਾ ਨੇ ਚੋਣ ਐਲਾਨ ਪੱਤਰ ਵਿੱਚ 217 ਸੰਕਲਪ ਲਏ ਸਨ, ਜਿਨ੍ਹਾਂ ਵਿੱਚੋਂ 63 ਸੰਕਲਪ ਪਹਿਲੇ ਸਾਲ ਵਿੱਚ ਹੀ ਪੂਰੇ ਕਰ ਲਏ ਗਏ ਅਤੇ 153 ਸੰਕਲਪਾਂ ‘ਤੇ ਤੇਜ਼ ਗਤੀ ਨਾਲ ਕੰਮ ਚੱਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਧੂਰੀ ਵਰਗੇ ਅਗਾਂਹਵਧੂ ਸ਼ਹਿਰ ਆਰਥਿਕ ਗਤੀਵਿਧੀਆਂ ਦੇ ਕੇਂਦਰ ਬਿੰਦੂ ਰਹੇ ਹਨ, ਪਰ ਮੌਜੂਦਾ ਸਰਕਾਰ ਦੀਆਂ ਉਦਾਸੀਨ ਨੀਤੀਆਂ ਨੇ ਇਨ੍ਹਾਂ ਸ਼ਹਿਰਾਂ ਨੂੰ ਵਿਕਾਸ ਦੀ ਦੌੜ ਵਿੱਚ ਪਿੱਛੇ ਧੱਕ ਦਿੱਤਾ ਹੈ। ਪੰਜਾਬ ਵਿੱਚ ਬਹੁਤੇ ਉਦਯੋਗ ਬੰਦ ਹੋਣ ਦੇ ਕੰਢੇ ਪਹੁੰਚ ਚੁੱਕੇ ਹਨ। ਇਸ ਦੇ ਉਲਟ, ਹਰਿਆਣਾ ਵਿੱਚ ਡਬਲ ਇੰਜਣ ਸਰਕਾਰ ਨੇ ਬੀਤੇ ਸਾਢੇ 11 ਸਾਲਾਂ ਵਿੱਚ ਜੋ ਕੰਮ ਕੀਤੇ ਹਨ, ਉਹ ਆਮ ਲੋਕਾਂ ਦੇ ਜੀਵਨ ਵਿੱਚ ਹਾਂਪੱਖੀ ਬਦਲਾਅ ਲਿਆਏ ਹਨ। ਸਰਕਾਰ ਨੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ ਲਾਗੂ ਕਰਕੇ ਬਿਨਾਂ ਕਿਸੇ ਭੇਦਭਾਵ ਦੇ ਯੋਜਨਾਵਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਇਆ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਅੱਜ ਹਰ ਖੇਤਰ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਤੁਲਨਾ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ 80 ਹਜ਼ਾਰ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਬਜ਼ੁਰਗਾਂ ਨੂੰ ਸਿਰਫ਼ 1500 ਰੁਪਏ ਮਹੀਨਾ ਬੁਢਾਪਾ ਪੈਨਸ਼ਨ ਮਿਲ ਰਹੀ ਹੈ, ਜਦੋਂ ਕਿ ਹਰਿਆਣਾ ਵਿੱਚ 3 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਦੇ ਬਜ਼ੁਰਗਾਂ ਨੂੰ 3200 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਹਰਿਆਣਾ ਵਿੱਚ ਪਿਛਲੇ ਸਾਢੇ 11 ਸਾਲਾਂ ਵਿੱਚ ਲੋੜਵੰਦ ਪਰਿਵਾਰਾਂ ਨੂੰ 1.60 ਲੱਖ ਮਕਾਨ ਦਿੱਤੇ ਗਏ ਹਨ ਅਤੇ ਸਾਢੇ 10 ਹਜ਼ਾਰ ਨਵੇਂ ਮਕਾਨ ਬਣ ਕੇ ਤਿਆਰ ਹਨ, ਜੋ ਜਲਦੀ ਹੀ ਲਾਭਕਾਰਾਂ ਨੂੰ ਸੌਂਪ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਭੈਣਾਂ-ਧੀਆਂ ਨੂੰ ‘ਦੀਨਦਿਆਲ ਲਾਡੋ ਲੱਛਮੀ ਯੋਜਨਾ’ ਤਹਿਤ ਹਰ ਮਹੀਨੇ 2100 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਗਰੀਬ ਮਹਿਲਾਵਾਂ ਨੂੰ ਰਸੋਈ ਚਲਾਉਣ ਲਈ ਹਰ ਮਹੀਨੇ ਸਿਰਫ਼ 500 ਰੁਪਏ ਵਿੱਚ ਸਿਲੰਡਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 3 ਕਰੋੜ ਦੀ ਆਬਾਦੀ ਵਾਲੇ ਹਰਿਆਣਾ ਵਿੱਚ 1.5 ਕਰੋੜ ਲੋਕਾਂ ਨੂੰ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਤਹਿਤ ਹਰ ਸਾਲ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਮਿਲ ਰਿਹਾ ਹੈ, ਜਦੋਂ ਕਿ ਪੰਜਾਬ ਦੇ ਮੁਹੱਲਾ ਕਲੀਨਿਕਾਂ ਵਿੱਚ ਲੋਕਾਂ ਨੂੰ ਨਾ ਤਾਂ ਦਵਾਈਆਂ ਮਿਲਦੀਆਂ ਹਨ ਅਤੇ ਨਾ ਹੀ ਡਾਕਟਰ।

ਉਨ੍ਹਾਂ ਜਨਤਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਚੋਣ ਸਿਰਫ਼ ਸਰਕਾਰ ਚੁਣਨ ਦੀ ਨਹੀਂ, ਸਗੋ ਪੰਜਾਬ ਦੇ ਭਵਿੱਖ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਦੀ ਚੋਣ ਹੈ। ਉਨ੍ਹਾਂ ਕਿਹਾ ਕਿ ਜਨਤਾ ਦੀ ਹਰ ਇੱਕ ਵੋਟ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਵਿਕਾਸ-ਮੁਖੀ ਡਬਲ ਇੰਜਣ ਸਰਕਾਰ ਦੇ ਗਠਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਮੌਜੂਦ ਜਨਤਾ ਨੂੰ ਪੰਜਾਬ ਵਿੱਚ ਸੁਸ਼ਾਸਨ, ਵਿਕਾਸ ਅਤੇ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਨਵੀਂ ਸਿਆਸੀ ਦਿਸ਼ਾ ਦੇਣ ਦਾ ਸੰਕਲਪ ਵੀ ਦਿਵਾਇਆ।

ਇਸ ਮੌਕੇ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ, ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਰਣਦੀਪ ਸਿੰਘ ਦਿਓਲ, ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਡਾ. ਓਮਕਾਰ ਸਿੰਘ, ਸਰਦਾਰ ਸਤਵੰਤ ਸਿੰਘ ਪੂਨੀਆ, ਸੁਖਵਿੰਦਰ ਗ੍ਰੇਵਾਲ ਅਤੇ ਨ੍ਰਿਪੇਂਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਵੀ ਮੌਜੂਦ ਸਨ।

ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗਸੇਵਾਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ – ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨੇ ਲੁਧਿਆਣਾ ਵਿੱਚ ਸ਼੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਆਯੋਜਿਤ 9ਵੇਂ ਵਿਸ਼ਾਲ ਨਗਰ ਕੀਰਤਨ ਸਮਾਗਮ ਵਿੱਚ ਕੀਤੀ ਸ਼ਿਰਕਤ

ਚੰਡੀਗੜ੍ਹ

(ਜਸਟਿਸ ਨਿਊਜ਼ )

– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖਾਂ ਦੇ ਤੀਜੇ ਗੁਰੂ, ਸ਼੍ਰੀ ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਤਪੱਸਿਆ, ਸੇਵਾ, ਸਮਰਪਣ, ਸਮਾਨਤਾ ਅਤੇ ਮਨੁੱਖਤਾ ਦਾ ਵਿਲੱਖਣ ਪ੍ਰਤੀਕ ਹੈ। ਉਨ੍ਹਾਂ ਦਾ ਜੀਵਨ ਅੱਜ ਵੀ ਸਮਾਜ ਨੂੰ ਭਾਈਚਾਰੇ, ਮਨੁੱਖੀ ਭਲਾਈ ਅਤੇ ਸਮਾਜਿਕ ਸਾਂਝ ਦਾ ਮਾਰਗ ਦਿਖਾ ਰਿਹਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਸਥਿਤ ਅਮਰਪੁਰਾ ਚੌਕ ਨੇੜੇ ਸ਼੍ਰੀ ਗੁਰੂ ਅਮਰ ਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ਆਯੋਜਿਤ 9ਵੇਂ ਵਿਸ਼ਾਲ ਕੀਰਤਨ ਸਮਾਗਮ ਨੂੰ ਸੰਬੋਧਿਤ ਕਰਦਿਆਂ ਕਹੀ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਨ ਲਈ ਸੇਵਾ ਵਜੋਂ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਭਵਿੱਖ ਵਿੱਚ ਗੁਰਦੁਆਰੇ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਹਰ ਸੰਭਵ ਸਰਕਾਰੀ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਅਮਰ ਦਾਸ ਜੀ ਨੇ ਸਮਾਜ ਵਿੱਚ ਫੈਲੀਆਂ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਵਰਗੀਆਂ ਕੁਰੀਤੀਆਂ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ “ਪਹਿਲਾਂ ਪੰਗਤ, ਪਾਛੈ ਸੰਗਤ” ਦਾ ਸੰਦੇਸ਼ ਦੇ ਕੇ ਸਮਾਜਿਕ ਸਮਾਨਤਾ ਅਤੇ ਸਾਂਝ ਦੀ ਅਜਿਹੀ ਮਿਸਾਲ ਪੇਸ਼ ਕੀਤੀ, ਜੋ ਅੱਜ ਵੀ ਸਾਰਥਕ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਇਹ ਸੰਦੇਸ਼ ਸਿਰਫ਼ ਧਾਰਮਿਕ ਨਹੀਂ ਸਗੋਂ ਸਮਾਜਿਕ ਕ੍ਰਾਂਤੀ ਦਾ ਆਧਾਰ ਸੀ।

ਮੁੱਖ ਮੰਤਰੀ ਨੇ ਗੁਰੂ ਅਮਰ ਦਾਸ ਸੇਵਾ ਸੁਸਾਇਟੀ, ਸ਼੍ਰੀ ਸੁਖਮਨੀ ਸੇਵਾ ਸੁਸਾਇਟੀ ਅਤੇ ਗੁਰੂ ਅਮਰ ਦਾਸ ਗੁਰਦੁਆਰਾ ਅਤੇ ਧਰਮਸ਼ਾਲਾ ਚੈਰੀਟੇਬਲ ਟਰਸਟ ਵੱਲੋਂ ਆਯੋਜਿਤ ਇਸ ਸ਼ਾਨਦਾਰ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਆਯੋਜਨ ਸਮਾਜ ਨੂੰ ਏਕਤਾ, ਸੇਵਾ ਅਤੇ ਅਧਿਆਤਮਿਕ ਚੇਤਨਾ ਦੇ ਸੂਤਰ ਵਿੱਚ ਪਰੋਣ ਦਾ ਕਾਰਜ ਕਰਦੇ ਹਨ। ਉਨ੍ਹਾਂ ਪ੍ਰੋਗਰਾਮ ਵਿੱਚ ਹਾਜ਼ਰ ਸੰਤ-ਮਹਾਂਪੁਰਖਾਂ ਅਤੇ ਰਾਗੀ ਜਥਿਆਂ ਨੂੰ ਵੀ ਸ਼ਰਧਾਪੂਰਵਕ ਨਮਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਦੀ ਪਾਵਨ ਧਰਤੀ ‘ਤੇ ਰਾਗੀ ਜਥਿਆਂ ਵੱਲੋਂ ਪੇਸ਼ ਕੀਤਾ ਜਾ ਰਿਹਾ ਰਸਭਿੰਨਾ ਕੀਰਤਨ ਸ਼ਰਧਾਲੂਆਂ ਨੂੰ ਅਧਿਆਤਮਿਕ ਅਨੰਦ ਅਤੇ ਸ਼ਾਂਤੀ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਅਮਰ ਦਾਸ ਜੀ ਨੇ 60 ਸਾਲਾਂ ਤੋਂ ਵੱਧ ਸਮਾਂ ਇੱਕ ਨਿਮਾਣੇ ਸੇਵਕ ਵਜੋਂ ਜੀਵਨ ਬਤੀਤ ਕੀਤਾ ਅਤੇ ਗੁਰੂ ਗੱਦੀ ਪ੍ਰਾਪਤ ਕਰਨ ਤੋਂ ਬਾਅਦ ਸਮਾਜ ਸੁਧਾਰ ਦੀ ਵਿਆਪਕ ਮੁਹਿੰਮ ਚਲਾਈ।

ਉਨ੍ਹਾਂ ਕਿਹਾ ਕਿ ਗੁਰੂ ਅਮਰ ਦਾਸ ਜੀ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਸੁਧਾਰ ਦੇ ਖੇਤਰ ਵਿੱਚ ਇਤਿਹਾਸਕ ਯੋਗਦਾਨ ਪਾਇਆ। ਉਨ੍ਹਾਂ ਨੇ ਸਤੀ ਪ੍ਰਥਾ ਵਰਗੀ ਅਣਮਨੁੱਖੀ ਕੁਪ੍ਰਥਾ ਦਾ ਵਿਰੋਧ ਕੀਤਾ, ਵਿਧਵਾ ਪੁਨਰ-ਵਿਵਾਹ ਦਾ ਸਮਰਥਨ ਕੀਤਾ ਅਤੇ ਮਹਿਲਾਵਾਂ ਨੂੰ ਪਰਦਾ ਪ੍ਰਥਾ ਤੋਂ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਸਮਾਜ ਭੌਤਿਕ ਸੁਖ-ਸਹੂਲਤਾਂ ਦੀ ਦੌੜ ਵਿੱਚ ਮਾਨਸਿਕ ਤਣਾਅ, ਈਰਖਾ ਅਤੇ ਸੰਘਰਸ਼ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਵਿੱਚ ਗੁਰੂ ਅਮਰ ਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਅਨੰਦ ਸਾਹਿਬ ਦੀ ਬਾਣੀ ਮਨੁੱਖੀ ਜੀਵਨ ਨੂੰ ਅਸਲ ਸੁਖ, ਸੰਤੋਖ ਅਤੇ ਆਤਮਿਕ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਸਿਰਫ ਭੂਗੋਲਿਕ ਦ੍ਰਿਸ਼ਟੀ ਤੋਂ ਗੁਆਂਢੀ ਸੂਬੇ ਨਹੀਂ ਹਨ, ਸਗੋ ਦੋਵਾਂ ਸੂਬਿਆਂ ਦੀ ਸਾਂਝੀ ਸੱਭਿਆਚਾਰਕ, ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਹੈ। ਸਿੱਖ ਗੁਰੂਆਂ ਦੇ ਚਰਨਾਂ ਨਾਲ ਹਰਿਆਣਾ ਦੀ ਭੂਮੀ ਵੀ ਪਵਿੱਤਰ ਹੋਈ ਹੈ ਅਤੇ ਰਾਜ ਸਰਕਾਰ ਇਸ ਵਿਰਾਸਤ ਦੀ ਸੰਭਾਲ ਲਈ ਲਗਾਤਾਰ ਕਾਰਜ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤਾਂ ਦੀ ਸੰਭਾਲ ਲਈ ਬੇਮਿਸਾਲ ਕਾਰਜ ਕੀਤੇ ਗਏ ਹਨ। ਸਵਦੇਸ਼ ਦਰਸ਼ਨ ਯੋਜਨਾ ਤਹਿਤ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਫ਼ਤਿਹਗੜ੍ਹ ਸਾਹਿਬ, ਸ਼੍ਰੀ ਚਮਕੌਰ ਸਾਹਿਬ, ਫਿਰੋਜ਼ਪੁਰ, ਅੰਮ੍ਰਿਤਸਰ, ਖਟਕੜ ਕਲਾਂ, ਕਲਾਨੌਰ ਅਤੇ ਪਟਿਆਲਾ ਨੂੰ ਸ਼ਾਮਲ ਕਰਦੇ ਹੋਏ ਵਿਰਾਸਤ ਸਰਕਟ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜੋਤੀਸਰ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਨਾਲ ਹੀ ਯਾਦਗਾਰੀ ਸਿੱਕੇ, ਡਾਕ ਟਿਕਟ ਅਤੇ ਕੌਫੀ ਟੇਬਲ ਬੁੱਕ ਦਾ ਵੀ ਵਿਮੋਚਨ ਕੀਤਾ ਸੀ। ਸਾਲ 2019 ਵਿੱਚ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਉਦਘਾਟਨ ਕੀਤਾ ਗਿਆ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਨਾਂਦੇੜ ਤੱਕ ਵਿਸ਼ੇਸ਼ ਹਵਾਈ ਸੇਵਾ ਵੀ ਸ਼ੁਰੂ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨਿਆ, ਜਿਸ ਨੂੰ ਪੂਰੇ ਦੇਸ਼ ਵਿੱਚ ਹਰ ਸਾਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਯਮੁਨਾਨਗਰ ਦੇ ਕਲੇਸਰ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਜੰਗਲ ਵਿਕਸਿਤ ਕਰਨ ਅਤੇ ਉਨ੍ਹਾਂ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਦਾ ਫੈਸਲਾ ਕੀਤਾ ਹੈ। ਸਾਲ 1984 ਦੇ ਦੰਗਿਆਂ ਤੋਂ ਪ੍ਰਭਾਵਿਤ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ। ਵੀਰ ਬਾਲ ਦਿਵਸ ਪ੍ਰੋਗਰਾਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਖੁਦ ਇਨ੍ਹਾਂ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ।

ਮੁੱਖ ਮੰਤਰੀ ਨੇ ਦੱਸਿਆ ਕਿ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਖੋਜ ਨੂੰ ਪ੍ਰੋਤਸਾਹਿਤ ਕਰਨ ਲਈ ਚੇਅਰ ਸਥਾਪਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿਰਸਾ ਵਿੱਚ ਇਤਿਹਾਸਕ ਗੁਰਦੁਆਰਾ ਚਿੱਲਾ ਸਾਹਿਬ ਨਾਲ ਸਬੰਧਤ ਲਗਭਗ 9 ਏਕੜ ਜ਼ਮੀਨ ਬਿਨਾਂ ਕਿਸੇ ਫੀਸ ਦੇ ਗੁਰਦੁਆਰੇ ਦੇ ਨਾਮ ਟ੍ਰਾਂਸਫਰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅੰਬਾਲਾ ਦੇ ਸਰਕਾਰੀ ਪੋਲੀਟੈਕਨਿਕ ਕਾਲਜ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਉੱਥੇ ਹੀ ਟੋਹਾਣਾ-ਜੀਂਦ-ਧਮਤਾਨ ਸਾਹਿਬ ਮਾਰਗ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦਰ ਮਾਰਗ ਰੱਖਿਆ ਗਿਆ ਹੈ। ਯਮੁਨਾਨਗਰ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਵੀ ਗੁਰੂ ਤੇਗ ਬਹਾਦਰ ਜੀ ਦਾ ਨਾਮ ਦਿੱਤਾ ਗਿਆ ਹੈ। ਅਸੰਧ ਵਿੱਚ ਬਾਬਾ ਫ਼ਤਿਹ ਸਿੰਘ ਜੀ ਅਤੇ ਲਾਖਨ ਮਾਜਰਾ ਵਿੱਚ ਮਾਤਾ ਗੁਜਰੀ ਜੀ ਦੇ ਨਾਮ ‘ਤੇ ਸੰਸਥਾਵਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਯਮੁਨਾਨਗਰ ਦੇ ਲੋਹਗੜ੍ਹ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਾਨਦਾਰ ਯਾਦਗਾਰ ਵਿਕਸਿਤ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਸਵਰਨ ਜਯੰਤੀ ਗੁਰੂ ਦਰਸ਼ਨ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਸ਼੍ਰੀ ਹਜ਼ੂਰ ਸਾਹਿਬ, ਸ਼੍ਰੀ ਨਨਕਾਣਾ ਸਾਹਿਬ, ਸ਼੍ਰੀ ਹੇਮਕੁੰਟ ਸਾਹਿਬ ਅਤੇ ਸ਼੍ਰੀ ਪਟਨਾ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕੁਰੂਕਸ਼ੇਤਰ ਅਤੇ ਸਿਰਸਾ ਤੋਂ ਹਜ਼ੂਰ ਸਾਹਿਬ, ਨਾਂਦੇੜ ਲਈ ਸ਼ਰਧਾਲੂਆਂ ਲਈ ਵਿਸ਼ੇਸ਼ ਰੇਲ ਗੱਡੀਆਂ ਵੀ ਨਿਸ਼ਕਾਮ ਚਲਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕਾਰਜ ਕਰ ਰਹੀ ਹੈ। ਮੁੱਖ ਮੰਤਰੀ ਨੇ ਗੁਰਦੁਆਰੇ ਦੇ ਨੇੜੇ ਲੱਗੇ ਬਿਜਲੀ ਦੇ ਖੰਭਿਆਂ ਨੂੰ ਤਬਦੀਲ ਕਰਨ ਦੇ ਸਬੰਧ ਵਿੱਚ ਵੀ ਬਿਜਲੀ ਵਿਭਾਗ ਨਾਲ ਗੱਲ ਕਰਕੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਭਾਜਪਾ ਆਗੂ ਚੇਅਰਮੈਨ ਗੁਰਦੀਪ ਸਿੰਘ ਨੀਟੂ ਅਤੇ ਅਮਰਜੀਤ ਸਿੰਘ ਸਮੇਤ ਕਈ ਮਾਣਯੋਗ ਵਿਅਕਤੀ ਅਤੇ ਸ਼ਰਧਾਲੂ ਮੌਜੂਦ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin