August 17, 2026

Justice News

ਅਵਾਮ ਦੀ ਆਵਾਜ਼

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਕਪੂਰਥਲਾ ਵਿਖੇ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਵਿਸ਼ੇਸ਼ ਕੈਂਪ

ਕਪੂਰਥਲਾ,
(ਜਸਟਿਸ ਨਿਊਜ਼)
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੀ ਐਸ ਆਈ ਆਰ ਦਾ ਕੰਮ ਜਾਰੀ ਹੈ। ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ’ ਹੈ।
ਪੰਜਾਬ ਰਾਜ ਵਿੱਚ 2003 ਦੀ ਵੋਟਰ ਸੂਚੀ ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ-ਐਸ.ਆਈ.ਆਰ. ਪ੍ਰੋਗਰਾਮ ਚੱਲ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਵੋਟਰਾਂ ਦੀ ਮੈਪਿੰਗ ਫੀਸਦ ਵਧਾਉਣ ਲਈ
 ਜ਼ਿਲ੍ਹਾ ਕਪੂਰਥਲਾ ਦੇ ਸਮੂਹ ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਗਏ ਅਤੇ ਵੋਟਰਾਂ ਨੂੰ ਵੋਟਾਂ ਨਾਲ ਸੰਬੰਧਤ ਸਹੂਲਤਾਂ ਦਿੱਤੀਆਂ ਗਈਆਂ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਅਕਾਸ਼ ਬਾਂਸਲ ਨੇ ਦੱਸਿਆ ਕਿ ਇੰਟੈਂਸਿਵ ਰਿਵੀਜ਼ਨ ਦੇ ਸ਼ਡਿਊਲ ਵਿੱਚ ਸੋਧ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੋਧੇ ਸ਼ਡਿਊਲ ਅਨੁਸਾਰ ਹੁਣ 25 ਜੂਨ 2026 ਤੋਂ 24 ਜੁਲਾਈ 2026 ਤੱਕ ਸਮੂਹ ਬੀ ਐਲ ਓਜ ਘਰ-ਘਰ ਜਾਣਗੇ। ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਈਜ਼ੇਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ  01-10-2026 ਨੂੰ ਕੀਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.