August 17, 2026

Justice News

ਅਵਾਮ ਦੀ ਆਵਾਜ਼

ਅਦਾਲਤ ਵੱਲੋਂ ਹਵਾਲਾਤੀ ਸੁਖਵਿੰਦਰ ਸਿੰਘ ਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ- ਵਾਰਸਾਂ ਦੀ ਭਾਲ ਕਰਨ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ,
( ਜਸਟਿਸ ਨਿਊਜ਼ )
– ਮਾਣਯੋਗ ਅਦਾਲਤ ਸ੍ਰੀ ਕਰਨਬੀਰ ਸਿੰਘ ਬੱਤਰਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਲੁਧਿਆਣਾ ਵੱਲੋਂ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕਿਲ੍ਹਾ ਲਾਲ ਸਿੰਘ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋਣ ਤੋਂ ਬਾਅਦ ਉਸਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਕਤ ਹਵਾਲਾਤੀ ਜੋ ਕਿ ਮੁੱਕਦਮਾ ਨੰਬਰ 127 ਮਿਤੀ 01-05-2025 ਧਾਰਾ 333/191(3)/190/351(2)/324(4)/62 ਬੀ.ਐਨ.ਐਸ., ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਤਹਿਤ ਮਿਤੀ 03-05-2025 ਨੂੰ ਇਸ ਜੇਲ੍ਹ ਵਿੱਚ ਦਾਖਲ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੀ ਮਿਤੀ 09-06-2026 ਨੂੰ ਸਵੇਰੇ 06:35 ਵਜੇ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਮੌਤ ਹੋਣ ‘ਤੇ ਉਸਦਾ ਪੋਸਟਮਾਰਟਮ ਕਰਵਾਇਆ ਜਾਣਾ ਹੈ ਪਰੰਤੂ ਉਕਤ ਹਵਾਲਾਤੀ ਦਾ ਕੋਈ ਵਾਰਸ ਨਾ ਮਿਲਣ ਕਾਰਨ ਮਾਨਯੋਗ ਅਦਲਾਤ ਸ੍ਰੀ ਕਰਨਬੀਰ ਸਿੰਘ ਬੱਤਰਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਲੁਧਿਆਣਾ ਵਲੋਂ ਉਕਤ ਹਵਾਲਾਤੀ ਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕੀਤਾ ਗਿਆ ਹੈ ਅਤੇ ਉਕਤ ਹਵਾਲਾਤੀ ਦੇ ਵਾਰਸ ਲੱਭਣ ਲਈ ਵੀ ਹੁਕਮ ਜਾਰੀ ਕੀਤੇ ਗਏ ਹਨ।
ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ, ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਜੇਕਰ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੇ ਵਾਰਸਾਂ ਸਬੰਧੀ ਕੋਈ ਜਾਣਕਾਰੀ ਰੱਖਦਾ ਹੈ ਤਾਂ ਕੇਂਦਰੀ ਜੇਲ੍ਹ ਦੇ ਕੰਟਰੋਲ ਨੰਬਰ 0161-2660106 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.