October 2, 2026

Justice News

ਅਵਾਮ ਦੀ ਆਵਾਜ਼

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ ‘ਮੇਰੀ ਰਸੋਈ ਸਕੀਮ’ ਤਹਿਤ ਰਾਸ਼ਨ ਕਿੱਟਾਂ ਵੰਡੀਆ

ਖੰਨਾ, /ਲੁਧਿਆਣਾ/:
(ਜਸਟਿਸ ਨਿਊਜ਼)
ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ ਸਕੀਮ’ ਤਹਿਤ ਖੰਨਾ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਸਕੀਮ ਤਹਿਤ ਅੱਜ ਖੰਨਾ ਦੇ ਲਲਹੇੜੀ ਰੋਡ ਵਿਖੇ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਹੈ। ਆਮ ਲੋਕਾਂ ਦੀ ਆਪਣੀ ਸਰਕਾਰ ਹਰ ਕਦਮ ‘ਤੇ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਲੋਕ-ਭਲਾਈ ਦੇ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹਰ ਲੋੜਵੰਦ ਪਰਿਵਾਰ ਤੱਕ ਉਨ੍ਹਾਂ ਦਾ ਹੱਕ ਪਹੁੰਚਾਉਣ ਲਈ ਵਚਨਬੱਧ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਤੋਂ ਵੀ ਵੱਧ ਲੋਕ ਪੱਖੀ ਯੋਜਨਾਵਾਂ ਲਾਗੂ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਮਾਜ ਦੇ ਹਰੇਕ ਵਰਗ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਇਸ ਲਈ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਦਾ ਖਰਚ ਘਟੇਗਾ ਅਤੇ ਲੋੜਵੰਦ ਲੋਕਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਹੋਵੇਗੀ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.