ਹਰਿਆਣਾ ਖ਼ਬਰਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ

ਚੰਡੀਗੜ੍ਹ,(  ਜਸਟਿਸ ਨਿਊਜ਼ )

– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇੱਕ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ਰਾਜ ਦੇ ਸਕੂਲਾਂ ਦੀ ਜਮਾਤ 8ਵੀਂ ਦੇ ਇਤਿਹਾਸ ਦੇ ਕੋਰਸ ਵਿੱਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਲ ਕੀਤਾ ਹੈ। ਹੁਣ ਸਕੂਲੀ ਬੱਚੇ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਤਿਆਗ, ਕੁਰਬਾਨੀ ਅਤੇ ਆਦਰਸ਼ਾਂ ਤੋਂ ਜਾਣੂ ਹੋਣਗੇ।

ਮੁੱਖ ਮੰਤਰੀ ਨੇ ਹਰਿਆਣਾ ਵਿੱਚ ਮਨਾਏ ਗਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੇ ਮੌਕੇ ‘ਤੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ, ਗੁਰੂਆਂ ਦੇ ਆਦਰਸ਼ਾਂ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਇਨ੍ਹਾਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ। ਹੁਣ ਸਰਕਾਰ ਨੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਇਸ ਨੂੰ ਕੋਰਸ ਵਿੱਚ ਸ਼ਾਮਲ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਸਿੱਖ ਗੁਰੂਆਂ ਨੇ ਮਨੁੱਖਤਾ, ਸਮਾਨਤਾ, ਸੇਵਾ, ਕਰੁਣਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਜ ਨੂੰ ਜਾਤ, ਧਰਮ ਅਤੇ ਵਰਗ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਉਨੀਆਂ ਹੀ ਸਾਰਥਕ ਹਨ, ਕਿਉਂਕਿ ਉਹ ਸਮਾਜ ਵਿੱਚ ਸਦਭਾਵਨਾ, ਨੈਤਿਕ ਮੁੱਲਾਂ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਦਾ ਰਾਹ ਦਿਖਾਉਂਦੀਆਂ ਹਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਸਿਰਫ ਇੱਕ ਭਾਈਚਾਰੇ ਦੀ ਵਿਰਾਸਤ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਪ੍ਰੇਰਨਾ ਨਾਲ ਬੇਇਨਸਾਫ਼ੀ, ਜੁਲਮ ਅਤੇ ਸ਼ੋਸ਼ਣ ਵਿਰੁੱਧ ਸੰਘਰਸ਼ ਕਰਦਿਆਂ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਸਨਮਾਨ ਅਤੇ ਅਧਿਕਾਰ ਦਿਵਾਉਣ ਦਾ ਇਤਿਹਾਸਕ ਕਾਰਜ ਕੀਤਾ। ਉਨ੍ਹਾਂ ਦਾ ਜੀਵਨ ਹਿੰਮਤ, ਲੀਡਰਸ਼ਿਪ, ਦੇਸ਼ ਭਗਤੀ ਅਤੇ ਜਨ-ਭਲਾਈ ਦੀ ਭਾਵਨਾ ਦਾ ਇੱਕ ਵਿਲੱਖਣ ਉਦਾਹਰਣ ਹੈ, ਜੋ ਅੱਜ ਵੀ ਨੌਜਵਾਨਾਂ ਨੂੰ ਸੱਚ ਅਤੇ ਨਿਆਂ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

ਸ੍ਰੀ ਸੈਣੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਮਹਾਨ ਸ਼ਖਸੀਅਤਾਂ ਦੇ ਆਦਰਸ਼ਾਂ ਨਾਲ ਜੋੜਨ ਦੀ ਲੋੜ ਹੈ, ਉਦੋਂ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ‘ਤੇ ਅਧਾਰਤ ਅਧਿਆਏ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਮਾਧਿਅਮ ਬਣਨਗੇ। ਇਨ੍ਹਾਂ ਅਧਿਆਇਆਂ ਰਾਹੀਂ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਸੇਵਾ ਭਾਵਨਾ, ਸਮਾਜਿਕ ਸਦਭਾਵਨਾ, ਨੈਤਿਕ ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਦਾ ਵਿਕਾਸ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ ਗਿਆਨ ਪ੍ਰਾਪਤੀ ਦਾ ਮਾਧਿਅਮ ਨਹੀਂ, ਸਗੋਂ ਸੰਸਕਾਰ ਨਿਰਮਾਣ ਦਾ ਇੱਕ ਮਜ਼ਬੂਤ ਸਾਧਨ ਮੰਨਦੀ ਹੈ। ਇਸੇ ਸੋਚ ਤਹਿਤ ਸਕੂਲੀ ਕੋਰਸ ਵਿੱਚ ਅਜਿਹੇ ਮਹਾਂਪੁਰਖਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਥਾਨ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਅਤੇ ਸਮਾਜ ਲਈ ਮਿਸਾਲੀ ਕਾਰਜ ਕੀਤੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਪਹਿਲ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਇੱਕ ਸੰਵੇਦਨਸ਼ੀਲ, ਜਾਗਰੂਕ ਅਤੇ ਦੇਸ਼ ਹਿੱਤ ਪ੍ਰਤੀ ਸਮਰਪਿਤ ਨਾਗਰਿਕ ਬਣਨ ਦੀ ਪ੍ਰੇਰਨਾ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੀ ਖੁਸ਼ਹਾਲ ਸੱਭਿਆਚਾਰਕ, ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਮਹਾਨ ਸੰਤਾਂ, ਗੁਰੂਆਂ ਅਤੇ ਰਾਸ਼ਟਰੀ ਨਾਇਕਾਂ ਦੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਾਰਥਕ ਕਦਮ ਚੁੱਕਦੀ ਰਹੇਗੀ।

ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਨੇ ਹਰਿਆਣਾ ਸਰਕਾਰ ਦੀ ਇਸ ਮਹੱਤਵਪੂਰਨ ਪਹਿਲ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਅਤੇ ਜਜ਼ਬਾਤੀ ਤੌਰ ‘ਤੇ ਜੁੜੀ ਮੰਗ ਨੂੰ ਪੂਰਾ ਕਰਕੇ ਸਮਾਜ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਹ ਫੈਸਲਾ ਨਾ ਸਿਰਫ ਸਿੱਖ ਭਾਈਚਾਰੇ ਲਈ ਸਨਮਾਨ ਅਤੇ ਮਾਣ ਵਾਲੀ ਗੱਲ ਹੈ, ਸਗੋਂ ਸੂਬਾ ਸਰਕਾਰ ਦੀ ਸਾਰੇ ਵਰਗਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਾਵੇਸ਼ੀ ਸੋਚ ਨੂੰ ਵੀ ਦਰਸਾਉਂਦਾ ਹੈ।

ਰੇਣੁਕਾ ਡੈਮ ਬਣਨ ਨਾਲ ਹਰਿਆਣਾ ਨੂੰ ਵੀ ਮਿਲੇਗਾ ਪਾਣੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀਮੁੱਖ ਮੰਤਰੀ ਨਾਇਬ ਸੈਣੀ ਅਤੇ ਹਿਮਾਚਲ ਪ੍ਰਦੇਸ਼ ਦੇ ਯਤਨਾਂ ਸਦਕਾ ਤੇਜ਼ੀ ਨਾਲ ਚੱਲ ਰਿਹਾ ਹੈ ਰੇਣੁਕਾ ਡੈਮ ਦਾ ਕੰਮ

ਚੰਡੀਗੜ੍ਹ

,( ਜਸਟਿਸ ਨਿਊਜ਼ )

– ਹਰਿਆਣਾ ਸਰਕਾਰ ਜਲਦੀ ਹੀ ਸਰਸਵਤੀ ਨਦੀ ਪ੍ਰੋਜੈਕਟ ਨੂੰ ਪੂਰਾ ਕਰਕੇ ਸੂਬੇ ਦੇ ਕਿਸਾਨਾਂ ਨੂੰ ਬਹੁਤ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਇਸ ਪ੍ਰੋਜੈਕਟ ਨੂੰ ਸਰਕਾਰ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਰੇਣੁਕਾ ਡੈਮ ਨੂੰ ਬਣਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਆਦਿਬਦਰੀ ਡੈਮ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ।

ਸਰਸਵਤੀ ਨਦੀ ਬੋਰਡ ਦੇ ਅਧਿਕਾਰੀਆਂ ਨੇ ਡਿਪਟੀ ਚੇਅਰਮੈਨ ਧੂਮਨ ਸਿੰਘ ਕਿਰਮਚ ਦੀ ਅਗਵਾਈ ਹੇਠ ਐਚਪੀਸੀਐਲ ਡੈਮ ਪ੍ਰੋਜੈਕਟ ਅਥਾਰਟੀ ਦੇ ਜੀਐਮ ਅਨੂਪ ਕੁਮਾਰ ਸ਼ਰਮਾ ਨਾਲ ਦਫ਼ਤਰ ਵਿੱਚ ਮੀਟਿੰਗ ਕਰਕੇ ਆਦਿਬਦਰੀ ਡੈਮ, ਰੇਣੁਕਾ ਡੈਮ ਪਰਿਯੋਜਨਾ ਨਾਲ ਸਬੰਧਤ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਮੀਟਿੰਗ ਵਿੱਚ ਐਚਪੀਪੀਸੀਐਲ ਦੇ ਅਧਿਕਾਰੀਆਂ ਨੇ ਜਲਦੀ ਹੀ ਆਦਿਬਦਰੀ ਡੈਮ ਦਾ ਕੰਮ ਸ਼ੁਰੂ ਕਰਨ ਲਈ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਡੈਮ ਦੇ ਨਾਲ-ਨਾਲ ਬੈਰਾਜ ਦਾ ਕੰਮ ਵੀ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।

ਡਿਪਟੀ ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਸਰਸਵਤੀ ਬੋਰਡ ਦੇ ਚੇਅਰਮੈਨ ਨਾਇਬ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਦੋਵਾਂ ਪਰਿਯੋਜਨਾਵਾਂ ਦਾ ਕੰਮ ਆਖਰੀ ਸਟੇਜ ‘ਤੇ ਟੈਂਡਰ ਪ੍ਰਕਿਰਿਆ ਵਿੱਚ ਪਹੁੰਚ ਗਿਆ ਹੈ। ਹੁਣ ਸਰਕਾਰ ਇਸ ਪ੍ਰਕਿਰਿਆ ਨੂੰ ਮੁਕੰਮਲ ਰੂਪ ਵਿੱਚ ਲਾਗੂ ਕਰਕੇ ਸੂਬੇ ਦੇ ਕਿਸਾਨਾਂ ਨੂੰ ਖ਼ੁਸ਼ਖ਼ਬਰੀ ਦੇਣ ਵਾਲੀ ਹੈ। ਮੌਜੂਦਾ ਵਿੱਚ ਹਰਿਆਣਾ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਉਪਲਬਧਤਾ ਵਧੀ ਹੈ ਅਤੇ ਸਰਸਵਤੀ ਨਦੀ ਵਿੱਚ ਪਾਣੀ ਚੱਲਣ ਨਾਲ ਸਰਸਵਤੀ ਨਦੀ ਦੇ ਆਸ-ਪਾਸ ਦੇ ਖੇਤਰ ਦੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਸਰਸਵਤੀ ਨਦੀ ਪ੍ਰੋਜੈਕਟ ਭਵਿੱਖ ਦੀ ਰਣਨੀਤੀ ਹੈ ਜਿਸ ‘ਤੇ ਸਰਕਾਰ ਗੰਭੀਰਤਾ ਨਾਲ ਯਤਨ ਕਰ ਰਹੀ ਹੈ।

ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ- ਏ. ਸ਼੍ਰੀਨਿਵਾਸ

ਚੰਡੀਗੜ੍ਹ,

( ਜਸਟਿਸ ਨਿਊਜ਼  )

– ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਵਿੱਚ ‘ਵਿਸ਼ੇਸ਼ ਗਹਿਣ ਪੁਨਰੀਖਣ-2026’ ਨੂੰ ਪੂਰੀ ਤਰ੍ਹਾਂ ਸਫ਼ਲ, ਪ੍ਰਭਾਵੀ, ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣ ਲਈ ਵਿਆਪਕ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ਼੍ਰੀ ਏ. ਸ਼੍ਰੀਨਿਵਾਸ ਨੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸੁਚਾਰੂ ਰੂਪ ਵਿੱਚ ਸਪੰਨ ਕਰਾਉਣ ਲਈ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓ), ਵਧੀਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਏਈਆਰਓ) ਅਤੇ ਬੂਥ ਲੈਵਲ ਅਧਿਕਾਰੀਆਂ (ਬੀਐਲਓ) ਲਈ 5 ਜੂਨ ਤੋਂ 12 ਜੂਨ 2026 ਤੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਪੂਰੀ ਪੁਨਰ ਨਿਰੀਖਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣਾ ਹੈ। ਸਿਖਲਾਈ ਦੌਰਾਨ ਬੀਐਲਓਜ਼ ਨੂੰ ਮੁੱਖ ਬਿੰਦੂਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਅਤੇ ਨਿਰਦੇਸ਼ ਦਿੱਤੇ ਜਾ ਰਹੇ ਹਨ, ਜਿਵੇਂ ਕਿ ਮ੍ਰਿਤਕ ਜਾਂ ਜੀ ਥਾਂ ਚਲੇ ਗਏ ਵੋਟਰਾਂ ਦੀ ਸਹੀ ਤਸਦੀਕ ਕਰਨਾ, ਚੋਣ ਕਮਿਸ਼ਨ ਦੀਆਂ ਡਿਜੀਟਲ ਤਕਨੀਕਾਂ ਅਤੇ ਐਪਸ ਦੀ ਕੁਸ਼ਲ ਵਰਤੋਂ ਬਾਰੇ ਸਿਖਲਾਈ, ਸੌ ਫੀਸਦੀ ਰਜਿਸਟ੍ਰੇਸ਼ਨ ਕਰਕੇ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ, ਚੋਣ ਕਮਿਸ਼ਨ ਦੁਆਰਾ ਨਿਰਧਾਰਤ ਟਾਈਮ-ਲਾਈਨ ਦੇ ਅੰਦਰ ਸਾਰੇ ਕਾਰਜ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੂਰੇ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਬੀਐਲਓਜ਼ ਜਨਤਾ ਅਤੇ ਚੋਣ ਕਮਿਸ਼ਨ ਵਿਚਕਾਰ ਸਭ ਤੋਂ ਮਜ਼ਬੂਤ ਕੜੀ ਹਨ। ਉਨ੍ਹਾਂ ਨੇ ਵੋਟਰਾਂ ਨਾਲ ਪ੍ਰਭਾਵੀ ਸੰਵਾਦ ਸਥਾਪਿਤ ਕਰਨਾ ਹੈ ਅਤੇ ਹਰ ਯੋਗ ਨਾਗਰਿਕ ਨੂੰ ਇਸ ਪ੍ਰਕਿਰਿਆ ਨਾਲ ਜੋੜਨਾ ਹੈ।

ਉਨ੍ਹਾਂ ਕਿਹਾ ਕਿ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ ਲਈ ਵੀ ਓਰੀਐਂਟੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਰਕਸ਼ਾਪ ਦਾ ਉਦੇਸ਼ ਉਨ੍ਹਾਂ ਨੂੰ ਵਿਸ਼ੇਸ਼ ਗਹਿਣ ਪੁਨਰ ਨਿਰੀਖਣ ਦੀਆਂ ਬਾਰੀਕੀਆਂ, ਇਸਦੇ ਉਦੇਸ਼ ਅਤੇ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭੂਮਿਕਾ ਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਇਸ ਰਾਸ਼ਟਰੀ ਕਾਰਜ ਵਿੱਚ ਆਪਣਾ ਸਰਗਰਮ ਸਹਿਯੋਗ ਦੇ ਸਕਣ।

ਸ੍ਰੀ ਏ. ਸ਼੍ਰੀਨਿਵਾਸ ਨੇ ਜਾਣਕਾਰੀ ਦਿੱਤੀ ਕਿ ਵੋਟਰਾਂ ਦੀ ਸਹੂਲਤ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਟੋਲ-ਫ੍ਰੀ ਨੰਬਰ 1950 ਚਾਲੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸਾਰੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਜਾਂਚ ਕਰ ਸਕਦੇ ਹਨ, ਨਵੀਂ ਰਜਿਸਟ੍ਰੇਸ਼ਨ ਲਈ ਬਿਨੈ ਕਰ ਸਕਦੇ ਹਨ, ਪੁਰਾਣੇ ਰਿਕਾਰਡ ਵਿੱਚ ਲੋੜੀਂਦੀ ਸੋਧ ਜਾਂ ਸੁਧਾਰ ਕਰਵਾ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੈਲਪ ਡੈਸਕ ‘ਤੇ ਆਉਣ ਵਾਲੇ ਨਾਗਰਿਕਾਂ ਨੂੰ ਸਾਰੇ ਲੋੜੀਂਦੇ ਫਾਰਮ ਤੁਰੰਤ ਉਪਲਬਧ ਕਰਵਾਏ ਜਾਣ ਅਤੇ ਉਨ੍ਹਾਂ ਦੀ ਚੋਣ ਸਬੰਧੀ ਹਰ ਸਮੱਸਿਆ ਦਾ ਮੌਕੇ ‘ਤੇ ਹੀ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

ਹਰਿਆਣਾ ਦੇ ਰਾਜਪਾਲ ਨੇ ਰੋਹਤਕ ਅਗਨਕਾਂਡ ਵਿੱਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਰਕਮ ਦੇਣ ਦਾ ਕੀਤਾ ਐਲਾਨ

ਚੰਡੀਗੜ੍

( ਜਸਟਿਸ ਨਿਊਜ਼  )

– ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਰੋਹਤਕ ਦੇ ਡੀ-ਪਾਰਕ ਮਾਰਕੀਟ ਖੇਤਰ ਵਿੱਚ ਅੱਗ ਲੱਗਣ ਦੀ ਦੁਖਦਾਈ ਘਟਨਾ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਰਕਮ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।

9 ਜੂਨ ਨੂੰ ਰੋਹਤਕ ਦੇ ਸਭ ਤੋਂ ਪੁਰਾਣੇ ਅਤੇ ਰੁੱਝੇ ਹੋਏ ਬਾਜ਼ਾਰ ਖੇਤਰਾਂ ਵਿੱਚੋਂ ਇੱਕ, ਡੀ-ਪਾਰਕ ਮਾਰਕੀਟ ਵਿੱਚ ਲੱਗੀ ਭਿਆਨਕ ਅੱਗ ਦੀ ਦੁਖਦਾਈ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।

ਇਸ ਦੁਖਦਾਈ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਵੀ ਕਾਮਨਾ ਕੀਤੀ।

ਰਾਜਪਾਲ ਨੇ ਡਿਪਟੀ ਕਮਿਸ਼ਨਰ, ਰੋਹਤਕ ਨੂੰ ਘਟਨਾ ਨਾਲ ਹੋਏ ਨੁਕਸਾਨ ਦਾ ਵਿਸਤਾਰ ਮੁਲਾਂਕਣ ਕਰਕੇ ਜਲਦੀ ਤੋਂ ਜਲਦੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਤਪਰਤਾ ਨਾਲ ਕੰਮ ਕਰੇ।

ਪ੍ਰੋ. ਅਸੀਮ ਕੁਮਾਰ ਘੋਸ਼ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਘਟਨਾ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਡਾਕਟਰੀ ਸਹੂਲਤ ਯਕੀਨੀ ਬਣਾਈ ਜਾਵੇ।

ਦਿਵਿਆਂਗਜਨਾਂ ਦੇ ਸਿਖਲਾਈ ਪ੍ਰੋਗਰਾਮਾਂ ਵਿੱਚ ਮਿਲੇਗੀ ਸਾਈਨ ਲੈਂਗਵੇਜ ਵਿਆਖਿਆ ਸਹਾਇਤਾ

ਵੱਧ ਸੁਗਮ ਅਤੇ ਸਮਾਵੇਸ਼ੀ ਹੋਣਗੇ ਸਰਕਾਰੀ ਸਿਖਲਾਈ ਪ੍ਰੋਗਰਾਮ ਸੁਣਨ ਤੋਂ ਅਸਮਰੱਥ ਅਤੇ ਸੰਚਾਰ ਸੰਬੰਧੀ ਦਿਵਿਆਂਗਤਾਵਾਂ ਵਾਲੇ ਵਿਅਕਤੀਆਂ ਨੂੰ ਹੋਵੇਗੀ ਸਹੂਲਤ

ਚੰਡੀਗੜ੍ਹ

( ਜਸਟਿਸ ਨਿਊਜ਼  )

– ਹਰਿਆਣਾ ਸਰਕਾਰ ਨੇ ਦਿਵਿਆਂਗਜਨਾਂ ਲਈ ਹੋਣ ਵਾਲੇ ਸਿਖਲਾਈ ਪ੍ਰੋਗਰਾਮਾਂ ਵਿੱਚ ਸਾਂਕੇਤਿਕ ਭਾਸ਼ਾ (ਸਾਈਨ ਲੈਂਗਵੇਜ) ਵਿਆਖਿਆ ਸਹਾਇਤਾ ਉਪਲਬਧ ਕਰਵਾਉਣ ਦੀ ਪਹਿਲ ਕੀਤੀ ਹੈ।

ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਇਸ ਸੰਬੰਧ ਵਿੱਚ ਰਾਜ ਦੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਦੇ ਪ੍ਰਸੋਨਲ ਅਤੇ ਸਿਖਲਾਈ ਵਿਭਾਗ ਵੱਲੋਂ ਜਾਰੀ ਦਫ਼ਤਰੀ ਮੈਮੋਰੈਂਡਮ ਭੇਜਦਿਆਂ ਦਿਵਿਆਂਗਜਨਾਂ ਦੇ ਸਿਖਲਾਈ ਪ੍ਰੋਗਰਾਮਾਂ ਦੌਰਾਨ ਸਾਂਕੇਤਿਕ ਭਾਸ਼ਾ ਵਿਆਖਿਆ ਸਹਾਇਤਾ ਉਪਲਬਧ ਕਰਵਾਉਣ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

ਜਾਰੀ ਪੱਤਰ ਅਨੁਸਾਰ, ਕੇਂਦਰ ਸਰਕਾਰ ਨੇ ਸੁਣਨ ਤੋਂ ਅਸਮਰੱਥ ਅਤੇ ਸੰਚਾਰ ਸੰਬੰਧੀ ਹੋਰ ਦਿਵਿਆਂਗਤਾਵਾਂ ਨਾਲ ਪੀੜਤ ਵਿਅਕਤੀਆਂ ਲਈ ਸਰਕਾਰੀ ਸਿਖਲਾਈ ਪ੍ਰੋਗਰਾਮਾਂ ਨੂੰ ਵੱਧ ਸੁਗਮ ਅਤੇ ਸਮਾਵੇਸ਼ੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।

ਦਫ਼ਤਰੀ ਮੈਮੋਰੈਂਡਮ ਵਿੱਚ ਦਿਵਿਆਂਗਜਨਾਂ ਦੇ ਅਧਿਕਾਰਾਂ ਦੇ ਮੁੱਖ ਕਮਿਸ਼ਨਰ ਵੱਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ ਦਾ ਵਰਨਣ ਕਰਦਿਆਂ ਸਿਖਲਾਈ ਪ੍ਰੋਗਰਾਮਾਂ ਵਿੱਚ ਢੁਕਵੀਆਂ ਸਹੂਲਤਾਂ ਉਪਲਬਧ ਕਰਵਾਉਣ ਅਤੇ ਦਿਵਿਆਂਗਜਨਾਂ ਦੀ ਸਮਾਵੇਸ਼ੀ ਭਾਗੀਦਾਰੀ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ।

ਸਾਰੇ ਸਰਕਾਰੀ ਵਿਭਾਗਾਂ ਅਤੇ ਸਿਖਲਾਈ ਸੰਸਥਾਵਾਂ ਨੂੰ ਦਿਵਿਆਂਗਜਨਾਂ ਦੀ ਭਾਗੀਦਾਰੀ ਵਾਲੇ ਸਿਖਲਾਈ ਸੈਸ਼ਨਾਂ ਵਿੱਚ ਸਾਂਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ ਅਤੇ ਹੋਰ ਸੁਗਮਤਾ ਸਹਾਇਤਾ ਸੇਵਾਵਾਂ ਦੀ ਲੋੜ ਦਾ ਮੁਲਾਂਕਣ ਕਰਨ ਅਤੇ ਲੋੜ ਅਨੁਸਾਰ ਉਨ੍ਹਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਸੁਣਨ ਤੋਂ ਅਸਮਰੱਥ ਵਿਅਕਤੀਆਂ ਲਈ ਪ੍ਰਭਾਵੀ ਸੰਵਾਦ ਅਤੇ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਸਾਂਕੇਤਿਕ ਭਾਸ਼ਾ ਵਿਆਖਿਆ ਇੱਕ ਬਹੁਤ ਹੀ ਮਹੱਤਵਪੂਰਨ ਸਹਾਇਤਾ ਪ੍ਰਣਾਲੀ ਹੈ। ਇਸ ਪਹਿਲ ਦਾ ਉਦੇਸ਼ ਸਰਕਾਰੀ ਏਜੰਸੀਆਂ ਵੱਲੋਂ ਚਲਾਏ ਜਾ ਰਹੇ ਸਮਰੱਥਾ ਨਿਰਮਾਣ ਪ੍ਰੋਗਰਾਮਾਂ, ਸਕਿਲ ਵਿਕਾਸ ਪਹਿਲਕਦਮੀਆਂ ਅਤੇ ਅਧਿਕਾਰਤ ਸਿਖਲਾਈ ਗਤੀਵਿਧੀਆਂ ਤੱਕ ਦਿਵਿਆਂਗਜਨਾਂ ਦੀ ਬਰਾਬਰ ਪਹੁੰਚ ਯਕੀਨੀ ਬਣਾਉਣਾ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link 1xbet 1xbet az 1xbet azerbaycan hi88 188bet 777PUB mega888 1xbet 1xbet plinko Tigrinho Interwin